ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਐਤਵਾਰ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।ਸਿੱਧੂ ਮੂਸੇਵਾਲਾ ਦੇ ਇਸ ਤਰ੍ਹਾਂ ਅਚਾਨਕ ਕਤਲ ਨੇ ਪੰਜਾਬ ਸਰਕਾਰ ਤੇ ਲਾਅ ਐਂਡ ਆਰਡਰ ਨੂੰ ਸਵਾਲਾਂ ਦੇ ਘੇਰੇ ‘ਚ ਲਿਆ ਕੇ ਖੜ੍ਹਾ ਕਰ ਦਿੱਤਾ ਹੈ।
ਬੀਤੇ ਦਿਨ ਸਿੱਧੂ ਮੂਸੇਵਾਲਾ ਦਾ ਕਤਲ ਤੋਂ ਬਾਅਦ ਡੀਜੀਪੀ ਵੀ.ਕੇ ਭਵਰਾ ਨੇ ਪ੍ਰੈੱਸ ਕਾਨਫਰੰਸ ਬੁਲਾਈ ਸੀ ਜਿਸ ‘ਚ ਉਨਾਂ੍ਹ ਨੇ ਸਿੱਧੂ ਮੂਸੇਵਾਲਾ ਦਾ ਨਾਮ ਗੈਂਗਸਟਰਾਂ ਨਾਲ ਜੋੜਿਆ ਸੀ।ਜਿਸ ‘ਤੇ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਸੀਅੇੱਮ ਮਾਨ ਨੂੰ ਚਿੱਠੀ ਲਿਖ ਕੇ ਡੀਜੀਪੀ ਨੂੰ ਮੁਆਫੀ ਮੰਗਣ ਲਈ ਕਿਹਾ।ਜਿਸ ਤੋਂ ਬਾਅਦ ਸੀਐੱਮ ਮਾਨ ਪ੍ਰੈੱਸ ਨੋਟ ਜਾਰੀ ਕਰਕੇ ਡੀਜੀਪੀ ਦੇ ਬਿਆਨ ‘ਤੇ ਸਪੱਸ਼ਟੀਕਰਨ ਮੰਗਿਆ ਸੀ।
ਸੁਰੱਖਿਆ ਘਟਾਉਣ ਦੇ ਫ਼ੈਸਲੇ ‘ਤੇ ਵੀ ਮੁੱਖ ਮੰਤਰੀ ਨੇ ਜਾਂਚ ਦੇ ਹੁਕਮ ਦਿੱਤੇ ਸਨ।ਜਿਸ ਤੋਂ ਬਾਅਦ ਡੀਜੀਪੀ ਵੀਕੇ ਭਵਰਾ ਨੇ ਸਪੱਸ਼ਟੀਕਰਨ ਦਿੰਦਿਆਂ-ਕਿਹਾ- ”ਮੂਸੇਵਾਲਾ ਦੇ ਕਤਲ ਦੀ ਮੈਂ ਸਖ਼ਤ ਸ਼ਬਦਾਂ ‘ਚ ਨਿੰਦਾ ਕਰਦਾ ਹਾਂ।ਮੇਰੇ ਦਿਲ ‘ਚ ਸਿੱਧੂ ਮੂਸੇਵਾਲਾ ਦੇ ਲਈ ਬਹੁਤ ਸਨਮਾਨ ਹੈ।ਮੈਂ ਸਿੱਧੂ ਮੂਸੇਵਾਲਾ ਦਾ ਨਾਮ ਗੈਂਗਸਟਰਾਂ ਨਾਲ ਨਹੀਂ ਜੋੜਿਆ।ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇਗਾ।ਪਰਿਵਾਰ ਨੂੰ ਇਨਸਾਫ਼ ਮਿਲੇਗਾ।”