ਐਤਵਾਰ, ਮਈ 18, 2025 11:10 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਚੰਨੀ ਬਾਰੇ ਵੱਡਾ ਖੁਲਾਸਾ ਕਰ ਰਹੇ CM ਭਗਵੰਤ ਮਾਨ LIVE, ਸੁਣੋ ਹੈਰਾਨ ਕਰਨ ਵਾਲੀਆਂ ਗੱਲਾਂ

Punjab CM Mann Live: ਭਗਵੰਤ ਮਾਨ ਵੱਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀ ਗਈ ਸਮਾਂ ਸੀਮਾ ਖ਼ਤਮ ਹੋ ਗਈ ਹੈ। ਜਿਸ ਤੋਂ ਬਾਅਦ ਸੀਐਮ ਮਾਨ ਨੇ ਬੁੱਧਵਾਰ ਨੂੰ ਵੱਡਾ ਖੁਲਾਸਾ ਕਰਦਿਆਂ ਪ੍ਰੈਸ ਕਾਨਫਰੰਸ ਕੀਤੀ।

by ਮਨਵੀਰ ਰੰਧਾਵਾ
ਮਈ 31, 2023
in ਪੰਜਾਬ, ਵੀਡੀਓ
0

Bhagwant Mann vs Charanjit Singh Channi:ਨੌਕਰੀ ਬਦਲੇ ਪੈਸੇ ਮੰਗਣ ਲਈ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰਾਂ ਦਾ ਪਰਦਾਫਾਸ਼ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕ੍ਰਿਕਟ ਖਿਡਾਰੀ ਜਸਇੰਦਰ ਸਿੰਘ ਨੂੰ ਲੋਕਾਂ ਸਾਹਮਣੇ ਪੇਸ਼ ਕੀਤਾ ਜਿਸ ਪਾਸੋਂ ਨੌਕਰੀ ਦੇਣ ਬਦਲੇ ਰਿਸ਼ਵਤ ਮੰਗੀ ਗਈ ਸੀ। ਇਸ ਦੌਰਾਨ ਮੁੱਖ ਮੰਤਰੀ ਨੇ ਮੀਡੀਆ ਸਾਹਮਣੇ ਇਸ ਕੇਸ ਨਾਲ ਜੁੜੇ ਤੱਥ ਵੀ ਪੇਸ਼ ਕੀਤੇ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ਦੇ ਭਤੀਜੇ ਜਸ਼ਨ ਨੇ ਜਸਇੰਦਰ ਵੱਲੋਂ ਪੰਜਾਬ ਲੋਕ ਸੇਵਾ ਕਮਿਸ਼ਨ (ਪੀਪੀਐਸਸੀ) ਦਾ ਟੈਸਟ ਕਲੀਅਰ ਕਰਨ ਦੇ ਇਵਜ਼ ਵਿਚ ਨੌਕਰੀ ਦੇਣ ਲਈ ਉਸ ਪਾਸੋਂ 2 ਕਰੋੜ ਰੁਪਏ ਰਿਸ਼ਵਤ ਮੰਗੀ ਸੀ। ਉਨ੍ਹਾਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਦੇ ਕਾਰਜਕਾਲ ਦੌਰਾਨ ਸ਼ਰੇਆਮ ਨੌਕਰੀਆਂ ਵਿਕਦੀਆਂ ਸਨ ਜਿਸ ਨਾਲ ਇਸ ਪ੍ਰਤਿਭਾਵਾਨ ਖਿਡਾਰੀ ਦਾ ਸ਼ਾਨਦਾਰ ਖੇਡ ਜੀਵਨ ਤਬਾਹ ਹੋ ਗਿਆ। ਭਗਵੰਤ ਮਾਨ ਨੇ ਕਿਹਾ ਕਿ ਜਸਇੰਦਰ ਤੇ ਉਨ੍ਹਾਂ ਦੇ ਪਿਤਾ ਨੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਮੌਜੂਦਗੀ ਵਿਚ ਇਕ ਸਮਾਗਮ ਦੌਰਾਨ ਸਾਬਕਾ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਸੀ।

