ਪੰਜਾਬ ਸਰਕਾਰ ਨੇ ਮੋਟਰਸਾਈਕਲ ਰੇਹੜੀਆਂ ਨੂੰ ਰੋਕਣ ਦਾ ਹੁਕਮ ਵਾਪਸ ਲੈ ਲਿਆ ਹੈ। ਜਦੋਂ ਕਾਰਵਾਈ ਨੂੰ ਲੈ ਕੇ ਹੰਗਾਮਾ ਹੋਇਆ ਤਾਂ ਏਡੀਜੀਪੀ ਟਰੈਫਿਕ ਨੇ ਕਿਹਾ ਕਿ ਫਿਲਹਾਲ ਅਸੀਂ ਜਾਗਰੂਕ ਕਰਾਂਗੇ। ਪਿਛਲੀਆਂ ਚੋਣਾਂ ਵਿੱਚ ਇਨ੍ਹਾਂ ਰੇਹੜੀ ਵਾਲਿਆਂ ਨੇ ਆਮ ਆਦਮੀ ਪਾਰਟੀ (ਆਪ) ਲਈ ਚੋਣ ਪ੍ਰਚਾਰ ਕੀਤਾ ਸੀ।
ਜਦੋਂ ਕਾਰਵਾਈ ਸ਼ੁਰੂ ਹੋਈ ਤਾਂ ਇਹ ਤਸਵੀਰਾਂ ਵੀ ਵੱਡੇ ਪੱਧਰ ‘ਤੇ ਸ਼ੇਅਰ ਹੋਣ ਲੱਗੀਆਂ। ਵਿਰੋਧੀ ਵੀ ਬਦਲਵੇਂ ਪ੍ਰਬੰਧਾਂ ਤੋਂ ਬਿਨਾਂ ਕਾਰਵਾਈ ‘ਤੇ ਸਵਾਲ ਉਠਾ ਰਹੇ ਸਨ। ਮਾਨ ਸਰਕਾਰ ਦਾ ਇਕ ਮਹੀਨੇ ਵਿਚ ਇਹ ਤੀਜਾ ਫੈਸਲਾ ਹੈ, ਜਿਸ ਨੂੰ ਬਦਲਣ ਲਈ ਉਸ ਨੂੰ ਮਜਬੂਰ ਹੋਣਾ ਪਿਆ ਹੈ।
ਪੰਜਾਬ ਦੇ ਏ.ਡੀ.ਜੀ.ਪੀ ਟਰੈਫਿਕ ਨੇ ਪਹਿਲਾਂ ਜੁਗਾੜੂ ਮੋਟਰਸਾਈਕਲ ਰੇਹੜੀਆਂ ਨੂੰ ਬੰਦ ਕਰਨ ਲਈ ਕਿਹਾ ਸੀ। ਹੁਣ ਨਵੇਂ ਹੁਕਮ ਵਿੱਚ ਇਸ ਪ੍ਰਥਾ ਨੂੰ ਬੰਦ ਕਰਨ ਦੀ ਗੱਲ ਕਹੀ ਗਈ ਹੈ। ਹੁਣ ਪੁਲਿਸ ਦੇ ਟ੍ਰੈਫਿਕ ਐਜੂਕੇਸ਼ਨ ਸੈੱਲ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਦੱਸ ਦੇਈਏ ਕਿ ਮੋਟਰ ਵਹੀਕਲ ਐਕਟ, ਸੁਪਰੀਮ ਕੋਰਟ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਇਹ ਗੈਰ-ਕਾਨੂੰਨੀ ਹੈ।