ਐਤਵਾਰ, ਸਤੰਬਰ 21, 2025 11:02 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸੀਐਮ ਮਾਨ ਨੇ ਕੀਤਾ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ, ਤਿੰਨ ਦਿਨ ਸਕੂਲ ਬੰਦ ਅਤੇ ਸਪੈਸ਼ਲ ਗਿਰਦਾਵਰੀ ਦਾ ਐਲਾਨ

Punjab Flood Update: ਸੂਬੇ ਦੇ ਸੀਐਮ ਮਾਨ ਨੇ ਸਾਰੇ ਮੰਤਰੀਆਂ-ਵਿਧਾਇਕਾਂ ਅਤੇ ਅਧਿਕਾਰੀਆਂ ਨੂੰ ਜ਼ਮੀਨੀ ਪੱਧਰ 'ਤੇ ਸਥਿਤੀ ਦਾ ਜਾਇਜ਼ਾ ਲੈਣ ਦੇ ਹੁਕਮ ਜਾਰੀ ਕੀਤੇ।

by ਮਨਵੀਰ ਰੰਧਾਵਾ
ਜੁਲਾਈ 10, 2023
in ਪੰਜਾਬ, ਵੀਡੀਓ
0

Punjab School Holidays: ਪੰਜਾਬ ‘ਚ ਸ਼ਨੀਵਾਰ ਤੋਂ ਲਗਾਤਾਰ ਪੈ ਰਹੇ ਮੀਂਹ ਨੇ ਆਮ ਜਨ ਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਅਜਿਹੇ ‘ਚ ਸੂਬੇ ਦੇ ਸੀਐਮ ਨੇ ਸਾਰੇ ਮੰਤਰੀਆਂ-ਵਿਧਾਇਕਾਂ ਅਤੇ ਅਧਿਕਾਰੀਆਂ ਨੂੰ ਜ਼ਮੀਨੀ ਪੱਧਰ ‘ਤੇ ਸਥਿਤੀ ਦਾ ਜਾਇਜ਼ਾ ਲੈਣ ਦੇ ਹੁਕਮ ਜਾਰੀ ਕੀਤੇ। ਇਸ ਦੇ ਨਾਲ ਹੀ ਸੀਐਮ ਮਾਨ ਆਪ ਵੀ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਨਿਕਲੇ।

ਇਸ ਦੌਰਾਨ ਸੀਐਮ ਮਾਨ ਨੇ ਲਾਈਵ ‘ਚ 3 ਦਿਨ ਤੱਕ ਸੂਬੇ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲ ਬੰਦ ਰੱਖਣ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਐਤਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲ ਹੋਈ ਸੀ ਜਿਸ ਦੌਰਾਨ ਉਨ੍ਹਾਂ ਨੇ ਸ਼ਾਹ ਨੂੰ ਸੂਬੇ ਦੀ ਸਮੁੱਚੀ ਸਥਿਤੀ ਬਾਰੇ ਜਾਣੂ ਕਰਵਾਇਆ ਸੀ। ਉਨ੍ਹਾਂ ਕਿਹਾ ਕਿ ਫਿਲਹਾਲ ਰਾਹਤ ਅਤੇ ਬਚਾਅ ਕਾਰਜਾਂ ਲਈ ਕੇਂਦਰੀ ਸਹਾਇਤਾ ਦੀ ਲੋੜ ਨਹੀਂ ਹੈ ਕਿਉਂਕਿ ਸਥਿਤੀ ਕਾਬੂ ਹੇਠ ਹੈ। ਹਾਲਾਂਕਿ, ਭਗਵੰਤ ਮਾਨ ਨੇ ਕਿਹਾ ਕਿ ਜੇਕਰ ਲੋੜ ਪਈ ਤਾਂ ਸਥਿਤੀ ਨਾਲ ਨਿਪਟਣ ਲਈ ਕੇਂਦਰ ਸਰਕਾਰ ਤੋਂ ਮਦਦ ਮੰਗੀ ਜਾਵੇਗੀ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬੇ ਵਿੱਚ ਭਾਰੀ ਮੀਂਹ ਕਾਰਨ ਫਸਲਾਂ, ਘਰਾਂ ਅਤੇ ਹੋਰ ਨੁਕਸਾਨ ਦਾ ਪਤਾ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮੀਂਹਾਂ ਕਾਰਨ ਹੋਏ ਨੁਕਸਾਨ ਦਾ ਪਹਿਲ ਦੇ ਆਧਾਰ ‘ਤੇ ਪਤਾ ਲਾਉਣ ਲਈ ਤੁਰੰਤ ਗਿਰਦਾਵਰੀ ਕਰਵਾਉਣ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸਥਾਰਤ ਹਦਾਇਤਾਂ ਜਾਰੀ ਕੀਤੀਆਂ ਜਾਣਗੀਆਂ। ਭਗਵੰਤ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਕੁਦਰਤ ਦੇ ਕਹਿਰ ਕਾਰਨ ਪੈਦਾ ਹੋਏ ਹਾਲਾਤ ਵਿੱਚ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।