ਸੀਐਮ ਮਾਨ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਦੇ ਤਤਕਾਲੀ ਪ੍ਰਮੁੱਖ ਸਕੱਤਰ ਹੁਸਨ ਲਾਲ ਨੇ ਉਨ੍ਹਾਂ (ਸਾਬਕਾ ਮੁੱਖ ਮੰਤਰੀ) ਨੂੰ ਸਮੁੱਚੇ ਕੇਸ ਬਾਰੇ ਜਾਣੂੰ ਕਰਵਾਇਆ ਸੀ। ਉਨ੍ਹਾਂ ਕਿਹਾ ਕਿ ਚੰਨੀ ਨੇ ਇਹ ਕੇਸ ਪ੍ਰਵਾਨਗੀ ਲਈ ਮੰਤਰੀ ਮੰਡਲ ਦੀ ਮੀਟਿੰਗ ਵਿਚ ਲਿਆਉਣ ਲਈ ਸਹਿਮਤੀ ਦਿੱਤੀ ਸੀ ਪਰ ਜਸਇੰਦਰ ਨੂੰ ਜਸ਼ਨ ਨੂੰ ਜਾ ਕੇ ਮਿਲਣ ਲਈ ਆਖਿਆ ਸੀ। ਭਗਵੰਤ ਮਾਨ ਨੇ ਕਿਹਾ ਕਿ ਜਦੋਂ ਜਸਇੰਦਰ ਤੇ ਉਸ ਦੇ ਪਿਤਾ ਚੰਨੀ ਦੇ ਭਤੀਜੇ ਨੂੰ ਮਿਲੇ ਤਾਂ ਉਸ ਨੇ ਨੌਕਰੀ ਲਈ 2 ਕਰੋੜ ਰੁਪਏ ਦੇਣ ਦੀ ਮੰਗ ਕੀਤੀ।

ਸੀਐਮ ਭਗਵੰਤ ਮਾਨ ਦੀ LIVE ਪ੍ਰੈਸ ਕਾਨਫਰੰਸ

ਉਨ੍ਹਾਂ ਨੇ ਕਿਹਾ ਕਿ ਜਦੋਂ ਉਨ੍ਹਾਂ ਨੇ ਪੈਸੇ ਦੇਣ ਤੋਂ ਅਸਮਰੱਥਾ ਪ੍ਰਗਟਾਈ ਤਾਂ ਨੌਕਰੀ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਨੇ ਇਕ ਸਮਾਗਮ ਦੌਰਾਨ ਜਸਇੰਦਰ ਅਤੇ ਉਸ ਦੇ ਪਿਤਾ ਦੀ ਜਨਤਕ ਤੌਰ ‘ਤੇ ਝਾੜ-ਝੰਬ ਕੀਤੀ ਸੀ। ਭਗਵੰਤ ਮਾਨ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਦੇ ਇਸ ਰਵੱਈਏ ਕਾਰਨ ਜਸਇੰਦਰ ਨੂੰ ਨੌਕਰੀ ਨਹੀਂ ਮਿਲ ਸਕੀ।

ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨਿਰਧਾਰਤ ਮਾਪਦੰਡਾਂ ਅਨੁਸਾਰ ਜਸਇੰਦਰ ਨੂੰ ਨੌਕਰੀ ਦੇਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਅਜਿਹੇ ਗਲਤ ਕੰਮਾਂ ਰਾਹੀਂ ਸੂਬੇ ਦੀ ਜਵਾਨੀ ਨੂੰ ਬਰਬਾਦ ਕੀਤਾ ਹੈ, ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਜਿਹੜੇ ਵੀ ਵਿਅਕਤੀ ਨੇ ਸੂਬੇ ਅਤੇ ਇਸ ਦੀ ਜਵਾਨੀ ਵਿਰੁੱਧ ਘਿਨਾਉਣੀਆਂ ਹਰਕਤਾਂ ਕੀਤੀਆਂ, ਉਸ ਨੂੰ ਹਰਗਿਜ਼ ਬਖ਼ਸ਼ਿਆ ਨਹੀਂ ਜਾਵੇਗਾ।

