ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਮਿਸ਼ਨ ਇਨਵੈਸਟਮੈਂਟ (Mission Investment) ਤਹਿਤ ਮੁੰਬਈ ਪਹੁੰਚੇ ਹਨ। ਇਸ ਦੌਰਾਨ ਉਹ ਵੱਡੇ ਕਾਰੋਬਾਰੀਆਂ ਤੇ ਫਿਲਮੀ ਹਸਤੀਆਂ ਨਾਲ ਕਰਨਗੇ ਮੁਲਾਕਾਤ। ਸੀਐਮ ਮਾਨ (CM Bhagwant Mann) ਉਨ੍ਹਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦੇਣਗੇ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹੀ ਵੱਡੀ ਗੱਲ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਵਿੱਚ ਫਿਲਮ ਸਿਟੀ ਪ੍ਰਾਜੈਕਟ ਸਮੇਤ ਕੁਝ ਵੱਡੇ ਪ੍ਰਾਜੈਕਟ ਹਨ। ਇਨ੍ਹਾਂ ‘ਤੇ ਮੀਟਿੰਗ ‘ਚ ਚਰਚਾ ਕੀਤੀ ਜਾਵੇਗੀ। ਪੰਜਾਬ ਸਰਕਾਰ ਨੇ ਸੂਬੇ ਵਿੱਚ ਈਕੋ ਟੂਰਿਜ਼ਮ ਨੂੰ ਉਤਸ਼ਾਹਿਤ ਕਰਨ ਲਈ ਆਪਣੀ ਵਾਟਰ ਐਡਵੈਂਚਰ ਟੂਰਿਜ਼ਮ ਨੀਤੀ ਤਿਆਰ ਕੀਤੀ ਹੈ। ਇਸ ਦਾ ਲਾਭ ਸੂਬੇ ਨੂੰ ਵੀ ਮਿਲਿਆ ਹੈ।
ਤਾਜ ਵਰਗੇ ਵੱਡੇ ਸਮੂਹਾਂ ਨੇ ਰਾਜ ਵਿੱਚ ਨਿਵੇਸ਼ ਕਰਨ ਵਿੱਚ ਦਿਖਾਈ ਦਿਲਚਸਪੀ
ਉਨ੍ਹਾਂ ਨੇ ਕਿਹਾ ਕਿ ਤਾਜ ਵਰਗੇ ਵੱਡੇ ਸਮੂਹਾਂ ਨੇ ਰਾਜ ਵਿੱਚ ਨਿਵੇਸ਼ ਕਰਨ ਵਿੱਚ ਦਿਲਚਸਪੀ ਦਿਖਾਈ ਹੈ। ਹੁਸ਼ਿਆਰਪੁਰ ਤੇ ਪਠਾਨਕੋਟ ਵਿੱਚ ਕਈ ਵੱਡੀਆਂ ਨਾਮਵਰ ਹੋਟਲ ਚੇਨਾਂ ਨੇ ਆਪਣੇ ਪ੍ਰੋਜੈਕਟ ਸ਼ੁਰੂ ਕੀਤੇ ਹਨ। ਇਸ ਦੇ ਨਾਲ ਹੀ ਹੁਣ ਚੰਡੀਗੜ੍ਹ ਦੇ ਨਾਲ ਲੱਗਦੇ ਖੇਤਰਾਂ ਵਿੱਚ ਵੀ ਨੀਤੀ ਵਿੱਚ ਸੋਧ ਕੀਤੀ ਗਈ ਹੈ।
ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਨਿਵੇਸ਼ਕਾਂ ਨੂੰ ਸੂਬੇ ਵਿੱਚ ਲਿਆਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਲੜੀ ਵਿੱਚ ਮੁੱਖ ਮੰਤਰੀ ਨੇ ਸਾਲ 2022 ਵਿੱਚ ਜਰਮਨੀ ਦਾ ਦੌਰਾ ਕੀਤਾ ਸੀ। ਇਸ ਤੋਂ ਬਾਅਦ ਕਈ ਕੰਪਨੀਆਂ ਨੇ ਨਿਵੇਸ਼ ਵਿੱਚ ਦਿਲਚਸਪੀ ਦਿਖਾਈ ਸੀ। ਰਾਜਪੁਰਾ ਸਮੇਤ ਕਈ ਕੰਪਨੀਆਂ ਨੇ ਨਿਵੇਸ਼ ਕੀਤਾ ਹੈ। ਇਸ ਦੇ ਨਾਲ ਹੀ ਟਾਟਾ ਲੁਧਿਆਣਾ ਵਿੱਚ ਆਪਣਾ ਪਲਾਂਟ ਲਗਾ ਰਿਹਾ ਹੈ।