ਬੁੱਧਵਾਰ, ਨਵੰਬਰ 12, 2025 03:23 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੁੱਖ ਮੰਤਰੀ ਨੇ ਪੰਜਾਬੀਆਂ ਨੂੰ ਦਿੱਤੀ ਇਕ ਹੋਰ ਗਾਰੰਟੀ ਪੂਰੀ ਕੀਤੀ, ਹੁਣ 5.50 ਰੁਪਏ ਕਿਊਬਕ ਫੁੱਟ ਮਿਲੇਗੀ ਸਸਤੀ ਰੇਤਾ

by Gurjeet Kaur
ਫਰਵਰੀ 5, 2023
in ਪੰਜਾਬ
0

Bhagwant Mann:  ਲੋਕਾਂ ਨੂੰ ਵਾਜਬ ਕੀਮਤਾਂ ‘ਤੇ ਰੇਤਾ ਅਤੇ ਬੱਜਰੀ ਸਪਲਾਈ ਕਰਨ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਇਤਿਹਾਸਕ ਫੈਸਲਾ ਲੈਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 16 ਜਨਤਕ ਖੱਡਾਂ ਲੋਕਾਂ ਨੂੰ ਸਮਰਪਿਤ ਕਰਨ ਦਾ ਐਲਾਨ ਕੀਤਾ ਜਿਸ ਨਾਲ ਹੁਣ ਇਨ੍ਹਾਂ ਖੱਡਾਂ ਤੋਂ 5.50 ਰੁਪਏ ਪ੍ਰਤੀ ਕਿਊਬਕ ਫੁੱਟ ਦੇ ਭਾਅ ਰੇਤਾ ਮਿਲੇਗੀ।

ਸੂਬੇ ਦੇ 7 ਜ਼ਿਲ੍ਹਿਆਂ ਵਿਚ ਫੈਲੀਆਂ 16 ਜਨਤਕ ਖੱਡਾਂ ਨੂੰ ਪੰਜਾਬ ਵਾਸੀਆਂ ਨੂੰ ਸਮਰਪਿਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਫੈਸਲੇ ਨਾਲ ਸਰਕਾਰ ਨੇ ਲੋਕਾਂ ਨੂੰ ਦਿੱਤੀ ਇਕ ਹੋਰ ਗਾਰੰਟੀ ਪੂਰੀ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਬੀਤੇ ਸਮੇਂ ਵਿਚ ਦਬਦਬਾ ਬਣਾ ਕੇ ਲੋਕਾਂ ਨੂੰ ਡਰਾਉਣ-ਧਮਕਾਉਣ ਵਾਲੇ ਰੇਤ ਮਾਫੀਏ ਨੂੰ ਸੂਬਾ ਸਰਕਾਰ ਨੇ ਜੜ੍ਹੋਂ ਖਤਮ ਕਰ ਦਿੱਤਾ ਹੈ ਤਾਂ ਕਿ ਲੋਕਾਂ ਨੂੰ ਸਸਤੀ ਰੇਤ ਮੁਹੱਈਆ ਕਰਵਾਈ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਹੁਣ ਹਰੇਕ ਜਨਤਕ ਖੱਡ ਤੋਂ 