Chandigarh/Amritsar News: ਵਿਸ਼ੇਸ਼ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਅਰਪਿਤ ਸ਼ੁਕਲਾ ਨੇ ਇੱਥੇ ਬੁੱਧਵਾਰ ਨੂੰ ਦੱਸਿਆ ਕਿ ਡਰੋਨਾਂ ਅਤੇ ਸਰਹੱਦ ਪਾਰੋਂ ਤਸਕਰਾਂ ਦੀ ਆਵਾਜਾਈ ‘ਤੇ ਸਖਤੀ ਨਾਲ ਨਜ਼ਰ ਰੱਖਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਹੱਦੀ ਪਿੰਡਾਂ ਵਿੱਚ ਰਣਨੀਤਕ ਥਾਵਾਂ ‘ਤੇ ਸੀਸੀਟੀਵੀ ਲਗਾਉਣ ਲਈ 20 ਕਰੋੜ ਰੁਪਏ ਮਨਜ਼ੂਰ ਕੀਤੇ ਹਨ।
ਉਨ੍ਹਾਂ ਕਿਹਾ ਕਿ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਡਰੋਨ ਰਾਹੀਂ ਹਥਿਆਰਾਂ/ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਕਰਾਉਣ ਵਿੱਚ ਮਦਦ ਕਰਨ ਸਬੰਧੀ ਇਤਲਾਹ ਦੇਣ ਵਾਲੇ ਨੂੰ 1 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਵੀ ਕੀਤਾ ਹੈ।
ਵਿਸ਼ੇਸ਼ ਡੀਜੀਪੀ, ਆਈਜੀ ਫਰੰਟੀਅਰ ਹੈੱਡਕੁਆਰਟਰ, ਬੀਐਸਐਫ ਜਲੰਧਰ ਡਾ: ਅਤੁਲ ਫੁਲਜ਼ੇਲੇ ਬੀਐਸਐਫ ਅਤੇ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨਾਲ ਸਰਹੱਦ ਪਾਰ ਦੀ ਤਸਕਰੀ ਨੂੰ ਰੋਕਣ ਲਈ ਸਰਹੱਦ ‘ਤੇ ਸੁਰੱਖਿਆ ਨੂੰ ਹੋਰ ਮਜਬੂਤ ਕਰਨ ਲਈ ਸਾਂਝੀ ਤਾਲਮੇਲ ਕਮ ਸਮੀਖਿਆ ਮੀਟਿੰਗ ਕਰਨ ਲਈ ਅੰਮਿ੍ਰਤਸਰ ਦੇ ਖਾਸਾ ਵਿਖੇ ਪਹੁੰਚੇ। ਮੀਟਿੰਗ ਵਿੱਚ ਡੀਆਈਜੀ ਬਾਰਡਰ ਰੇਂਜ ਨਰਿੰਦਰ ਭਾਰਗਵ ਅਤੇ ਡੀਆਈਜੀ ਫਿਰੋਜਪੁਰ ਰੇਂਜ ਰਣਜੀਤ ਸਿੰਘ ਢਿੱਲੋਂ ਸਮੇਤ ਬੀਐਸਐਫ ਦੇ ਚਾਰ ਡੀਆਈਜੀ ਅਤੇ ਬੀਐਸਐਫ ਦੇ ਚਾਰ ਕਮਾਂਡੈਂਟ ਵੀ ਹਾਜ਼ਰ ਰਹੇ।
ਬੀਐਸਐਫ ਅਤੇ ਪੰਜਾਬ ਪੁਲਿਸ ਦਰਮਿਆਨ ਵਧੇਰੇ ਤਾਲਮੇਲ ਅਤੇ ਟੀਮ ਵਰਕ ਦਾ ਸੱਦਾ ਦਿੰਦੇ ਹੋਏ, ਵਿਸ਼ੇਸ਼ ਡੀਜੀਪੀ ਅਰਪਿਤ ਸੁਕਲਾ ਨੇ ਕਿਹਾ ਕਿ ਇਹ ਸਹੀ ਸਮਾਂ ਹੈ ਕਿ ਪੰਜਾਬ ਦੀਆਂ ਸਰਹੱਦਾਂ ‘ਤੇ ਡਰੋਨ ਅਪਰੇਸ਼ਨਾਂ ਦਾ ਮੁਕਾਬਲਾ ਕਰਨ ਲਈ ਦੋਵੇਂ ਸੁਰੱਖਿਆ ਬਲਾਂ ਨੂੰ ਮਿਲ ਕੇ ਅਤੇ ਬਿਹਤਰ ਤਾਲਮੇਲ ਨਾਲ ਕੰਮ ਕਰਨਾ ਚਾਹੀਦਾ ਹੈ। ਉਨਾਂ ਨੇ ਸਰਹੱਦ ਪਾਰ ਤੋਂ ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਨੂੰ ਰੋਕਣ ਲਈ ਸਬੂਤ ਅਧਾਰਤ ਅਤੇ ਸਰਗਰਮ ਪੁਲਿਸਿੰਗ ਕਰਨ ਦੀ ਲੋੜ ‘ਤੇ ਵੀ ਜੋਰ ਦਿੱਤਾ।
ਸਪੈਸ਼ਲ ਡੀਜੀਪੀ ਨੇ ਸਰਹੱਦੀ ਜਿਲਿਆਂ ਦੇ ਸੀਨੀਅਰ ਪੁਲਿਸ ਸੁਪਰਡੈਂਟਾਂ (ਐਸਐਸਪੀਜ) ਨੂੰ ਸੁਰੱਖਿਆ ਦੀ ਨਜ਼ਰ ਤੋਂ ਪੁਲਿਸ ਬਲ ਨੂੰ ਹੋਰ ਮਜ਼ਬੂਤ ਤੇ ਮੁਸਤੈਦ ਹੋਣ ਲਈ ਕਿਹਾ ਜੋ ਕਿ ਭਾਰਤ ਵਾਲੇ ਪਾਸੇ ਅਪਰਾਧੀਆਂ ਦੁਆਰਾ ਡਰੋਨਾਂ ਰਾਹੀਂ ਸੁੱਟੇ ਜਾਂਦੇ ਨਸ਼ੀਲੇ ਪਦਾਰਥਾਂ ਦੀ ਖੇਪ ਨੂੰ ਰੋਕਣ ਵਿੱਚ ਮਦਦ ਕਰੇਗਾ।
ਉਨ੍ਹਾਂ ਨੇ ਸਰਹੱਦ ਪਾਰੋਂ ਤਸਕਰੀ ਵਿੱਚ ਸ਼ਾਮਲ ਭਾਰਤੀ ਨਾਗਰਿਕਾਂ ‘ਤੇ ਨਜ਼ਰ ਰੱਖਣ ਲਈ ਸੀਸੀਟੀਵੀ ਕੈਮਰੇ ਲਗਾਉਣ ਲਈ ਸਰਹੱਦੀ ਪਿੰਡਾਂ ਵਿੱਚ ਰਣਨੀਤਕ ਸਥਾਨਾਂ ਅਤੇ ਹੌਟਸਪੌਟਸ ਬਾਰੇ ਵੀ ਚਰਚਾ ਕੀਤੀ। ਉਨ੍ਹਾਂ ਬੀ.ਐਸ.ਐਫ ਅਧਿਕਾਰੀਆਂ ਨੂੰ ਕਿਹਾ ਕਿ ਉਹ ਸ਼ੱਕੀ ਵਿਅਕਤੀਆਂ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਪੰਜਾਬ ਪੁਲਿਸ ਨਾਲ ਸਾਂਝੀ ਕਰਨ ਤਾਂ ਜੋ ਉਹ ਉਨ੍ਹਾਂ ਦੀਆਂ ਗਤੀਵਿਧੀਆਂ ‘ਤੇ ਤਿੱਖੀ ਨਜਰ ਰੱਖੀ ਜਾ ਸਕੇ ਅਤੇ ਕਿਸੇ ਵੀ ਅਪਰਾਧਿਕ ਗਤੀਵਿਧੀ ਵਿੱਚ ਸ਼ਾਮਲ ਪਾਏ ਜਾਣ ਵਾਲੇ ਵਿਅਕਤੀਆਂ ਵਿਰੁੱਧ ਕਾਨੂੰਨੀ ਕਾਰਵਾਈ ਨੂੰ ਯਕੀਨੀ ਬਣਾਇਆ ਜਾ ਸਕੇ।
ਸਪੈਸ਼ਲ ਡੀਜੀਪੀ ਅਰਪਿਤ ਸੁਕਲਾ ਨੇ ਸੀਪੀਜ/ਐਸਐਸਪੀਜ ਨੂੰ ਹਦਾਇਤ ਕੀਤੀ ਕਿ ਉਹ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਖਾਸ ਤੌਰ ‘ਤੇ ਰਾਤ ਵੇਲੇ ਪੁਲਿਸ ਚੌਕੀਆਂ ਨੂੰ ਵਧਾਉਣ ਅਤੇ ਹਰ ਨਾਕੇ ‘ਤੇ ਵੱਧ ਤੋਂ ਵੱਧ ਵਾਹਨਾਂ ਦੀ ਚੈਕਿੰਗ ਨੂੰ ਯਕੀਨੀ ਬਣਾਉਣ, ਜਿਸ ਨਾਲ ਅੱਤਵਾਦੀ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਠੱਲ ਪਾਈ ਜਾ ਸਕੇ। ਉਨ੍ਹਾਂ ਸਲਾਹ ਦਿੱਤੀ ਕਿ ਸਾਰੇ ਨਾਕਿਆਂ ਨੂੰ ਇਸ ਤਰੀਕੇ ਨਾਲ ਸਿੰਕ੍ਰੋਨਾਈਜ ਕੀਤਾ ਜਾਣਾ ਚਾਹੀਦਾ ਹੈ ਕਿ ਉਹ ਇੱਕ ਕਾਲ ‘ਤੇ ਤੁਰੰਤ ਹੀ ਮੁਸਤੈਦ ਹੋ ਜਾਣ।
