ਪੰਜਾਬ ਚੋਣਾਂ ਤੋਂ ਇੱਕ ਦਿਨ ਪਹਿਲਾਂ ਸੀਐਮ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਦਰਅਸਲ ਮਾਨਸਾ ਪੁਲਿਸ ਨੇ ਹਲਕਾ ਮਾਨਸਾ ਤੋਂ ਕਾਂਗਰਸੀ ਉਮੀਦਵਾਰ ਸੀ.ਐਮ ਚੰਨੀ ਸਮੇਤ ਸਿੱਧੂ ਮੂਸੇਵਾਲਾ ਖਿਲਾਫ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਦੋਸ਼ ‘ਚ ਧਾਰਾ-188 ਤਹਿਤ ਮਾਮਲਾ ਦਰਜ ਕੀਤਾ ਹੈ।
ਜਾਣਕਾਰੀ ਅਨੁਸਾਰ ਚੋਣ ਪ੍ਰਚਾਰ ਖ਼ਤਮ ਹੋਣ ਤੋਂ ਬਾਅਦ ਵੀ ਸੀਐਮ ਚੰਨੀ ਅਤੇ ਸਿੱਧੂ ਮੂਸੇਵਾਲਾ ਮਾਨਸਾ ਵਿੱਚ ਘਰ-ਘਰ ਜਾ ਕੇ ਪ੍ਰਚਾਰ ਕਰ ਰਹੇ ਸਨ। ਇਸ ਗੱਲ ਦੀ ਪੁਸ਼ਟੀ ਐਸਡੀਐਮ ਹਰਜਿੰਦਰ ਸਿੰਘ ਜੱਸਲ ਨੇ ਕੀਤੀ ਹੈ।