5.50 ਰੁਪਏ ਕਿਊਬਕ ਫੁੱਟ ਦੇ ਹਿਸਾਬ ਨਾਲ ਰੇਤਾ ਮਿਲੇਗੀ ਜਿਸ ਨਾਲ ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ਹਾਸਲ ਹੋਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਜਨਤਕ ਖੱਡਾਂ ਤੋਂ ਰੇਤਾ ਦੀ ਸਿਰਫ ਹੱਥੀਂ ਖੁਦਾਈ ਕਰਨੀ ਹੋਵੇਗੀ ਅਤੇ ਰੇਤਾ ਦੀ ਮਸ਼ੀਨੀ ਖੁਦਾਈ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਰੇਤ ਠੇਕੇਦਾਰ ਨੂੰ ਇਹ ਜਨਤਕ ਖੱਡਾਂ ਚਲਾਉਣ ਦੀ ਆਗਿਆ ਨਹੀਂ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਜਨਤਕ ਖੱਡਾਂ ਵਾਲੀਆਂ ਥਾਵਾਂ ਤੋਂ ਰੇਤਾ ਸਿਰਫ ਗੈਰ-ਵਪਾਰਕ ਪ੍ਰਾਜੈਕਟਾਂ ਦੀ ਉਸਾਰੀ ਲਈ ਵਰਤਣ ਵਾਸਤੇ ਹੀ ਵੇਚੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਰੇਤਾ ਦੀ ਵਿਕਰੀ ਸੂਰਜ ਡੁੱਬਣ ਤੱਕ ਹੀ ਹੋਵੇਗੀ ਅਤੇ ਹਰੇਕ ਜਨਤਕ ਖੱਡ ਵਾਲੀ ਥਾਂ ‘ਤੇ ਰੇਤ ਕੱਢੇ ਜਾਣ ਨੂੰ ਨਿਯਮਤ ਕਰਨ ਲਈ ਇੱਕ ਸਰਕਾਰੀ ਅਧਿਕਾਰੀ ਹਮੇਸ਼ਾ ਮੌਜੂਦ ਰਹੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇੱਕ ਐਪ ਵੀ ਬਣਾਈ ਹੈ ਜੋ ਲੋਕਾਂ ਨੂੰ ਜਨਤਕ ਖੱਡਾਂ ਵਾਲੀਆਂ ਥਾਵਾਂ ਬਾਰੇ ਪੂਰੀ ਜਾਣਕਾਰੀ ਦੇਵੇਗੀ ਅਤੇ ਇੱਥੋਂ ਤੱਕ ਕਿ ਆਨਲਾਈਨ ਭੁਗਤਾਨ ਦੀ ਸਹੂਲਤ ਵੀ ਦੇਵੇਗੀ। ਭਗਵੰਤ ਮਾਨ ਨੇ ਕਿਹਾ ਕਿ 16 ਖੱਡਾਂ ਲੋਕਾਂ ਨੂੰ ਸਮਰਪਿਤ ਕੀਤੀਆਂ ਗਈਆਂ ਹਨ ਅਤੇ ਅਗਲੇ ਮਹੀਨੇ ਤੱਕ ਸੂਬੇ ਭਰ ਵਿੱਚ ਅਜਿਹੀਆਂ 50 ਹੋਰ ਖੱਡਾਂ ਚਾਲੂ ਹੋ ਜਾਣਗੀਆਂ।