ਉਨ੍ਹਾਂ ਨੇ ਸਰਹੱਦੀ ਖੇਤਰਾਂ ਵਿੱਚ ਤਸਕਰਾਂ ਅਤੇ ਅਪਰਾਧੀਆਂ ਦਰਮਿਆਨ ਗਠਜੋੜ ਨੂੰ ਰੋਕਣ ਲਈ ਸਰਹੱਦੀ ਖੇਤਰਾਂ ਵਿੱਚ ਗ੍ਰਾਮ ਸੁਰੱਖਿਆ ਕਮੇਟੀਆਂ (ਵੀਡੀਸੀ) ਨੂੰ ਸਰਗਰਮ ਕਰਨ ਦਾ ਪ੍ਰਸਤਾਵ ਵੀ ਦਿੱਤਾ। ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ, “ਇਹ ਕਮੇਟੀਆਂ ਪੁਲਿਸ ਦੀਆਂ ਅੱਖਾਂ ਅਤੇ ਕੰਨਾਂ ਵਜੋਂ ਕੰਮ ਕਰਨਗੀਆਂ ਅਤੇ ਸਰਹੱਦੀ ਰਾਜ ਵਿੱਚੋਂ ਨਸ਼ਾ, ਅੱਤਵਾਦੀਆਂ ਅਤੇ ਗੈਂਗਸਟਰਾਂ ਦਾ ਸਫਾਇਆ ਕਰਨ ਲਈ ਪੰਜਾਬ ਪੁਲਿਸ ਦੀਆਂ ਕੋਸ਼ਿਸਾਂ ਨੂੰ ਦੂਣ-ਸਵਾਇਆ ਕਰਨਗੀਆਂ।
Special DGP Arpit Shukla said that CM @BhagwantMann has sanctioned ₹20 crores for installation of CCTV Cameras in border villages & @DGPPunjabPolice Gaurav Yadav has also declared reward of ₹1 lakh for providing info. of drone movement leading to recovery of weapons/narcotics. pic.twitter.com/FG2fEuuIFh
— Government of Punjab (@PunjabGovtIndia) May 17, 2023
ਇਸ ਦੌਰਾਨ ਐਸਐਸਪੀ ਅੰਮਿ੍ਰਤਸਰ ਦਿਹਾਤੀ ਸਤਿੰਦਰ ਸਿੰਘ, ਐਸਐਸਪੀ ਬਟਾਲਾ ਅਸ਼ਵਨੀ ਗੋਟਿਆਲ, ਐਸਐਸਪੀ ਗੁਰਦਾਸਪੁਰ ਹਰੀਸ਼ ਦਿਆਮਾ, ਐਸਐਸਪੀ ਪਠਾਨਕੋਟ ਹਰਕਮਲਪ੍ਰੀਤ ਸਿੰਘ ਖੱਖ, ਐਸਐਸਪੀ ਫਾਜਿਲਕਾ ਅਵਨੀਤ ਕੌਰ ਸਿੱਧੂ, ਐਸਐਸਪੀ ਫਿਰੋਜਪੁਰ ਭੁਪਿੰਦਰ ਸਿੰਘ ਅਤੇ ਐਸਐਸਪੀ ਤਰਨਤਾਰਨ ਗੁਰਮੀਤ ਸਿੰਘ ਚੌਹਾਨ ਵੀ ਹਾਜ਼ਰ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h