ਲੁਧਿਆਣਾ ਵਿਖੇ ਅੱਜ CM ਮਾਨ ਨੇ ਨਸ਼ਾ ਮੁਕਤ ਪੰਜਾਬ ਮੁਹਿੰਮ ਤਹਿਤ ਇੱਕ ਵੱਡੀ ਮੀਟਿੰਗ ਕੀਤੀ। ਦੱਸ ਦੇਈਏ ਕਿ ਕਿੰਗਜ਼ ਵਿਲਾ ਰਿਜ਼ੋਰਟ ਵਿੱਚ ਆਯੋਜਿਤ ਇਸ ਪ੍ਰੋਗਰਾਮ ਵਿੱਚ DGP ਗੌਰਵ ਯਾਦਵ, ਮੁੱਖ ਸਕੱਤਰ KAP ਸਿਨਹਾ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੀ ਉਨ੍ਹਾਂ ਨਾਲ ਮੌਜੂਦ ਸਨ।
‘ਨਸ਼ਾ ਮੁਕਤੀ ਮੋਰਚਾ’ ਦੇ ਜ਼ੋਨ ਇੰਚਾਰਜਾਂ ਨਾਲ ਮੀਟਿੰਗ ਵਿੱਚ ਉਨ੍ਹਾਂ ਨੇ ਸੂਬੇ ਭਰ ਵਿੱਚ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ਦਾ ਜਾਇਜ਼ਾ ਲਿਆ ਅਤੇ ਇਸ ਵਿੱਚ ਸਹਿਯੋਗ ਕਰਨ ਵਾਲਿਆਂ ਨੂੰ ਸਨਮਾਨਿਤ ਵੀ ਕੀਤਾ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਲਾਪਰਵਾਹੀ ਕਾਰਨ ਨਸ਼ੇ ਦੀ ਸਮੱਸਿਆ ਵਧੀ ਸੀ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਇਸ ਨੂੰ ਕਾਬੂ ਕਰਨ ਲਈ ਠੋਸ ਕਦਮ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਪੰਜਾਬੀਆਂ ਦੇ ਸਹਿਯੋਗ ਨਾਲ ਸੂਬੇ ਨੂੰ ਫਿਰ ਤੋਂ ‘ਰੰਗਲਾ ਪੰਜਾਬ’ ਬਣਾਇਆ ਜਾਵੇਗਾ।