 

ਮਾਨ ਨੇ ਕਿਹਾ ਕਿ ਇਸ ਸਬੰਧ ਵਿਚ ਇੱਕ ਐਪ ਲਾਂਚ ਕੀਤੀ ਗਈ ਹੈ ਜੋ ਗੂਗਲ ਮੈਪਸ ਨਾਲ ਜੁੜੀ ਹੋਵੇਗੀ ਅਤੇ ਵਿਅਕਤੀ ਨੂੰ ਨੇੜੇ ਦੀ ਜਨਤਕ ਖੱਡ ਬਾਰੇ ਜਾਣੂੰ ਕਰਵਾਏਗੀ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਨੂੰ ਸਸਤੀ ਰੇਤ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ ਅਤੇ ਠੇਕੇਦਾਰਾਂ ਅਤੇ ਟਰਾਂਸਪੋਰਟਰਾਂ ਵੱਲੋਂ ਕੀਤੀ ਜਾ ਰਹੀ ਲੁੱਟ ਨੂੰ ਰੋਕਿਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਪੇਂਡੂ ਆਰਥਿਕਤਾ ਨੂੰ ਹੁਲਾਰਾ ਮਿਲੇਗਾ ਕਿਉਂਕਿ ਵੱਡੀ ਗਿਣਤੀ ਵਿੱਚ ਨੌਜਵਾਨ ਅਤੇ ਮਜ਼ਦੂਰ ਇਸ ਕੰਮ ਵਿਚ ਵਿੱਚ ਲੱਗੇ ਹੋਣਗੇ, ਜਿਸ ਨਾਲ ਉਨ੍ਹਾਂ ਦੀ ਆਮਦਨ ਵਧੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਕਦਮ ਰੇਤਾ-ਬੱਜਰੀ ਦੀ ਵਿਕਰੀ ਅਤੇ ਖਰੀਦ ਵਿਚ ਵਿਚੋਲਿਆਂ ਨੂੰ ਖਤਮ ਕਰੇਗਾ, ਜਿਸ ਨਾਲ ਆਮ ਆਦਮੀ ਵੱਧ ਸਮਰੱਥ ਹੋਵੇਗਾ। ਉਨ੍ਹਾਂ ਕਿਹਾ ਕਿ ਹੁਣ ਦੇਸ਼ ਭਰ ਵਿੱਚੋਂ ਸਭ ਤੋਂ ਘੱਟ ਕੀਮਤ ‘ਤੇ ਰੇਤ ਲੋਕਾਂ ਲਈ ਮੌਜੂਦ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਜਨਤਕ ਖੱਡਾਂ ਵਾਲੀਆਂ ਥਾਵਾਂ ਦੀ ਮੌਜੂਦਗੀ ਖੁਦ-ਬ-ਖੁਦ ਹੀ ਕੀਮਤਾਂ ਨੂੰ ਪ੍ਰਭਾਵਿਤ ਕਰੇਗੀ ਜਿਸ ਨਾਲ ਕੀਮਤਾਂ ਹੇਠਲੇ ਪੱਧਰ ‘ਤੇ ਸਥਿਰ ਹੋਣਗੀਆਂ ਕਿਉਂਕਿ ਇਹ ਖੱਡਾਂ ਆਮ ਲੋਕਾਂ ਲਈ ਸਸਤੀ ਰੇਤ ਖਰੀਦਣ ਲਈ ਨਿਯਮਤ ਬਦਲ ਪੇਸ਼ ਕਰਦੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਖੱਡਾਂ ਦੇ ਸੰਚਾਲਨ ਦੀ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ ਹੋਵੇਗੀ ਕਿਉਂਕਿ ਇਸ ‘ਤੇ 24 ਘੰਟੇ ਨਿਗਰਾਨੀ ਰੱਖਣ ਲਈ ਸੀ.ਸੀ.ਟੀ.ਵੀ. ਕੈਮਰੇ ਲਾਏ ਗਏ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਇਨ੍ਹਾਂ ਜਨਤਕ ਥਾਵਾਂ ‘ਤੇ ਪੁਲਿਸ ਦੀ ਗਸ਼ਤ ਨੂੰ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਇਨ੍ਹਾਂ ‘ਤੇ ਪੂਰੀ ਨਜ਼ਰ ਰੱਖੀ ਜਾ ਸਕੇ। ਭਗਵੰਤ ਮਾਨ ਨੇ ਦੱਸਿਆ ਕਿ ਇਹ ਖੱਡਾਂ ਇਕ ਅਪ੍ਰੈਲ ਤੋਂ 30 ਸਤੰਬਰ ਤੱਕ ਸਵੇਰੇ 6 ਵਜੇ ਤੋਂ ਸ਼ਾਮ 7 ਵਜੇ ਤੱਕ ਅਤੇ 1 ਅਕਤੂਬਰ ਤੋਂ 31 ਮਾਰਚ ਤੱਕ ਸਵੇਰੇ 7 ਵਜੇ ਤੋਂ ਸ਼ਾਮ 5 ਵਜੇ ਤੱਕ ਚੱਲਣਗੀਆਂ।

 

ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਰੇਤ ਮਾਫੀਆ ਜਿਸ ਨੇ ਪਿਛਲੀਆਂ ਸਰਕਾਰਾਂ ਦੇ ਸਮੇਂ ਪੈਰ ਪਸਾਰੇ ਹੋਏ ਸਨ, ਹੁਣ ਲੋਕਾਂ ਦਾ ਸ਼ੋਸ਼ਣ ਨਹੀਂ ਕਰ ਸਕੇਗਾ। ਉਨ੍ਹਾਂ ਕਿਹਾ ਕਿ ਰੇਤ ਦੀਆਂ ਖੱਡਾਂ ਰਾਹੀਂ ਗੈਰ-ਕਾਨੂੰਨੀ ਪੈਸਾ ਇਕੱਠਾ ਕਰਨ ਵਾਲਿਆਂ ਨੂੰ ਉਨ੍ਹਾਂ ਦੇ ਮਾੜੇ ਕੰਮਾਂ ਲਈ ਜਵਾਬਦੇਹ ਬਣਾਇਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਸੂਬੇ ਨਾਲ ਇਹ ਘਿਨਾਉਣਾ ਅਤੇ ਨਾ ਮੁਆਫ਼ੀਯੋਗ ਅਪਰਾਧ ਕੀਤਾ ਹੈ, ਉਨ੍ਹਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ।

