ਸ਼ੁੱਕਰਵਾਰ, ਮਈ 22, 2026 07:34 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸੀਐਮ ਮਾਨ ਨੇ ਕੀਤੀ ਪਿਊਸ਼ ਗੋਇਲ ਨਾਲ ਮੁਲਾਕਾਤ, ਆਰਡੀਐਫ ਤੇ ਐਮਡੀਐਫ ਦਾ 3095 ਕਰੋੜ ਰੁਪਏ ਦਾ ਬਕਾਇਆ ਤੁਰੰਤ ਜਾਰੀ ਕਰਨ ਦੀ ਅਪੀਲ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੇਂਡੂ ਵਿਕਾਸ ਐਕਟ 1987 ਦੀ ਧਾਰਾ 7 ਅਨੁਸਾਰ ਘੱਟੋ-ਘੱਟ ਸਮਰਥਨ ਮੁੱਲ ਦੇ ਤਿੰਨ ਫੀਸਦੀ ਦੀ ਦਰ ਨਾਲ ਆਰ.ਡੀ.ਐਫ. ਦਾ ਭੁਗਤਾਨ ਸੂਬਾ ਸਰਕਾਰ ਦੇ ਪੰਜਾਬ ਪੇਂਡੂ ਵਿਕਾਸ ਬੋਰਡ ਨੂੰ ਹੋਣਾ ਹੁੰਦਾ ਹੈ।

by ਮਨਵੀਰ ਰੰਧਾਵਾ
ਦਸੰਬਰ 10, 2022
in ਪੰਜਾਬ
0

ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਪੇਂਡੂ ਵਿਕਾਸ ਫੰਡ (RDF) ਅਤੇ ਮੰਡੀ ਵਿਕਾਸ ਫੰਡ (MDF) ਦੇ ਬਕਾਇਆ ਪਏ 3095 ਕਰੋੜ ਰੁਪਏ ਫੌਰੀ ਜਾਰੀ ਕਰਵਾਉਣ ਲਈ ਕੇਂਦਰੀ ਵਣਜ ਤੇ ਸਨਅਤ, ਖਪਤਕਾਰ ਮਾਮਲੇ, ਖੁਰਾਕ ਤੇ ਜਨਤਕ ਵੰਡ ਤੇ ਟੈਕਸਟਾਈਲ ਮੰਤਰੀ ਪਿਊਸ਼ ਗੋਇਲ ਤੋਂ ਦਖ਼ਲ ਦੀ ਮੰਗ ਕੀਤੀ।

ਕੇਂਦਰੀ ਮੰਤਰੀ ਨੂੰ ਉਨ੍ਹਾਂ ਦੇ ਦਫ਼ਤਰ ਵਿੱਚ ਮਿਲੇ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਹਾਲੇ ਤੱਕ ਸਾਉਣੀ ਖ਼ਰੀਦ ਸੀਜ਼ਨ-2021-22, ਹਾੜ੍ਹੀ ਖ਼ਰੀਦ ਸੀਜ਼ਨ 2022-23, ਸਾਉਣੀ ਖ਼ਰੀਦ ਸੀਜ਼ਨ 2022-23 ਦੇ ਆਰ.ਡੀ.ਐਫ. ਦੇ 2880 ਕਰੋੜ ਰੁਪਏ ਅਤੇ ਐਮ.ਡੀ.ਐਫ. ਦੇ 215 ਕਰੋੜ ਰੁਪਏ ਜਾਰੀ ਨਹੀਂ ਕੀਤੇ ਹਨ। ਉਨ੍ਹਾਂ ਕਿਹਾ ਕਿ ਇਹ ਫੰਡ ਸੂਬੇ ਖ਼ਾਸ ਤੌਰ ਉਤੇ ਪੇਂਡੂ ਖੇਤਰਾਂ ਦੇ ਸਮੁੱਚੇ ਵਿਕਾਸ ਲਈ ਵਰਤੇ ਜਾਂਦੇ ਹਨ। ਭਗਵੰਤ ਮਾਨ ਨੇ ਅਫ਼ਸੋਸ ਜ਼ਾਹਰ ਕੀਤਾ ਕਿ ਇਹ ਫੰਡ ਜਾਰੀ ਨਾ ਹੋਣ ਕਾਰਨ ਸੂਬੇ ਵਿਸ਼ੇਸ਼ ਤੌਰ ਉਤੇ ਪੇਂਡੂ ਇਲਾਕਿਆਂ ਦੇ ਵਿਕਾਸ ਉਤੇ ਮਾੜਾ ਅਸਰ ਪੈ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੇਂਡੂ ਵਿਕਾਸ ਐਕਟ 1987 ਦੀ ਧਾਰਾ 7 ਅਨੁਸਾਰ ਘੱਟੋ-ਘੱਟ ਸਮਰਥਨ ਮੁੱਲ ਦੇ ਤਿੰਨ ਫੀਸਦੀ ਦੀ ਦਰ ਨਾਲ ਆਰ.ਡੀ.ਐਫ. ਦਾ ਭੁਗਤਾਨ ਸੂਬਾ ਸਰਕਾਰ ਦੇ ਪੰਜਾਬ ਪੇਂਡੂ ਵਿਕਾਸ ਬੋਰਡ ਨੂੰ ਹੋਣਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੋਟੀਫਾਈ ਕੀਤੀ ਦਰ (ਘੱਟੋ-ਘੱਟ ਸਮਰਥਨ ਮੁੱਲ ਦਾ ਤਿੰਨ ਫੀਸਦੀ) ਮੁਤਾਬਕ 1987 ਤੋਂ ਹਾੜ੍ਹੀ ਖ਼ਰੀਦ ਸੀਜ਼ਨ 2020-21 ਤੱਕ ਆਰ.ਡੀ.ਐਫ. ਦੀ ਬਾਕਾਇਦਾ ਅਦਾਇਗੀ ਹੁੰਦੀ ਸੀ।

