ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਮਿਲਣ ਲਈ ਮੁਹਾਲੀ ਦੇ ਫੋਰਟਿਸ ਹਸਪਤਾਲ ਪੁੱਜੇ। ਪ੍ਰਕਾਸ਼ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਪੁੱਛਿਆ ਅਤੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।
देश के वरिष्ठतम नेताओं में से एक, पंजाब के पूर्व मुख्यमंत्री श्री प्रकाश सिंह बादल जी का कुशलक्षेम जानने आज अस्पताल पहुँचा।
प्रभु से उनके दीर्घायु एवं शीघ्र स्वस्थ होने की कामना करता हूं। pic.twitter.com/hQIBe7BJpz
— Manohar Lal (@mlkhattar) June 13, 2022
ਦੱਸ ਦੇਈਏ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਗੈਸਟਿਕ ਅਤੇ ਬ੍ਰੌਨਕਾਇਲ ਅਸਥਮਾ ਦੀ ਸ਼ਿਕਾਇਤ ਕਾਰਨ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਫਿਲਹਾਲ ਉਸ ਦੀ ਹਾਲਤ ਨਾਰਮਲ ਹੈ।
5 ਵਾਰ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਦਿਨੋਂ ਦਿਨ ਵਿਗੜਦੀ ਜਾ ਰਹੀ ਹੈ।ਉਨ੍ਹਾਂ ਨੂੰ ਮੋਹਾਲੀ ਦੇ ਪ੍ਰਾਈਵੇਟ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।95 ਸਾਲ ਦੇ ਬਾਦਲ ਨੂੰ ਪੇਟ ਦੀ ਸਮੱਸਿਆ ਤੋਂ ਬਾਅਦ ਹਸਪਤਾਲ ਲਿਆਂਦਾ ਗਿਆ।
ਇਸਦਾ ਪਤਾ ਲੱਗਦੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਉਨ੍ਹਾਂ ਦੇ ਜਲਦੀ ਸਿਹਤਮੰਦ ਹੋਣ ਦੀ ਅਰਦਾਸ ਕੀਤੀ।ਇਸ ਦੇ ਜਵਾਬ ‘ਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਪਿਤਾ ਪ੍ਰਕਾਸ਼ ਸਿੰਘ ਬਾਦਲ ਸਿਹਤਮੰਦ ਹਨ।ਕੁਝ ਦਿਨ ਪਹਿਲਾਂ ਵੀ ਸਾਬਕਾ ਸੀਐੱਮ ਪ੍ਰਕਾਸ਼ ਸਿੰਘ ਬਾਦਲ ਨੂੰ ਕੁਝ ਦਿਨ ਪਹਿਲਾਂ ਪੀਜੀਆਈ ਚੰਡੀਗੜ੍ਹ ਲਿਆਂਦਾ ਗਿਆ ਸੀ