ਸੂਬਾ ਸਰਕਾਰ ਵੱਲੋਂ ਹੁਣ ਤੱਕ ਪੂਰੀਆਂ ਕੀਤੀਆਂ ਕਈ ਗਾਰੰਟੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਹੁਦਾ ਸੰਭਾਲਣ ਦੇ 10 ਮਹੀਨਿਆਂ ਦੇ ਅੰਦਰ-ਅੰਦਰ ਸੂਬਾ ਸਰਕਾਰ ਨੇ ਟਰਾਂਸਪੋਰਟ ਮਾਫੀਆ ਦਾ ਸਫਾਇਆ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੁਲਾਈ, 2022 ਤੋਂ ਸੂਬੇ ਦੇ 87 ਫੀਸਦੀ ਘਰਾਂ ਨੂੰ ਮੁਫਤ ਬਿਜਲੀ ਮੁਹੱਈਆ ਕਰਵਾਈ ਜਾ ਚੁੱਕੀ ਹੈ।ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਹੁਣ ਤੱਕ 26, 000 ਤੋਂ ਵੱਧ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ ਅਤੇ ਹੋਰ ਵੀ ਭਰਤੀ ਚੱਲ ਰਹੀ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸੂਬਾ ਭਰ ਵਿੱਚ 500 ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਵਧੀਆ ਸਿੱਖਿਆ ਪ੍ਰਦਾਨ ਕਰਨ ਲਈ ਸੂਬੇ ਭਰ ਵਿੱਚ ‘ਸਕੂਲ ਆਫ਼ ਐਮੀਨੈਂਸ’ ਸਥਾਪਤ ਕੀਤੇ ਜਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਪ੍ਰਿੰਸੀਪਲਾਂ ਦੀ ਮੁਹਾਰਤ ਨੂੰ ਹੋਰ ਨਿਖਾਰਨ ਲਈ 36 ਪ੍ਰਿੰਸੀਪਲਾਂ ਦੇ ਪਹਿਲੇ ਬੈਚ ਨੂੰ ਪੇਸ਼ੇਵਰ ਸਿਖਲਾਈ ਲਈ ਸਿੰਗਾਪੁਰ ਭੇਜਿਆ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਕਦਮ ਨਵੇਂ ਤੇ ‘ਰੰਗਲੇ ਪੰਜਾਬ’ ਦੀ ਸਵੇਰ ਹੈ ਅਤੇ ਉਹ ਦਿਨ ਦੂਰ ਨਹੀਂ ਜਦੋਂ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਨਾਲ ਪੰਜਾਬ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰੇਗਾ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਪ੍ਰਗਤੀਸ਼ੀਲ ਅਤੇ ਖੁਸ਼ਹਾਲ ਪੰਜਾਬ ਨੂੰ ਯਕੀਨੀ ਬਣਾਉਣ ਲਈ ਸੂਬੇ ਦੇ ਲੋਕਾਂ ਦੇ ਸਹਿਯੋਗ ਦੀ ਮੰਗ ਕੀਤੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant Mannpro punjab tvpunjab governmentpunjabi newsਸਸਤੀ ਰੇਤਾ
Share203Tweet127Share51

Related Posts

ਮਾਨ ਸਰਕਾਰ ਦੀ ਅਗਵਾਈ ਹੇਠ ਸਿੱਖਿਆ ਵਿੱਚ ਜੁੜਿਆ ਇੱਕ ਨਵਾਂ ਅਧਿਆਇ : ਸਕੂਲ ਹੁਣ ਡਿਗਰੀਆਂ ਦੇ ਨਾਲ-ਨਾਲ “ਕਮਾਈ ਦੇ ਹੁਨਰ” ਵੀ ਕਰਨਗੇ ਪ੍ਰਦਾਨ , ਵਿਦਿਆਰਥੀ ਬਣਨਗੇ ਸਵੈ-ਨਿਰਭਰਤਾ ਦੀਆਂ ਉਦਾਹਰਣਾਂ

ਨਵੰਬਰ 12, 2025

CM ਮਾਨ ਇਸ ਦਿਨ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

ਨਵੰਬਰ 12, 2025

ਮਾਨ ਸਰਕਾਰ ਦੀ ਅਗਵਾਈ ਹੇਠ ਸਿੱਖਿਆ ‘ਚ ਜੁੜਿਆ ਇੱਕ ਨਵਾਂ ਅਧਿਆਇ : ਸਕੂਲ ਹੁਣ ਡਿਗਰੀਆਂ ਦੇ ਨਾਲ-ਨਾਲ “ਕਮਾਈ ਦੇ ਹੁਨਰ” ਵੀ ਕਰਨਗੇ ਪ੍ਰਦਾਨ