ਭਗਵੰਤ ਮਾਨ ਨੇ ਕਿਹਾ ਕਿ ਇਸ ਫੰਡ ਦਾ ਮੰਤਵ ਮੁੱਢਲੇ ਤੌਰ ਉਤੇ ਖੇਤੀਬਾੜੀ ਤੇ ਪੇਂਡੂ ਬੁਨਿਆਦੀ ਢਾਂਚੇ ਦਾ ਵਿਕਾਸ ਕਰਨਾ ਹੁੰਦਾ ਹੈ, ਜਿਸ ਨਾਲ ਪੇਂਡੂ ਖੇਤਰਾਂ ਵਿੱਚ ਸੜਕੀ ਨੈੱਟਵਰਕ, ਮੰਡੀਆਂ ਦਾ ਬੁਨਿਆਦੀ ਢਾਂਚਾ, ਸਟੋਰੇਜ਼ ਸਹੂਲਤਾਂ ਦਾ ਵਿਸਤਾਰ, ਭੌਂ ਰਿਕਾਰਡ ਦਾ ਕੰਪਿਊਟਰੀਕਰਨ, ਮੰਡੀਆਂ ਤੇ ਹੋਰ ਥਾਵਾਂ ਦਾ ਮਸ਼ੀਨੀਕਰਨ ਕੀਤਾ ਜਾਂਦਾ ਹੈ।

ਮੁੱਖ ਮੰਤਰੀ ਨੇ ਅਫ਼ਸੋਸ ਜ਼ਾਹਰ ਕੀਤਾ ਕਿ ਫੰਡਾਂ ਦੇ ਮੰਤਵ ਦੀ ਜਾਂਚ ਦਾ ਤਰਕ ਦੇ ਕੇ ਸਾਉਣੀ ਖ਼ਰੀਦ ਸੀਜ਼ਨ 2020-21 ਤੋਂ ਆਰਜ਼ੀ ਲਾਗਤ ਸ਼ੀਟ ਵਿੱਚ ਆਰ.ਡੀ.ਐਫ. ਨੂੰ ਘੱਟੋ-ਘੱਟ ਸਮਰਥਨ ਮੁੱਲ ਦੇ ਇਕ ਫੀਸਦੀ ਤੱਕ ਸੀਮਤ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਖ਼ਰਚੇ ਬਾਰੇ ਸਾਰੇ ਸਪੱਸ਼ਟੀਕਰਨ, ਲੋੜੀਂਦੇ ਦਸਤਾਵੇਜ਼ ਤੇ ਵੇਰਵੇ ਦੇਣ ਮਗਰੋਂ ਸਾਉਣੀ ਖ਼ਰੀਦ ਸੀਜ਼ਨ 2020-21 ਅਤੇ ਹਾੜ੍ਹੀ ਖ਼ਰੀਦ ਸੀਜ਼ਨ 2021-22 ਲਈ ਪੇਂਡੂ ਵਿਕਾਸ ਫੰਡ ਦੀ ਇਸ ਸ਼ਰਤ ‘ਤੇ ਪ੍ਰਵਾਨਗੀ ਦਿੱਤੀ ਗਈ ਕਿ ਸਾਉਣੀ ਖ਼ਰੀਦ ਸੀਜ਼ਨ 2021-22 ਦੀ ਸ਼ੁਰੂਆਤ ਤੋਂ ਪਹਿਲਾਂ-ਪਹਿਲਾਂ ਪੰਜਾਬ ਨੂੰ ਆਰ.ਡੀ.ਐਫ. ਐਕਟ ਵਿੱਚ ਸੋਧ ਕਰਨੀ ਪਵੇਗੀ। ਭਗਵੰਤ ਮਾਨ ਨੇ ਕੇਂਦਰੀ ਮੰਤਰੀ ਨੂੰ ਜਾਣੂੰ ਕਰਵਾਇਆ ਕਿ ਭਾਰਤ ਸਰਕਾਰ ਦੀਆਂ ਹਦਾਇਤਾਂ ਉਤੇ ਸੂਬੇ ਨੇ ਪੰਜਾਬ ਪੇਂਡੂ ਵਿਕਾਸ ਐਕਟ, 1987 ਵਿੱਚ ਸੋਧ ਕਰ ਦਿੱਤੀ ਸੀ।

