ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਕਿਹਾ ਕਿ 36000 ਕੱਚੇ ਮੁਲਾਜ਼ਮਾਂ (Temprary employees) ਨੂੰ ਪੱਕੇ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਗੁਜਰਾਤ (Gujarat) ਦੇ ਪੰਚਮਹਲ ਵਿਖੇ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਸਪੱਸ਼ਟ ਹੈ ਕਿ ਗੁਜਰਾਤ ਦੇ ਲੋਕਾਂ ਨੇ ਭਾਜਪਾ ਨੂੰ ਸੱਤਾ ਤੋਂ ਲਾਂਭੇ ਕਰਕੇ ‘ਆਪ’ (AAP i Gujarat) ਦੇ ਹੱਕ ਵਿੱਚ ਫਤਵਾ ਦੇਣ ਦਾ ਮਨ ਬਣਾ ਲਿਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਪੰਜਾਬ ਸਰਕਾਰ (Punjab government) ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਨੀਤੀਆਂ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਮੁਲਾਜ਼ਮਾਂ ਲਈ 2004 ਵਿੱਚ ਬੰਦ ਕੀਤੀ ਪੁਰਾਣੀ ਪੈਨਸ਼ਨ ਸਕੀਮ ਨੂੰ ਮੁੜ ਬਹਾਲ ਕਰ ਦਿੱਤਾ ਹੈ। ਇਸ ਤੋਂ ਇਲਾਵਾ ਛੇ ਫੀਸਦੀ ਮਹਿੰਗਾਈ ਭੱਤਾ (DA) ਦਿੱਤਾ ਜਾ ਰਿਹਾ ਤਾਂ ਜੋ ਮੁਲਾਜ਼ਮਾਂ ਨੂੰ ਲਗਾਤਾਰ ਵੱਧ ਰਹੀ ਮਹਿੰਗਾਈ ਤੋਂ ਰਾਹਤ ਦਿੱਤੀ ਜਾ ਸਕੇ।
ਇਸ ਤੋਂ ਇਲਾਵਾ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ ਚੁੱਕੇ ਗਏ ਕਈ ਹੋਰ ਲੋਕ ਪੱਖੀ ਪਹਿਲਕਦਮੀਆਂ ਬਾਰੇ ਦਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ‘ਇੱਕ ਵਿਧਾਇਕ, ਇੱਕ ਪੈਨਸ਼ਨ’ ਬਿੱਲ ਲਾਗੂ ਕੀਤਾ ਜਿਸ ਅਨੁਸਾਰ ਹਰੇਕ ਵਿਧਾਇਕ ਨੂੰ ਸਿਰਫ਼ ਇੱਕ ਹੀ ਪੈਨਸ਼ਨ ਮਿਲੇਗੀ ਅਤੇ ਲੋਕਾਂ ਦੇ ਪੈਸੇ ਦੀ ਲੁੱਟ ਰੁਕੇਗੀ।
ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸੂਬਾ ਸਰਕਾਰ ਨੇ ਮੈਰਿਟ ਦੇ ਆਧਾਰ ‘ਤੇ ਨੌਜਵਾਨਾਂ ਨੂੰ 17, 000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ 36, 000 ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਹੋ ਚੁੱਕੀ ਹੈ। ਹਾਲ ਹੀ ਵਿੱਚ ਸੂਬਾ ਸਰਕਾਰ ਨੇ 9000 ਦੇ ਕਰੀਬ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਹੈ।
ਇਹ ਵੀ ਪੜ੍ਹੋ: ਬੰਬੀਹਾ ਗੈਂਗ ਦੇ ਚਾਰ ਸ਼ੂਟਰ ਪੰਜਾਬ ਤੋਂ ਗ੍ਰਿਫਤਾਰ, ਉੱਤਰਾਖੰਡ ਮਾਈਨਿੰਗ ਵਪਾਰੀ ਦੇ ਦੋ ਕਾਤਲ ਵੀ ਸ਼ਾਮਲ
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h