ਨਵੰਬਰ 12, 2025

ਆਪ ਸਰਕਾਰ ਨੇ ਪੰਜਾਬ ਦੇ ਹਵਾਈ ਅੱਡਿਆਂ ਨੂੰ ਦਿੱਤਾ ਵੱਡਾ ਹੁਲਾਰਾ: ਅੰਮ੍ਰਿਤਸਰ ਹਵਾਈ ਅੱਡਾ 3.5 ਮਿਲੀਅਨ ਯਾਤਰੀਆਂ ਨਾਲ ਪਹੁੰਚਿਆ ਸਿਖਰ ‘ਤੇ

ਨਵੰਬਰ 12, 2025

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪੀ.ਯੂ. ਸੈਨੇਟ ਚੋਣਾਂ ਦੀ ਤਰੀਕ ਦਾ ਐਲਾਨ ਨਾ ਕਰਨ ਲਈ ਕੇਂਦਰ ਦੀ ਕੀਤੀ ਆਲੋਚਨਾ

ਨਵੰਬਰ 11, 2025

ਹਰਜੋਤ ਬੈਂਸ ਵੱਲੋਂ ਸਕੂਲਾਂ ‘ਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਲਾਸਾਨੀ ਸ਼ਹਾਦਤ ਬਾਰੇ ਸਿੱਖਿਆ ਪ੍ਰੋਗਰਾਮ ਦੀ ਸ਼ੁਰੂਆਤ

ਨਵੰਬਰ 11, 2025
Load More

Recent News

ਮਾਨ ਸਰਕਾਰ ਦੀ ਅਗਵਾਈ ਹੇਠ ਸਿੱਖਿਆ ਵਿੱਚ ਜੁੜਿਆ ਇੱਕ ਨਵਾਂ ਅਧਿਆਇ : ਸਕੂਲ ਹੁਣ ਡਿਗਰੀਆਂ ਦੇ ਨਾਲ-ਨਾਲ “ਕਮਾਈ ਦੇ ਹੁਨਰ” ਵੀ ਕਰਨਗੇ ਪ੍ਰਦਾਨ , ਵਿਦਿਆਰਥੀ ਬਣਨਗੇ ਸਵੈ-ਨਿਰਭਰਤਾ ਦੀਆਂ ਉਦਾਹਰਣਾਂ

ਨਵੰਬਰ 12, 2025

CM ਮਾਨ ਇਸ ਦਿਨ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

ਨਵੰਬਰ 12, 2025

48 ਘੰਟੇ ਬਾਅਦ ਹਸਪਤਾਲ ਤੋਂ ਡਿਸਚਾਰਜ ਹੋਏ ਅਦਾਕਾਰ ਧਰਮਿੰਦਰ, ਪਰਿਵਾਰ ਨਾਲ ਪਰਤੇ ਘਰ

ਨਵੰਬਰ 12, 2025

ਮਾਨ ਸਰਕਾਰ ਦੀ ਅਗਵਾਈ ਹੇਠ ਸਿੱਖਿਆ ‘ਚ ਜੁੜਿਆ ਇੱਕ ਨਵਾਂ ਅਧਿਆਇ : ਸਕੂਲ ਹੁਣ ਡਿਗਰੀਆਂ ਦੇ ਨਾਲ-ਨਾਲ “ਕਮਾਈ ਦੇ ਹੁਨਰ” ਵੀ ਕਰਨਗੇ ਪ੍ਰਦਾਨ

ਨਵੰਬਰ 12, 2025

ਆਪ ਸਰਕਾਰ ਨੇ ਪੰਜਾਬ ਦੇ ਹਵਾਈ ਅੱਡਿਆਂ ਨੂੰ ਦਿੱਤਾ ਵੱਡਾ ਹੁਲਾਰਾ: ਅੰਮ੍ਰਿਤਸਰ ਹਵਾਈ ਅੱਡਾ 3.5 ਮਿਲੀਅਨ ਯਾਤਰੀਆਂ ਨਾਲ ਪਹੁੰਚਿਆ ਸਿਖਰ ‘ਤੇ

ਨਵੰਬਰ 12, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.