ਮੁੱਖ ਮੰਤਰੀ ਨੇ ਅਫ਼ਸੋਸ ਜ਼ਾਹਰ ਕੀਤਾ ਕਿ ਪੇਂਡੂ ਵਿਕਾਸ ਐਕਟ, 1987 ਵਿੱਚ ਸਬੰਧਤ ਸੋਧ ਕਰਨ ਮਗਰੋਂ ਹੁਣ ਤੱਕ ਵੀ ਸਾਉਣੀ ਖ਼ਰੀਦ ਸੀਜ਼ਨ 2021-22, ਹਾੜ੍ਹੀ ਖ਼ਰੀਦ ਸੀਜ਼ਨ 2022-23 ਅਤੇ ਸਾਉਣੀ ਖ਼ਰੀਦ ਸੀਜ਼ਨ 2022-23 ਦੀਆਂ ਆਰਜ਼ੀ ਖ਼ਰਚਾਂ ਸ਼ੀਟਾਂ ਵਿੱਚ ਆਰ.ਡੀ.ਐਫ. ਦੇ 2880 ਕਰੋੜ ਰੁਪਏ ਮਨਜ਼ੂਰ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸਾਉਣੀ ਖ਼ਰੀਦ ਸੀਜ਼ਨ 2021-22 ਤੱਕ ਭਾਰਤ ਸਰਕਾਰ ਵੱਲੋਂ ਤਿੰਨ ਫੀਸਦੀ ਦੇ ਹਿਸਾਬ ਨਾਲ ਸੂਬੇ ਨੂੰ ਐਮ.ਡੀ.ਐਫ. ਦਾ ਭੁਗਤਾਨ ਕੀਤਾ ਜਾਂਦਾ ਸੀ।

ਭਗਵੰਤ ਮਾਨ ਨੇ ਕਿਹਾ ਕਿ ਵਾਰ-ਵਾਰ ਬੇਨਤੀਆਂ ਕਰਨ ਦੇ ਬਾਵਜੂਦ ਭਾਰਤ ਸਰਕਾਰ ਨੇ ਇਕ ਫੀਸਦੀ ਦੀ ਦਰ ਨਾਲ ਐਮ.ਡੀ.ਐਫ. ਜਿਹੜਾ 215 ਕਰੋੜ ਰੁਪਏ ਬਣਦਾ ਹੈ, ਨੂੰ ਰੋਕਿਆ ਹੋਇਆ ਹੈ। ਮੁੱਖ ਮੰਤਰੀ ਨੇ ਪਿਊਸ਼ ਗੋਇਲ ਨੂੰ ਅਪੀਲ ਕੀਤੀ ਕਿ ਆਰ.ਡੀ.ਐਫ. ਤੇ ਐਮ.ਡੀ.ਐਫ. ਦੋਵਾਂ ਦੇ ਬਕਾਇਆ ਫੰਡ ਤੁਰਤ ਜਾਰੀ ਕਰਵਾਏ ਜਾਣ ਤਾਂ ਕਿ ਸੂਬੇ ਦੇ ਵਿਕਾਸ ਨੂੰ ਹੁਲਾਰਾ ਦਿੱਤਾ ਜਾ ਸਕੇ।

ਇਹ ਵੀ ਪੜ੍ਹੋ: Biden ਨੇ ਸਟਾਰ ਓਲੰਪੀਅਨ ਦੇ ਬਦਲੇ ਛੱਡਿਆ ‘ਮੌਤ ਦਾ ਵਪਾਰੀ’, ਅਮਰੀਕਾ-ਰੂਸ ਵਿਚਾਲੇ ਇਸ ਤਰ੍ਹਾਂ ਹੋਈ ਕੈਦੀਆਂ ਦੀ ਰਿਹਾਈ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant Manncentral governmentCM Mann meets Piyush GoyalMandi Development Fundpro punjab tvpunjabi newsRDFRural Development Fund
Share205Tweet128Share51

