ਮੁੱਖ ਮੰਤਰੀ ਚਰਨਜੀਤ ਚੰਨੀ ਨੇ ਮੁਹਾਲੀ ਦੇ ਸੈਕਟਰ 66 ਵਿੱਚ ਅਤਿ ਆਧੁਨਿਕ 350 ਬੈੱਡਾਂ ਦੇ ਨਵੇਂ ਸਿਵਲ ਹਸਪਤਾਲ ਦਾ ਨੀਂਹ ਪੱਥਰ ਰੱਖਿਆ।
ਦੱਸ ਦੇਈਏ ਕਿ ਮੋਹਾਲੀ ਦੇ ਸਿਵਲ ਹਸਪਤਾਲ ਨੂੰ ਮੈਡੀਕਲ ਕਾਲਜ ਕਮ ਬੀਆਰ ਅੰਬੇਡਕਰ ਸਟੇਟ ਇੰਸਟੀਚਿਊਟ ਆਫ ਸਾਇੰਸ ਵਿੱਚ ਬਦਲ ਦਿੱਤਾ ਗਿਆ ਸੀ।
ਨਵੇਂ ਹਸਪਤਾਲ ਵਿੱਚ ਪੰਜ ਮੰਜ਼ਿਲਾਂ ਅਤੇ 350 ਬੈੱਡ ਹੋਣਗੇ। ਹਸਪਤਾਲ ਦਾ ਨਾਂ ਸਾਹਿਬਜ਼ਾਦਾ ਅਜੀਤ ਸਿੰਘ ਹੋਵੇਗਾ।ਇਸ ਦੌਰਾਨ ਉਨ੍ਹਾਂ ਨੇ ਸਾਬਕਾ ਸਿਹਤ ਮੰਤਰੀ ਅਤੇ ਮੋਹਾਲੀ ਤੋਂ ਵਿਧਾਇਕ ਬਲਬੀਰ ਸਿੱਧੂ ਦੀ ਜਮ ਕੇ ਤਾਰੀਫ ਕੀਤੀ।