ਸਾਬਕਾ ਮੁੱਖ ਮੰਤਰੀ ਵੱਲੋਂ ਸ੍ਰੀ ਚਮਕੌਰ ਸਾਹਿਬ ਦੀ ਪਵਿੱਤਰ ਧਰਤੀ ’ਤੇ ਇਸ ਕੇਸ ਦਾ ਕੋਈ ਇਲਮ ਨਾ ਹੋਣ ਬਾਰੇ ਕੀਤੇ ਖੇਖਣ ’ਤੇ ਵਿਅੰਗ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਕੋਈ ਵੀ ਬਿਆਨ ਦੇਣ ਤੋਂ ਪਹਿਲਾਂ ਆਪਣੇ ਜ਼ਮੀਰ ਅੰਦਰ ਝਾਤੀ ਮਾਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਬਿਨਾਂ ਸ਼ੱਕ ਸਾਬਕਾ ਮੁੱਖ ਮੰਤਰੀ ਦੇ ਪਰਿਵਾਰ ਦੇ ਮਾੜੇ ਕਾਰਨਾਮਿਆਂ ਕਾਰਨ ਪੂਰਾ ਪੰਜਾਬ ਅਤੇ ਖਾਸ ਕਰਕੇ ਖੇਡ ਖੇਤਰ ਨੂੰ ਸ਼ਰਮਸਾਰ ਹੋਣਾ ਪਿਆ। ਭਗਵੰਤ ਮਾਨ ਨੇ ਕਿਹਾ ਕਿ ਜਸਇੰਦਰ, ਜੋ ਕਿ ਰਣਜੀ ਟਰਾਫੀ ਦਾ ਸਾਬਕਾ ਖਿਡਾਰੀ ਹੈ ਅਤੇ ਕਈ ਨਾਮੀਂ ਟੂਰਨਾਮੈਂਟਾਂ ਵਿੱਚ ਖੇਡ ਚੁੱਕਾ ਹੈ, ਨੇ ਖੇਡ ਕੋਟੇ ਤਹਿਤ ਪੀ.ਪੀ.ਐਸ.ਸੀ. ਰਾਹੀਂ ਨੌਕਰੀ ਲਈ ਅਰਜ਼ੀ ਦਿੱਤੀ ਸੀ।

https://twitter.com/AAPPunjab/status/1663861480188694528

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਸਇੰਦਰ ਜਿਸ ਨੂੰ ਖੇਡ ਵਿਭਾਗ ਵੱਲੋਂ ਬੀ ਗਰੇਡਿੰਗ ਦਿੱਤੀ ਗਈ ਸੀ, ਨੇ ਖੇਡ ਵਰਗ ਦੇ ਕਟਆਫ਼ ਦੇ ਮੁਕਾਬਲੇ 198.5 ਅੰਕ ਪ੍ਰਾਪਤ ਕੀਤੇ ਜਦਕਿ ਖੇਡ ਕੈਟਾਗਰੀ ਦੇ 132.5 ਅੰਕ ਸੀ। ਉਨ੍ਹਾਂ ਕਿਹਾ ਕਿ ਜਸਇੰਦਰ ਨੂੰ ਜਨਰਲ ਕੈਟਾਗਰੀ ਵਿੱਚ ਵਿਚਾਰਿਆ ਗਿਆ ਸੀ ਜਦੋਂਕਿ ਉਸ ਨੇ ਅਪਲਾਈ ਖੇਡ ਕੋਟੇ ਤਹਿਤ ਕੀਤਾ ਸੀ। ਭਗਵੰਤ ਮਾਨ ਨੇ ਕਿਹਾ ਕਿ ਨਿਰਾਸ਼ ਜਸਇੰਦਰ ਨੇ ਉਸ ਸਮੇਂ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਸੀ ਜਿਨ੍ਹਾਂ ਦੇ ਓ.ਐਸ.ਡੀ. ਐਮ.ਪੀ. ਸਿੰਘ ਨੇ ਉਨ੍ਹਾਂ ਨੂੰ ਸਾਰਾ ਕੇਸ ਪੜ੍ਹ ਕੇ ਸੁਣਾਇਆ ਸੀ।