Related Posts

ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਗ੍ਰਾਮ ਪੰਚਾਇਤ ਦੀ ਜਨਤਕ ਗਲੀ / ਰਸਤੇ ‘ਤੇ ਕੀਤਾ ਸੀ ਕਬਜ਼ਾ, ਹਾਈਕੋਰਟ ਨੇ ਪਟੀਸ਼ਨ ਖਾਰਜ ਕਰਦਿਆਂ 6 ਲੱਖ ਰੁਪਏ ਦਾ ਜੁਰਮਾਨਾ ਲਗਾਇਆ: ਬਲਤੇਜ ਪੰਨੂ

ਮਈ 22, 2026

ਪੰਜਾਬ ਸਰਕਾਰ ਨਾਲ ਗੱਲਬਾਤ ਤੋਂ ਬਾਅਦ ਸਫਾਈ ਕਰਮਚਾਰੀਆਂ ਨੇ ਵਾਪਸ ਲਈ ਹੜਤਾਲ : ਹਰਪਾਲ ਚੀਮਾ

ਮਈ 22, 2026

ਭਾਜਪਾ ਲੋਕਾਂ ਨੂੰ ਡਰਾਉਣ-ਧਮਕਾਉਣ ਅਤੇ ਪਾਰਟੀ ਵਿੱਚ ਸ਼ਾਮਲ ਕਰਨ ਲਈ ਈਡੀ ਤੇ ਸੀਬੀਆਈ ਦੀ ਦੁਰਵਰਤੋਂ ਕਰ ਰਹੀ ਹੈ: ਬਲਤੇਜ ਪੰਨੂ

ਮਈ 22, 2026

ਜਦੋਂ ਬਲੱਡ ਸ਼ੂਗਰ 550 ਤੱਕ ਪਹੁੰਚਿਆ, ਪਰਿਵਾਰ ਨੇ ਆਸਥਾ ਦੀ ਡੋਰ ਫੜੀ ਅਤੇ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੱਖਿਅਕ

ਮਈ 22, 2026

ਪੰਜਾਬ ‘ਚ 26 ਮਈ ਤੱਕ Heatwave ਦਾ ਅਲਰਟ ਜਾਰੀ

ਮਈ 21, 2026

ਪੰਜਾਬ ਨੇ ਪ੍ਰਫਾਰਮੈਂਸ ਗ੍ਰੇਡਿੰਗ ਇੰਡੈਕਸ 2.0 ਵਿੱਚ ਦੇਸ਼ ਭਰ ‘ਚੋਂ ਮੋਹਰੀ ਸਥਾਨ ਮੱਲਿਆ, ਪ੍ਰਚੇਸ਼ਟਾ-ਗ੍ਰੇਡ-1 ਕੀਤਾ ਹਾਸਲ

ਮਈ 21, 2026
Load More

Recent News

ਟਵਿਸ਼ਾ ਸ਼ਰਮਾ ਮਾਮਲੇ ਨੇ ਲਿਆ ਨਵਾਂ ਮੋੜ, ਪਤੀ ਫਰਾਰ ਤੇ ਸੱਸ ਨਹੀਂ ਦੇ ਰਹੀ ਕਾਰਵਾਈ ‘ਚ ਸਹਿਯੋਗ

ਮਈ 22, 2026

NTA ਨੇ NEET UG 2026 ਫਾਰਮ ਫੀਸ ਰਿਫੰਡ ਪ੍ਰਕਿਰਿਆ ਕੀਤੀ ਸ਼ੁਰੂ, ਜਾਣੋ ਕਿੱਥੇ ਭਰ ਸਕਦੇ ਹਨ ਵਿਦਿਆਰਥੀ ਆਪਣੇ ਬੈਂਕ ਵੇਰਵੇ ?

ਮਈ 22, 2026

Weather Update: ਗਰਮੀ ਦੇ ਵਰਦੇ ਕਹਿਰ ਤੋਂ ਕਦੋਂ ਮਿਲੇਗੀ ਰਾਹਤ, ਮੌਸਮ ਵਿਭਾਗ ਦੀ Update

ਮਈ 22, 2026

ਈਡੀ ਨੇ ਸਾਬਕਾ ਡੀਸੀਪੀ ਨਾਲ ਜੁੜੇ ਫਿਰੌਤੀ ਰੈਕੇਟ ਦੇ ਮਾਮਲੇ ‘ਚ ਪੱਛਮੀ ਬੰਗਾਲ ‘ਚ ਕੀਤੀ ਛਾਪੇਮਾਰੀ

ਮਈ 22, 2026

ਦਵਾਰਕਾ ਐਕਸਪ੍ਰੈਸਵੇਅ ਨੇੜੇ ਪਲਾਸਟਿਕ ਫੈਕਟਰੀ ਵਿੱਚ ਲੱਗੀ ਅੱਗ, ਤੇਜ਼ ਅੱਗ ਤੇ ਧੂੰਏਂ ਕਾਰਨ ਡਰੇ ਲੋਕ

ਮਈ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.