Mann’s msg to Punjab Youth: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪਿਛਲੇ ਇੱਕ ਸਾਲ ਵਿੱਚ ਨੌਜਵਾਨਾਂ ਨੂੰ 29,000 ਤੋਂ ਵੱਧ ਸਰਕਾਰੀ ਨੌਕਰੀਆਂ ਦੇਣ ਤੋਂ ਬਾਅਦ ਸੂਬਾ ਸਰਕਾਰ ਹੁਣ ਨੌਜਵਾਨਾਂ ਲਈ ਪ੍ਰਾਈਵੇਟ ਸੈਕਟਰ ਵਿੱਚ ਵੀ 2.77 ਲੱਖ ਨੌਕਰੀਆਂ ਯਕੀਨੀ ਬਣਾਏਗੀ।
ਪੰਜਾਬ ਦੇ ਨੌਜਵਾਨਾਂ ਦੇ ਨਾਮ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਸੂਬਾ ਸਰਕਾਰ ਨੇ ਹੁਣ ਤੱਕ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਨੌਜਵਾਨਾਂ ਨੂੰ 29,000 ਤੋਂ ਵੱਧ ਨੌਕਰੀਆਂ ਮੁਹੱਈਆ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਇੱਕ ਰਿਕਾਰਡ ਹੈ ਕਿਉਂਕਿ ਪਿਛਲੀਆਂ ਸਰਕਾਰਾਂ ਵਿੱਚੋਂ ਕਿਸੇ ਵੀ ਸਰਕਾਰ ਨੇ ਖ਼ਾਸ ਕਰਕੇ ਪਹਿਲੇ ਸਾਲ ਨੌਜਵਾਨਾਂ ਨੂੰ ਇੰਨੀਆਂ ਨੌਕਰੀਆਂ ਨਹੀਂ ਦਿੱਤੀਆਂ। ਭਗਵੰਤ ਮਾਨ ਨੇ ਕਿਹਾ ਕਿ ਸਿਰਫ਼ ਯੋਗਤਾ ਅਤੇ ਪਾਰਦਰਸ਼ਤਾ ਦੇ ਆਧਾਰ ‘ਤੇ ਸੂਬੇ ਭਰ ਦੇ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ।
ਪੰਜਾਬ ਸੀਐਮ ਨੇ ਕਿਹਾ ਕਿ ਕਿਉਂਕਿ ਇਹ ਕਾਫ਼ੀ ਨਹੀਂ ਹੈ, ਇਸ ਲਈ ਸੂਬਾ ਸਰਕਾਰ ਪ੍ਰਾਈਵੇਟ ਸੈਕਟਰ ਵਿੱਚ ਵੀ ਨਵੀਆਂ ਨੌਕਰੀਆਂ ਪੈਦਾ ਕਰਨ ਲਈ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੇ ਵੱਡੇ ਯਤਨਾਂ ਸਦਕਾ ਹੁਣ ਤੱਕ ਪੰਜਾਬ ਵਿੱਚ ਲਗਭਗ 48,000 ਕਰੋੜ ਰੁਪਏ ਦਾ ਨਿਵੇਸ਼ ਆ ਚੁੱਕਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਨੌਜਵਾਨਾਂ ਲਈ 2.77 ਲੱਖ ਨਵੀਆਂ ਨੌਕਰੀਆਂ ਪੈਦਾ ਹੋਣਗੀਆਂ, ਜਿਸ ਨਾਲ ਉਨ੍ਹਾਂ ਦੀ ਅਥਾਹ ਸ਼ਕਤੀ ਨੂੰ ਸਾਕਾਰਾਤਮਕ ਦਿਸ਼ਾ ਵਿੱਚ ਲਾਇਆ ਜਾ ਸਕੇਗਾ।
ਪੰਜਾਬ ਦੇ ਨੌਜਵਾਨਾਂ ਦੇ ਨਾਮ ਮੇਰਾ ਸੁਨੇਹਾ…
ਹੁਣ ਨੌਕਰੀਆਂ ਲਈ ਵਿਦੇਸ਼ ਜਾਣ ਦੀ ਲੋੜ ਨਹੀਂ… Live https://t.co/L2m3cdORus
— Bhagwant Mann (@BhagwantMann) June 9, 2023
ਉਨ੍ਹਾਂ ਕਿਹਾ ਕਿ ਇਹ ਨੌਕਰੀਆਂ ਸਮੁੱਚੇ ਸੂਬੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਦੇਣ ਦੇ ਨਾਲ-ਨਾਲ ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਾਉਣਗੀਆਂ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਸ਼ਵ ਪੱਧਰ ‘ਤੇ ਉਭਾਰਨ ਲਈ ਪਹਿਲਾਂ ਹੀ ਪਹਿਲਕਦਮੀਆਂ ਕੀਤੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਮਿਹਨਤੀ ਅਤੇ ਸਮਰਪਿਤ ਨੌਜਵਾਨਾਂ ਦੇ ਹੱਥਾਂ ਵਿੱਚ ਡਿਗਰੀਆਂ ਅਤੇ ਬਾਅਦ ਵਿੱਚ ਨਿਯੁਕਤੀ ਪੱਤਰ ਯਕੀਨੀ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ।
ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਜ਼ੋਰ ਸੂਬੇ ਵਿੱਚੋਂ ਹੁਨਰਮੰਦ ਨੌਜਵਾਨੀ ਦੇ ਪਰਵਾਸ (ਬਰੇਨ ਡਰੇਨ) ਦੇ ਰੁਝਾਨ ਨੂੰ ਪਲਟਣ ਉਤੇ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਹੁਣ ਨੌਕਰੀਆਂ ਦੀ ਭਾਲ ਵਿੱਚ ਵਿਦੇਸ਼ ਜਾਣ ਦੀ ਲੋੜ ਨਹੀਂ ਹੈ ਕਿਉਂਕਿ ਸੂਬਾ ਸਰਕਾਰ ਉਨ੍ਹਾਂ ਨੂੰ ਇੱਥੇ ਉਨ੍ਹਾਂ ਦੇ ਵਤਨ ਵਿੱਚ ਹੀ ਮੁਨਾਫ਼ੇ ਵਾਲੀਆਂ ਨੌਕਰੀਆਂ ਮੁਹੱਈਆ ਕਰਵਾਏਗੀ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਸਰਕਾਰ ਅਤੇ ਨੌਜਵਾਨ ਮਿਲ ਕੇ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨਗੇ ਅਤੇ ਇੱਕ ਗਤੀਸ਼ੀਲ, ਅਗਾਂਹਵਧੂ ਅਤੇ ਸ਼ਾਂਤਮਈ ਪੰਜਾਬ ਦੀ ਸਿਰਜਣਾ ਕਰਨਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h