Prakash Singh Badal: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ ਅੱਜ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਕੀਤਾ ਜਾਵੇਗਾ। ਪਿੰਡ ਦੇ ਸ਼ਮਸ਼ਾਨਘਾਟ ਵਿੱਚ ਥਾਂ ਦੀ ਘਾਟ ਕਾਰਨ ਉਨ੍ਹਾਂ ਦਾ ਸਸਕਾਰ ਉਨ੍ਹਾਂ ਦੇ ਖੇਤਾਂ ਵਿੱਚ ਹੀ ਕੀਤਾ ਜਾਵੇਗਾ। ਦੁਪਹਿਰ 1 ਵਜੇ ਦੇ ਕਰੀਬ ਅੰਤਿਮ ਸੰਸਕਾਰ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਦੁਪਹਿਰ 12 ਵਜੇ ਤੱਕ ਅੰਤਿਮ ਦਰਸ਼ਨਾਂ ਲਈ ਘਰ ਰੱਖਿਆ ਗਿਆ ਹੈ।
ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਕੇਂਦਰੀ ਮੰਤਰੀ ਹਰਦੀਪ ਪੁਰੀ ਵੀ ਬਾਦਲ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਲਈ ਉਨ੍ਹਾਂ ਦੇ ਘਰ ਪਹੁੰਚਣਗੇ। ਅੰਤਿਮ ਸੰਸਕਾਰ ਮੌਕੇ ਵੱਡੇ ਸਿਆਸੀ ਆਗੂਆਂ ਦੇ ਪਹੁੰਚਣ ਦੀ ਸੰਭਾਵਨਾ ਦੇ ਮੱਦੇਨਜ਼ਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।
95 ਸਾਲਾ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਰਾਤ ਕਰੀਬ 8.45 ਵਜੇ ਮੁਹਾਲੀ ਦੇ ਇੱਕ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਸਾਹ ਦੀ ਤਕਲੀਫ਼ ਤੋਂ ਬਾਅਦ ਉਨ੍ਹਾਂ ਨੂੰ ਇੱਥੇ ਦਾਖ਼ਲ ਕਰਵਾਇਆ ਗਿਆ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h