ED (ਇਨਫੋਰਸਮੈਂਟ ਡਾਇਰੈਕਟੋਰੇਟ) ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਤੀਜੇ ਭੁਪਿੰਦਰ ਹਨੀ ਨੂੰ ਗ੍ਰਿਫਤਾਰ ਕੀਤਾ ਹੈ। ਦੱਸ ਦੇਈਏ ਕਿ ਪਿਛਲੇ ਦਿਨੀਂ ਈਡੀ ਵੱਲੋਂ ਪੰਜਾਬ ਵਿੱਚ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ ਸੀ।
ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ ‘ਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਭੁਪਿੰਦਰ ਹਨੀ ਦੇ ਕਈ ਟਿਕਾਣਿਆਂ ‘ਤੇ ਈਡੀ ਵੱਲੋਂ ਪੰਜਾਬ ਦੇ ਲੁਧਿਆਣਾ, ਮੋਹਾਲੀ, ਹਰਿਆਣਾ ਦੇ ਪੰਚਕੂਲਾ ‘ਚ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਛਾਪੇਮਾਰੀ ਕੀਤੀ ਗਈ।
ਭੁਪਿੰਦਰ ਹਨੀ ਨੂੰ ਅੱਜ ਈਡੀ ਨੇ ਪੁੱਛਗਿੱਛ ਲਈ ਜਲੰਧਰ ਦਫ਼ਤਰ ਬੁਲਾਇਆ ਸੀ। ਭੂਪੇਂਦਰ ਹਨੀ ਨੂੰ ਈਡੀ ਨੇ ਕਰੀਬ 7-8 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਗ੍ਰਿਫਤਾਰ ਕੀਤਾ ਹੈ।