ਵੇਖੋ CM Bhagwant Mann ਨੇ ਲਾਈਵ ਦੌਰਾਨ ਲੋਕਾਂ ਨੂੰ ਕੀ ਅਕੀਲ ਕੀਤੀ:-

ਕੁਦਰਤੀ ਮਾਰ ਨਾਲ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣ ਪਹੁੰਚੇ ਹਾਂ.. Live… https://t.co/yljmAlpLa5

— Bhagwant Mann (@BhagwantMann) July 10, 2023

ਇਸ ਦੌਰਾਨ ਮੁੱਖ ਮੰਤਰੀ ਨੇ ਲੋਕਾਂ ਨੂੰ ਬਿਲਕੁਲ ਵੀ ਨਾ ਘਬਰਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦੀ ਸੇਵਾ ਵਿੱਚ ਹਰ ਵੇਲੇ ਹਾਜ਼ਰ ਹੈ ਅਤੇ ਸੂਬੇ ਵਿੱਚ ਲਗਾਤਾਰ ਪੈ ਰਹੇ ਮੀਂਹ ਕਾਰਨ ਬਣੇ ਹਾਲਾਤਾਂ ‘ਤੇ ਨਿਰੰਤਰ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਕੁਦਰਤੀ ਆਫ਼ਤ ਹੈ ਅਤੇ ਸਾਰਿਆਂ ਦੇ ਪੂਰਨ ਸਹਿਯੋਗ ਨਾਲ ਇਸ ਸਥਿਤੀ ਦਾ ਸੁਚੱਜੇ ਢੰਗ ਨਾਲ ਟਾਕਰਾ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸੂਬਾ ਸਰਕਾਰ ਇਸ ਔਖੀ ਘੜੀ ਵਿੱਚ ਪੰਜਾਬ ਦੇ ਲੋਕਾਂ ਦੇ ਨਾਲ ਹੈ ਅਤੇ ਲੋਕਾਂ ਨੂੰ ਇਸ ਸੰਕਟ ਵਿੱਚੋਂ ਕੱਢਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਲੋਕਾਂ ਨੂੰ ਕਿਸੇ ਵੀ ਗੱਲ ਦੀ ਚਿੰਤਾ ਨਾ ਕਰਨ ਦੀ ਅਪੀਲ ਕੀਤੀ ਕਿਉਂਕਿ ਸੂਬਾ ਸਰਕਾਰ ਹਾਲਾਤਾਂ ਨੂੰ ਸੁਖਾਵੇਂ ਬਣਾਉਣ ਲਈ ਠੋਸ ਉਪਰਾਲੇ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਨਿੱਜੀ ਤੌਰ ‘ਤੇ ਸੂਬੇ ਦੇ ਹਰ ਕੋਨੇ ਤੋਂ ਪਲ-ਪਲ ਉੱਤੇ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰੀ ਮੀਂਹ ਕਿਸੇ ਵੀ ਵਿਅਕਤੀ ਦੇ ਵੱਸ ਤੋਂ ਬਾਹਰ ਹੈ ਪਰ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਸਰਕਾਰ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਹੀ ਸਾਰੇ ਕੈਬਨਿਟ ਮੰਤਰੀ, ਵਿਧਾਇਕ ਅਤੇ ਅਧਿਕਾਰੀ ਆਪੋ-ਆਪਣੇ ਖੇਤਰਾਂ ਵਿੱਚ ਮੌਜੂਦ ਹਨ ਅਤੇ ਇਸ ਔਖੀ ਘੜੀ ਵਿੱਚ ਲੋੜਵੰਦ ਲੋਕਾਂ ਤੱਕ ਪਹੁੰਚ ਕਰ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦੇ ਜਾਨ-ਮਾਲ ਦੀ ਰਾਖੀ ਲਈ ਹੜ੍ਹਾਂ ਤੋਂ ਬਚਾਅ ਵਾਸਤੇ ਠੋਸ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀਜ਼ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਰਾਹਤ ਕਾਰਜ ਤੇਜ਼ੀ ਨਾਲ ਚਲਾ ਰਹੇ ਹਨ। ਭਗਵੰਤ ਮਾਨ ਨੇ ਦੱਸਿਆ ਕਿ ਨੀਵੇਂ ਅਤੇ ਪ੍ਰਭਾਵਿਤ ਇਲਾਕਿਆਂ ਵਿੱਚ ਪਹਿਲਾਂ ਹੀ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਅਤੇ ਲੋੜਵੰਦ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ।

