cm maan cabinet meeting: ਮੁੱਖ ਮੰਤਰੀ ਭਗਵੰਤ ਮਾਨ ਨੇ 5 ਸਤੰਬਰ ਨੂੰ ਕੈਬਨਿਟ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਵਿੱਚ ਹੜ੍ਹ ਦੀ ਸਥਿਤੀ ਸਮੇਤ ਕਈ ਮੁੱਦਿਆਂ ‘ਤੇ ਰਣਨੀਤੀ ਬਣਾਈ ਜਾਣੀ ਸੀ। ਮੀਟਿੰਗ 5 ਸਤੰਬਰ ਸ਼ੁੱਕਰਵਾਰ ਸਵੇਰੇ 11 ਵਜੇ CM ਰਿਹਾਇਸ਼ ਚੰਡੀਗੜ੍ਹ ਵਿਖੇ ਹੋਵੇਗੀ।

ਇਸ ਵੇਲੇ ਮੁੱਖ ਮੰਤਰੀ ਨੇ ਹੜ੍ਹ ਦੀ ਸਥਿਤੀ ਦੀ ਨਿਗਰਾਨੀ ਲਈ ਮੰਤਰੀਆਂ ਦੀ ਇੱਕ ਉੱਚ ਪੱਧਰੀ ਕਮੇਟੀ ਬਣਾਈ ਹੈ, ਜਿਸ ਵਿੱਚ ਪੰਜ ਮੰਤਰੀ ਸ਼ਾਮਲ ਹਨ। ਪੰਜਾਬ ਸਰਕਾਰ ਵੱਲੋਂ ਇਸ ਨੂੰ ਲੈ ਕੇ ਪੱਤਰ ਵੀ ਜਾਰੀ ਕੀਤਾ ਗਿਆ ਹੈ। ਉਮੀਦ ਪ੍ਰਗਟਾਈ ਜਾ ਰਹੀ ਹੈ ਕਿ ਭਲਕੇ ਸੱਦੀ ਗਈ ਕੈਬਨਿਟ ਦੀ ਬੈਠਕ ਵਿਚ ਹੜ੍ਹ ਪੀੜਤਾਂ ਲਈ ਕੋਈ ਵੱਡਾ ਐਲਾਨ ਕੀਤਾ ਜਾ ਸਕਦਾ ਹੈ। ਕਈ ਅਹਿਮ ਫ਼ੈਸਲਿਆਂ ‘ਤੇ ਵੀ ਮੋਹਰ ਲੱਗ ਸਕਦੀ ਹੈ।
ਤੁਹਾਨੂੰ ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਸੂਬੇ ਨੂੰ ਆਫ਼ਤ ਪ੍ਰਭਾਵਿਤ ਐਲਾਨਿਆ ਹੈ। ਦਰਅਸਲ, ਲਗਾਤਾਰ ਹੋ ਰਹੀ ਬਾਰਿਸ਼ ਅਤੇ ਹੜ੍ਹਾਂ ਕਾਰਨ ਸੂਬੇ ਦੇ ਸਾਰੇ 23 ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਆ ਗਏ ਹਨ ਅਤੇ 1200 ਤੋਂ ਵੱਧ ਪਿੰਡ ਪ੍ਰਭਾਵਿਤ ਹੋਏ ਹਨ। ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਗੁਰਦਾਸਪੁਰ, ਅੰਮ੍ਰਿਤਸਰ, ਬਰਨਾਲਾ ਅਤੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ।