ਸੀਨੀਅਰ ਅਕਾਲੀ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੋਰੋਨਾ ਵਾਇਰਸ ਤੋਂ ਉਭਰਨ ਤੋਂ ਬਾਅਦ ਹੁਣ ਓਮੀਕ੍ਰੋਨ ਵੇਰੀਐਂਟ ਤੋਂ ਪੀੜਤ ਪਾਏ ਗਏ ਹਨ। ਡਾਕਟਨਾਂ ਨੇ ਕਿਹਾ ਹੈ ਕਿ ਉਹ ਫਿਲਹਾਲ ਕੁਝ ਦਿਨ ICU ਵਿੱਚ ਰਹਿਣਗੇ। ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਡਾਕਟਰਾ ਦਾ ਕਹਿਣਾ ਹੈ ਕਿ ਐਤਵਾਰ ਸਵੇਰੇ ਉਨ੍ਹਾਂ ਨੂੰ ਹਲਕਾ ਬੁਖਾਰ ਹੋਇਆ ਸੀ। ਇਸ ਤੋਂ ਇਲਾਵਾ ਗਲੇ ‘ਚ ਖਰਾਸ਼ ਦੇ ਨਾਲ ਖੰਘ ਦੀ ਸ਼ਿਕਾਇਤ ਵੀ ਦੱਸੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਹਾਲ ਹੀ ‘ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ DMC ਲੁਧਿਆਣਾ ਵਿਖੇ ਦਾਖਲ ਕਰਵਾਇਆ ਗਿਆ ਸੀ।