ਉਨ੍ਹਾਂ ਕਿਹਾ ਕਿ ਕੈਪਟਨ ਨੇ ਸਬੰਧਤ ਅਧਿਕਾਰੀਆਂ ਨੂੰ ਮਾਮਲੇ ਦੀ ਘੋਖ ਕਰਕੇ ਪ੍ਰਵਾਨਗੀ ਲਈ ਮੰਤਰੀ ਮੰਡਲ ਅੱਗੇ ਰੱਖਣ ਲਈ ਕਿਹਾ ਸੀ। ਭਗਵੰਤ ਮਾਨ ਨੇ ਕਿਹਾ ਕਿ ਇਸ ਤੋਂ ਪਹਿਲਾਂ ਕੈਪਟਨ ਨੂੰ ਅਹੁਦੇ ਤੋਂ ਲਾਹ ਕੇ ਚੰਨੀ ਨੂੰ ਮੁੱਖ ਮੰਤਰੀ ਬਣਾਇਆ ਗਿਆ ਸੀ। ਭਗਵੰਤ ਮਾਨ ਨੇ ਕਿਹਾ ਕਿ ਚੰਨੀ ਵੱਲੋਂ ਅਹੁਦਾ ਸੰਭਾਲਣ ਤੋਂ ਬਾਅਦ ਹੀ ਨੌਕਰੀ ਬਦਲੇ ਪੈਸੇ ਦੀ ਘਟੀਆ ਖੇਡ ਸ਼ੁਰੂ ਹੋ ਗਈ।

ਮੁੱਖ ਮੰਤਰੀ ਨੇ ਪ੍ਰਣ ਕੀਤਾ ਕਿ ਉਹ ਆਪਣੇ ਕਾਰਜਕਾਲ ਦੌਰਾਨ ਕਿਸੇ ਵੀ ਕਿਸਮ ਦੇ ਮਾਫੀਆ ਨੂੰ ਸਿਰ ਨਹੀਂ ਚੁੱਕਣ ਦੇਣਗੇ। ਉਨ੍ਹਾਂ ਕਿਹਾ ਕਿ ਲੋਕਾਂ ਅਤੇ ਸੂਬੇ ਦੀ ਦੌਲਤ ਲੁੱਟਣ ਵਾਲਿਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਭ੍ਰਿਸ਼ਟਾਚਾਰ ਵਿੱਚ ਡੁੱਬੇ ਲੋਕਾਂ ਨੂੰ ਉਨ੍ਹਾਂ ਦੇ ਗੁਨਾਹਾਂ ਲਈ ਜਵਾਬਦੇਹ ਬਣਾਇਆ ਜਾਵੇਗਾ।

https://twitter.com/AAPPunjab/status/1663847096091566080

ਭਗਵੰਤ ਮਾਨ ਨੇ ਅੱਗੇ ਕਿਹਾ ਕਿ ਜਸਇੰਦਰ ਜੋ ਕਿ ਇਸ ਸਮੇਂ ਕਿੰਗਜ਼ ਇਲੈਵਨ ਕ੍ਰਿਕਟ ਟੀਮ ਵੱਲੋਂ ਖੇਡ ਰਿਹਾ ਹੈ, ਨੇ ਹਾਲ ਹੀ ਵਿੱਚ ਧਰਮਸ਼ਾਲਾ ਦੇ ਦੌਰੇ ਦੌਰਾਨ ਉਨ੍ਹਾਂ ਨੂੰ ਆਪਣੀ ਸਾਰੀ ਦੁੱਖ ਭਰੀ ਵਿਥਿਆ ਸੁਣਾਈ ਸੀ ਜਿਸ ਤੋਂ ਬਾਅਦ ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਦਾ ਪਰਦਾਫਾਸ਼ ਕਰਨ ਦਾ ਫੈਸਲਾ ਕੀਤਾ ਸੀ। ਉਨ੍ਹਾਂ ਕਿਹਾ ਕਿ ਇੱਕ ਪਾਸੇ ਉਨ੍ਹਾਂ ਦੀ ਸਰਕਾਰ ਨੇ ਸੂਬੇ ਵਿੱਚ ਖੇਡਾਂ ਅਤੇ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਪਹਿਲਕਦਮੀ ਕੀਤੀ ਪਰ ਦੂਜੇ ਪਾਸੇ ਚੰਨੀ ਵਰਗੇ ਲੋਕਾਂ ਨੇ ਖੇਡਾਂ ਨੂੰ ਬਰਬਾਦ ਕਰਕੇ ਰੱਖ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਉਨ੍ਹਾਂ ਦੀ ਸਰਕਾਰ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਕਰਵਾਈਆਂ ਗਈਆਂ ਅਤੇ ਉੱਭਰਦੇ ਖਿਡਾਰੀਆਂ ਲਈ ਨਕਦ ਇਨਾਮ ਸਮੇਤ ਲਏ ਗਏ ਹੋਰ ਕਦਮ ਵੀ ਚੁੱਕੇ ਗਏ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant MannCharanjit Singh ChanniDemandinf Moneyformer cmpro punjab tvPunjab CMpunjab newspunjabi news
Share252Tweet158Share63

