ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (94 ਸਾਲ) ਕੁੱਝ ਦਿਨਾਂ ਤੋਂ ਲਗਾਤਾਰ ਲੰਬੀ ਵਿਖੇ ਘਰ-ਘਰ ਜਾ ਕੇ ਚੋਣ ਪ੍ਰਚਾਰ ਕਰ ਰਹੇ ਸਨ, ਉਨ੍ਹਾਂ ਦੀ ਕੋਵਿਡ ਟੈਸਟ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਉਨ੍ਹਾਂ ਮੁੱਢਲੀ ਇਲਾਜ ਲਈ ਦਯਾਨੰਦ ਮੈਡੀਕਲ ਕਾਲਜ ਤੇ ਹਸਪਤਾਲ ਲੁਧਿਆਣਾ ਵਿਖੇ ਦਾਖਲ ਕਰਵਾਇਆ ਗਿਆ ਹੈ।
ਹੀਰੋ DMC ਹਾਰਟ ਇੰਸਟੀਚਿਊਟ ਦੇ ਸੀਨੀਅਰ ਕਾਰਡੀਓਲੋਜਿਸਟ ਡਾਕਟਰ ਬਿਸ਼ਵ ਮੋਹਨ ਨੇ ਕਿਹਾ ਕਿ ਉਨ੍ਹਾਂ ਦੀ ਕੋਵਿਡ ਰਿਪੋਰਟ ਪਾਜ਼ੇਟਿਵ ਹੈ ਅਤੇ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕੀਤਾ ਗਿਆ ਹੈ। “ਅਸੀਂ ਆਮ ਟੈਸਟ ਕਰਵਾ ਰਹੇ ਹਾਂ ਅਤੇ ਇਨ੍ਹਾਂ ਟੈਸਟਾਂ ਦੀਆਂ ਰਿਪੋਰਟਾਂ ਆਉਣ ਤੋਂ ਬਾਅਦ ਹੀ ਉਨ੍ਹਾਂ ਦੀ ਸਥਿਤੀ ਦਾ ਪਤਾ ਲੱਗ ਸਕੇਗਾ।”