Amritpal Singh, Waris Punjab De: ਪੰਜਾਬ ‘ਚ ਪਿਛਲੇ ਤਾਰ ਦਿਨਾਂ ਤੋਂ ਆਪ੍ਰੇਸ਼ਨ ਅੰਮ੍ਰਿਤਪਾਲ ਚਲ ਰਿਹਾ ਹੈ। ਦੱਸ ਦਈਏ ਕਿ ਸ਼ਨੀਵਾਰ ਨੂੰ ਪੰਜਾਬ ਪੁਲਿਸ ਵਲੋਂ ਵੱਡੀ ਕਾਰਵਾਈ ਕਰਦਿਆਂ ਅੰਮ੍ਰਿਤਪਾਲ ਖਿਲਾਫ਼ ਕਾਰਵਾਈ ਵਿੱਢੀ ਗਈ। ਇੰਨੀ ਵੱਡੀ ਕਾਰਵਾਈ ਮਗਰੋਂ ਹੁਣ ਪਹਿਲੀ ਵਾਰ ਪੰਜਾਬ ਸੀਐਮ ਭਗਵੰਤ ਮਾਨ ਪਹਿਲੀ ਵਾਰ ਜਨਤਾ ਨੂੰ ਸੰਬੋਧਨ ਕੀਤਾ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੀ ਜਨਤਾ ਦੇ ਨਾਂ ਸੰਦੇਸ਼ ਦਿੱਤਾ ਹੈ। ਇਹ ਸੰਦੇਸ਼ ਪੰਜਾਬ ਦੇ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਦਿੱਤਾ ਗਿਆ ਹੈ। ਉਨ੍ਹਾਂ ਲੋਕਾਂ ਨੂੰ ਨਾ ਘਬਰਾਉਣ ਦੀ ਅਪੀਲ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਮੇਰੇ ਖੂਨ ਦੀ ਹਰ ਬੂੰਦ ਪੰਜਾਬ ਲਈ ਹਾਜ਼ਰ ਹੈ। ਪੰਜਾਬ ਦੀ ਸ਼ਾਂਤੀ ਨੂੰ ਕੋਈ ਭੰਗ ਨਹੀਂ ਕਰ ਸਕਦਾ। ਪੰਜਾਬ ਸੁਰੱਖਿਅਤ ਹੱਥਾਂ ਵਿੱਚ ਹੈ। ਪੰਜਾਬ ਦੇ ਲੋਕਾਂ ਨੂੰ ਬੇਫਿਕਰ ਰਹਿਣਾ ਚਾਹੀਦਾ ਹੈ। ਇਸ ਦੇ ਨਾਲ ਹੀ ਸੀਐਮ ਮਾਨ ਨੇ ਵਾਰਿਸ ਪੰਜਾਬ ਦੀ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਵੀ ਚੇਤਾਵਨੀ ਦਿੱਤੀ ਹੈ।
CM Bhagwant Mann Live:-
ਮਾਹੌਲ ਖ਼ਰਾਬ ਕਰਨ ਵਾਲਿਆਂ ਨੂੰ ਕਰਾਰਾ ਜਵਾਬ: ਭਗਵੰਤ ਮਾਨ
ਪੰਜਾਬ ਦੇ ਮੌਜੂਦਾ ਹਾਲਾਤ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਸੰਦੇਸ਼ ਦਿੰਦੇ ਹੋਏ ਕਿਹਾ ਹੈ ਕਿ ਜਦੋਂ ਵੀ ਕਿਸੇ ਨੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ ਤਾਂ ਪੰਜਾਬ ਨੇ ਹਮੇਸ਼ਾ ਹੀ ਮੂੰਹ ਤੋੜਵਾਂ ਜਵਾਬ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ, ‘ਪਿਛਲੇ ਕੁਝ ਦਿਨਾਂ ਤੋਂ ਪੰਜਾਬ ‘ਚ ਲੋਕਾਂ ਨੂੰ ਵੱਖ ਕਰਨ ਅਤੇ ਪੰਜਾਬ ਦੀ ਸ਼ਾਂਤੀ ਦੇ ਖਿਲਾਫ ਭਾਸ਼ਣ ਦਿੱਤੇ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਲੋਕਾਂ ਦਾ ਭਰੋਸਾ ਕਾਇਮ ਰੱਖਾਂਗੇ: ਭਗਵੰਤ ਮਾਨ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, ‘ਪੰਜਾਬ ਵਿੱਚ ਲੋਕਾਂ ਨੇ ਆਮ ਆਦਮੀ ਪਾਰਟੀ ‘ਤੇ ਭਰੋਸਾ ਜਤਾਇਆ ਸੀ ਅਤੇ ਅਸੀਂ ਉਸ ਭਰੋਸਾ ਨੂੰ ਕਾਇਮ ਰੱਖਾਂਗੇ। ਇਸ ਸਾਰੀ ਕਾਰਵਾਈ ਵਿੱਚ ਤਿੰਨ ਕਰੋੜ ਪੰਜਾਬੀਆਂ ਨੇ ਸਾਡਾ ਸਾਥ ਦਿੱਤਾ। ਅਸੀਂ ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਭੰਗ ਨਹੀਂ ਕਰਨ ਦੇਵਾਂਗੇ।
‘ਸ਼ਾਂਤੀ ਭੰਗ ਕਰਨ ਵਾਲਿਆਂ ਦੇ ਮਨਸੂਬੇ ਕਾਮਯਾਬ ਨਹੀਂ ਹੋਣਗੇ’
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੰਮ੍ਰਿਤਪਾਲ ਦਾ ਨਾਂ ਨਹੀਂ ਲਿਆ ਪਰ ਕਾਰਵਾਈ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ, ‘ਲੋਕਾਂ ਨੇ ਦੱਸਿਆ ਹੈ ਕਿ ਲੋਕ ਸ਼ਾਂਤੀ ਚਾਹੁੰਦੇ ਹਨ। ਜੇਕਰ ਕੋਈ ਪੰਜਾਬ ਦੀ ਅਮਨ-ਸ਼ਾਂਤੀ ਦੇ ਵਿਰੁੱਧ ਕੁਝ ਸੋਚਦਾ ਹੈ ਤਾਂ ਵੀ ਅਸੀਂ ਉਸ ਦੇ ਮਨਸੂਬਿਆਂ ਨੂੰ ਪੂਰਾ ਨਹੀਂ ਹੋਣ ਦੇਵਾਂਗੇ। ਸਾਡੇ ਪੰਜਾਬੀ ਭਰਾ ਦੇਸ਼ ਦੀ ਸਰਹੱਦ ‘ਤੇ ਖੜ੍ਹੇ ਹਨ ਤਾਂ ਜੋ ਦੇਸ਼ ‘ਚ ਸ਼ਾਂਤੀ ਬਣੀ ਰਹੇ। ਇਸੇ ਤਰ੍ਹਾਂ ਆਮ ਆਦਮੀ ਪਾਰਟੀ ਪੰਜਾਬ ਵਿੱਚ ਕਿਸੇ ਨੂੰ ਵੀ ਅਰਾਜਕਤਾ ਫੈਲਾਉਣ ਦੀ ਇਜਾਜ਼ਤ ਨਹੀਂ ਦੇਵੇਗੀ।’
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h