Bhagwant Mann on Kotkapura Incident: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਆਪਣੇ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਲੋਕਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ।
ਇਸ ਦੇ ਨਾਲ ਹੀ ਅਕਾਲੀ ਦਲ ਅਤੇ ਕਾਂਗਰਸ ‘ਤੇ ਵੀ ਤਿੱਖੇ ਹਮਲੇ ਕੀਤੇ ਗਏ। ਕੋਟਕਪੂਰਾ ਗੋਲੀਕਾਂਡ ਬਾਰੇ ਭਗਵੰਤ ਮਾਨ ਨੇ ਕਿਹਾ ਕਿ ਕੱਲ੍ਹ ਤੱਕ ਜੋ ਲੋਕ ਆਪਣਾ ਸਭ ਕੁਝ ਕੁਰਬਾਨ ਕਰਨ ਦੀਆਂ ਗੱਲਾਂ ਕਰਦੇ ਸਨ, ਹੁਣ ਫਰੀਦਕੋਟ ਦੀ ਅਦਾਲਤ ਵਿੱਚ ਜਾਣ ਤੋਂ ਡਰ ਰਹੇ ਹਨ।
ਮਾਣਯੋਗ ਉੱਚ ਅਦਾਲਤ ਵੱਲੋਂ ਬਣਾਈ ਗਈ SIT ਵੱਲੋਂ ਹੀ ਚਲਾਨ ਪੇਸ਼ ਕੀਤਾ ਗਿਆ ਹੈ… ਅਸੀਂ ਤਾਂ ਇਹ ਕਹਿਣਾ ਚਾਹੁੰਦੇ ਹਾਂ ਕਿ ਜੋ ਪਹਿਲਾਂ ਕੁਰਬਾਨੀਆਂ ਦੇਣ ਦੀਆਂ ਗੱਲਾਂ ਕਰਦੇ ਸੀ, ਉਹ ਹੁਣ ਅਦਾਲਤਾਂ 'ਚ ਜਾਣ ਤੋਂ ਕਿਉਂ ਡਰ ਰਹੇ ਨੇ… pic.twitter.com/dP8PvUkFdF
— Bhagwant Mann (@BhagwantMann) March 17, 2023
ਸੀਐਮ ਮਾਨ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਹ ਕਿਸੇ ਵਿਅਕਤੀ ਵਿਸ਼ੇਸ਼ ਦੀ ਸਰਕਾਰ ਨਹੀਂ ਹੈ। ਪਹਿਲਾਂ ਸਰਕਾਰਾਂ ਮਹਿਲਾਂ ਵਿੱਚ ਰਹਿੰਦੀਆਂ ਸੀ। ਨਾ ਤਾਂ ਲੋਕਾਂ ਵਿੱਚ ਆਉਂਦੇ ਸੀ ਅਤੇ ਨਾ ਹੀ ਆਮ ਲੋਕਾਂ ਲਈ ਆਪਣੇ ਘਰਾਂ ਦੇ ਦਰਵਾਜ਼ੇ ਖੁੱਲ੍ਹਦੇ ਸੀ। ਪੰਜਾਬ ਦੇ ਲੋਕਾਂ ਨੇ ਸਾਡੇ ਵਿੱਚ ਵਿਸ਼ਵਾਸ ਜਤਾਇਆ ਅਤੇ ਸਾਨੂੰ ਪੂਰੇ ਦਿਲ ਨਾਲ ਵੋਟ ਦਿੱਤੀ। ਇਸ ਲਈ ਹੁਣ ਅਸੀਂ ਵੀ 3 ਕਰੋੜ ਲੋਕਾਂ ਲਈ ਦਿਲ ਖੋਲ੍ਹ ਦਿੱਤਾ ਹੈ। ਸੀ.ਐਮ ਮਾਨ ਨੇ ਕਿਹਾ ਕਿ ਹੁਣ ਪੰਜਾਬ ਦੇ ਹਰ ਪਾਈ ਦਾ ਹਿਸਾਬ ਲਿਆ ਜਾਵੇਗਾ।
ਸਰਕਾਰ ਦਾ ਪੈਸਾ ਖਾਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ
ਦੂਜੇ ਪਾਸੇ ਸੂਬੇ ਵਿੱਚ ਕਾਂਗਰਸੀ ਆਗੂਆਂ ’ਤੇ ਵਿਜੀਲੈਂਸ ਵੱਲੋਂ ਕੀਤੀ ਜਾ ਰਹੀ ਕਾਰਵਾਈ ਬਾਰੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰੀਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਵਿੱਚ ਉਨ੍ਹਾਂ ਦਾ ਕੋਈ ਹੱਥ ਨਹੀਂ ਹੈ। ਮਾਨ ਨੇ ਕਿਹਾ ਕਿ ਕੀ ਮੈਂ ਸੁੰਦਰ ਸ਼ਿਆਮ ਨੂੰ ਇੱਕ ਕਰੋੜ ਰੁਪਏ ਲੈ ਕੇ ਵਿਜੀਲੈਂਸ ਕੋਲ ਜਾਣ ਲਈ ਕਿਹਾ ਸੀ। ਉਨ੍ਹਾਂ ਸਪੱਸ਼ਟ ਕੀਤਾ ਕਿ ਅਸੀਂ ਬਦਲੇ ਦੀ ਰਾਜਨੀਤੀ ਨਹੀਂ ਕਰ ਰਹੇ। ਇਸ ਦੇ ਨਾਲ ਹੀ ਉਨ੍ਹਾਂ ਸਪੱਸ਼ਟ ਕੀਤਾ ਕਿ ਜੋ ਵੀ ਪੰਜਾਬ ਸਰਕਾਰ ਦਾ ਪੈਸਾ ਖਾਵੇਗਾ, ਉਹ ਮੌਜੂਦਾ ਸਰਕਾਰ ਵਿੱਚ ਹੋਵੇ ਜਾਂ ਪੁਰਾਣੀ ਸਰਕਾਰ ਵਿੱਚ, ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h