ਮੁੱਖ ਮੰਤਰੀ ਨੇ ਇਸ ਗੰਭੀਰ ਸੰਕਟ ਦੀ ਘੜੀ ਵਿੱਚ ਲੋਕਾਂ ਨੂੰ ਤੁਰੰਤ ਰਾਹਤ ਅਤੇ ਮਦਦ ਪ੍ਰਦਾਨ ਕਰਨ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਇਆ। ਭਗਵੰਤ ਮਾਨ ਨੇ ਕਿਹਾ ਕਿ ਭਾਰੀ ਮੀਂਹ ਕਾਰਨ ਪੈਦਾ ਹੋਈ ਇਸ ਸਥਿਤੀ ਵਿੱਚ ਲੋਕਾਂ ਦੇ ਜਾਨ-ਮਾਲ ਦੀ ਸੁਰੱਖਿਆ ਸੂਬਾ ਸਰਕਾਰ ਦਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਮੰਤਰੀ, ਵਿਧਾਇਕ ਅਤੇ ਅਧਿਕਾਰੀ ਨੀਵੇਂ ਅਤੇ ਹੜ੍ਹ ਵਰਗੇ ਹਾਲਾਤ ਨਾਲ ਜੂਝ ਰਹੇ ਇਲਾਕਿਆਂ ਦਾ ਦੌਰਾ ਕਰ ਰਹੇ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਨ੍ਹਾਂ ਇਲਾਕਿਆਂ ਤੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਜਾਵੇ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਹੜ੍ਹ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ, ਜਿਨ੍ਹਾਂ ਦੇ ਨੰਬਰ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੇਵਾ ਲਈ ਇਨ੍ਹਾਂ ਕੰਟਰੋਲ ਰੂਮਾਂ ਵਿੱਚ 24 ਘੰਟੇ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਐਮਰਜੈਂਸੀ ਦੀ ਸਥਿਤੀ ਵਿੱਚ ਲੋਕਾਂ ਵੱਲੋਂ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਸਬੰਧੀ ਆਉਣ ਵਾਲੀ ਕਾਲ ‘ਤੇ ਤੁਰੰਤ ਕਾਰਵਾਈ ਕਰਨਾ ਯਕੀਨੀ ਬਣਾਉਣ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant MannFlood Affected AreasHeavy rain in Punjabpro punjab tvPunjab CMpunjab newsPunjab School Holidayspunjab weatherpunjabi news
Share225Tweet141Share56

Related Posts

ਨਿਤਿਨ ਕੋਹਲੀ ਨੇ ਮੁੱਖ ਮੰਤਰੀ ਮਾਨ ਨੂੰ ਪੰਜਾਬ ਹਾਕੀ ਲੀਗ ਦੇ ਗ੍ਰੈਂਡ ਫਿਨਾਲੇ ਲਈ ਦਿੱਤਾ ਸੱਦਾ, ਹਾਕੀ ਇੰਡੀਆ ਟੀਮ ਪੰਜਾਬ ਹੜ੍ਹ ਰਾਹਤ ਲਈ ਕਰੇਗੀ ਦਾਨ