Related Posts

ਮੈਡੀਕਲ ਅਫਸਰਾਂ ਦੀ ਭਰਤੀ ਨੂੰ ਲੈ ਕੇ ਪੰਜਾਬ ਸਰਕਾਰ ਦੀ ਵੱਡੀ ਅਪਡੇਟ, ਪੜ੍ਹੋ ਪੂਰੀ ਖਬਰ

ਮਈ 18, 2025

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025

PSEB ਨੇ ਜਾਰੀ ਕੀਤੇ 10ਵੀਂ ਦੇ ਨਤੀਜੇ, ਇੰਝ ਕਰ ਸਕਦੇ ਹੋ ਚੈੱਕ, ਜਾਣੋ ਕੌਣ ਆਇਆ ਪਹਿਲੇ ਦੂਜੇ ਤੀਜੇ ਸਥਾਨ ‘ਤੇ

ਮਈ 16, 2025

ਤਰਨਤਾਰਨ ‘ਚ ਫੜੀ ਗਈ ਨਸ਼ੇ ਦੀ ਸਭ ਤੋਂ ਵੱਡੀ ਖੇਪ ਕੀਮਤ ਜਾਣ ਹੋ ਜਾਓਗੇ ਹੈਰਾਨ

ਮਈ 16, 2025

ਵਿਦੇਸ਼ ਭੇਜਣ ਦੇ ਨਾਂ ‘ਤੇ ਕਬੱਡੀ ਖਿਡਾਰੀ ਤੋਂ ਲੁੱਟੇ ਲੱਖਾਂ ਰੁਪਏ

ਮਈ 16, 2025
Load More

Recent News

ਅਮਰੀਕਾ ਦੇ ਇਸ ਸ਼ਹਿਰ ‘ਚ ਹੋਇਆ ਵੱਡਾ ਧਮਾਕਾ, FBI ਨੇ ਕੀਤਾ ਵੱਡਾ ਦਾਅਵਾ

ਮਈ 18, 2025

ਇਹ ਨੈੱਟਵਰਕ ਕੰਪਨੀ ਇੱਕ ਵਾਰ ਫਿਰ ਲੈ ਕੇ ਆਈ ਸਸਤੇ ਰੀਚਾਰਜ ਪਲੈਨ, ਹੋਵੇਗਾ ਵੱਡਾ ਫਾਇਦਾ

ਮਈ 18, 2025

Health Care Tips: HIGH BP ਦੀ ਹੈ ਸਮੱਸਿਆ ਤਾਂ ਇਸ ਘਰੇਲੂ ਤਰੀਕੇ ਨਾਲ ਕਰੋ ਕੰਟਰੋਲ, ਖਾਓ ਇਹ ਇੱਕ ਚੀਜ

ਮਈ 18, 2025

ਹੁਣ ਮਹਿੰਗੇ ਫੇਸ ਸੀਰਮ ਦੀ ਥਾਂ ਵਰਤੋ ਇਹ ਘਰੇਲੂ ਚੀਜ, ਚਿਹਰਾ ‘ਤੇ ਆਏਗਾ ਬੇਹੱਦ ਨਿਖਾਰ

ਮਈ 18, 2025

ਮੈਡੀਕਲ ਅਫਸਰਾਂ ਦੀ ਭਰਤੀ ਨੂੰ ਲੈ ਕੇ ਪੰਜਾਬ ਸਰਕਾਰ ਦੀ ਵੱਡੀ ਅਪਡੇਟ, ਪੜ੍ਹੋ ਪੂਰੀ ਖਬਰ

ਮਈ 18, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.