ਸਤੰਬਰ 21, 2025

ਪੰਜਾਬ ਵਿੱਚ ਅੱਜ ਮਾਨਸੂਨ ਦਾ ਆਖਰੀ ਦਿਨ, ਮੀਂਹ ਦੀ ਹੁਣ ਨਹੀਂ ਕੋਈ ਉਮੀਦ

ਸਤੰਬਰ 20, 2025

ਪੰਜਾਬ ਆਏ ਹੜ੍ਹਾਂ ਵਿਚਾਲੇ ਕੁਤਾਹੀ ਵਰਤਣ ਵਾਲੇ ਅਫ਼ਸਰਾਂ ‘ਤੇ ACTION, 3 ਅਫ਼ਸਰ ਕੀਤੇ ਸਸਪੈਂਡ

ਸਤੰਬਰ 20, 2025

ਮਾਨ ਸਰਕਾਰ ਦੀ ‘ਜੀਵਨਜੋਤ’ ਨਾਲ ਰੌਸ਼ਨ ਹੋਇਆ ਬਚਪਨ! ਪੰਜਾਬ ਬਣ ਰਿਹਾ ਦੇਸ਼ ਲਈ ‘ਐਂਟੀ-ਬੈਗਿੰਗ’ ਮਾਡਲ

ਸਤੰਬਰ 20, 2025

ਵਪਾਰੀ ਦੇ ਘਰ ਵੜ ਗਏ ਅਣਪਛਾਤੇ ਲੋਕ,ਦਿੱਤਾ ਵੱਡੀ ਵਾਰਦਾਤ ਨੂੰ ਅੰਜਾਮ

ਸਤੰਬਰ 20, 2025

ਮਾਨ ਸਰਕਾਰ ਦੀ ਐਂਬੂਲੈਂਸ ਸੇਵਾ! ਹਰ ਹਾਲ ‘ਚ ਜਨਤਾ ਦੀ ਜਾਨ ਬਚਾਉਣ ਲਈ ਤਿਆਰ

ਸਤੰਬਰ 20, 2025
Load More

Recent News

ਨਿਤਿਨ ਕੋਹਲੀ ਨੇ ਮੁੱਖ ਮੰਤਰੀ ਮਾਨ ਨੂੰ ਪੰਜਾਬ ਹਾਕੀ ਲੀਗ ਦੇ ਗ੍ਰੈਂਡ ਫਿਨਾਲੇ ਲਈ ਦਿੱਤਾ ਸੱਦਾ, ਹਾਕੀ ਇੰਡੀਆ ਟੀਮ ਪੰਜਾਬ ਹੜ੍ਹ ਰਾਹਤ ਲਈ ਕਰੇਗੀ ਦਾਨ

ਸਤੰਬਰ 21, 2025

GST 2.0 ਤੋਂ ਬਾਅਦ ਟਾਟਾ ਪੰਚ ਹੁਣ ਮਿਲੇਗੀ ਇੰਨੀ ਸਸਤੀ, ਕੀਮਤਾਂ ਵਿੱਚ ਕਟੌਤੀ ਦਾ ਐਲਾਨ

ਸਤੰਬਰ 20, 2025

ਕਪਿਲ ਸ਼ਰਮਾ ਦੇ ਸ਼ੋਅ ‘ਚ ਇਹ ਕਿਰਦਾਰ ਨਿਭਾਉਣਾ ਪਿਆ ਮਹਿੰਗਾ, Netflix ਨੂੰ 25 ਕਰੋੜ ਦਾ ਕਾਨੂੰਨੀ ਨੋਟਿਸ

ਸਤੰਬਰ 20, 2025

H-1B ਵੀਜ਼ਾ: ਭਾਰਤ-US ਫਲਾਈਟਸ ਦੇ ਵਧੇ ਕਿਰਾਏ, ਅਮਰੀਕੀ ਹਵਾਈ ਅੱਡਿਆਂ ‘ਤੇ ਹਫੜਾ-ਦਫੜੀ

ਸਤੰਬਰ 20, 2025

50MP ਕੈਮਰਾ ਅਤੇ 6,000mAh ਬੈਟਰੀ ਨਾਲ ਲਾਂਚ ਹੋਇਆ Redmi 15C 5G ਸਮਾਰਟਫੋਨ

ਸਤੰਬਰ 20, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.