ਮਾਲ ਅਫਸਰਾਂ ਦੀ ਜ਼ਿੱਦ ਕਾਰਨ ਆਮ ਆਦਮੀ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਆਪਣੀ ਯੋਜਨਾ ਦਾ ਖੁਲਾਸਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਟਵਾਰੀਆਂ ਦੀਆਂ ਸਾਰੀਆਂ ਖਾਲੀ ਅਸਾਮੀਆਂ ਭਰਨ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਬਾਇਓਮੈਟ੍ਰਿਕ ਰਾਹੀਂ ਪਟਵਾਰੀਆਂ ਦੀ ਹਾਜ਼ਰੀ ਯਕੀਨੀ ਬਣਾਈ ਜਾਵੇਗੀ। ਸ਼ਨੀਵਾਰ ਨੂੰ ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਲੋਕਾਂ ਦੀ ਸਰਕਾਰ ਹੈ ਅਤੇ ਸਰਕਾਰੀ ਅਧਿਕਾਰੀਆਂ ਦੀ ਕਿਸੇ ਵੀ ਹੜਤਾਲ ਕਾਰਨ ਆਮ ਆਦਮੀ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਪਟਵਾਰੀਆਂ ਦੀਆਂ ਕੁੱਲ 3660 ਅਸਾਮੀਆਂ ਹਨ, ਜਿਨ੍ਹਾਂ ਵਿੱਚੋਂ 1623 ਅਸਾਮੀਆਂ ਭਰੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਵਡੇਰੇ ਲੋਕ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਸੂਬਾ ਸਰਕਾਰ ਨੇ ਹੁਣ 2037 ਅਸਾਮੀਆਂ ਭਰਨ ਦਾ ਫੈਸਲਾ ਕੀਤਾ ਹੈ ਅਤੇ ਪਟਵਾਰੀਆਂ ਦੀਆਂ ਹੋਰ ਅਸਾਮੀਆਂ ਵੀ ਸਮਾਂਬੱਧ ਢੰਗ ਨਾਲ ਭਰੀਆਂ ਜਾਣਗੀਆਂ।
ਵਧੇਰੇ ਜਾਣਕਾਰੀ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ 2037 ਅਸਾਮੀਆਂ , 741 ਪਟਵਾਰੀਆਂ ਨੇ ਲਾਜ਼ਮੀ 18 ਮਹੀਨਿਆਂ ਵਿੱਚੋਂ 15 ਮਹੀਨਿਆਂ ਦੀ ਸਿਖਲਾਈ ਪਹਿਲਾਂ ਹੀ ਪੂਰੀ ਕਰ ਲਈ ਹੈ। ਉਨ੍ਹਾਂ ਨੂੰ ਫੀਲਡ ਵਿੱਚ ਬਕਾਇਦਾ ਪਟਵਾਰੀ ਵਜੋਂ ਡਿਊਟੀ ’ਤੇ ਲਾਇਆ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ 710 ਪਟਵਾਰੀਆਂ ਦੀ ਪਹਿਲਾਂ ਹੀ ਪਾਰਦਰਸ਼ੀ ਭਰਤੀ ਪ੍ਰਕਿਰਿਆ ਰਾਹੀਂ ਚੋਣ ਕੀਤੀ ਜਾ ਚੁੱਕੀ ਹੈ ਪਰ ਕਈ ਰਸਮੀ ਕਾਰਵਾਈਆਂ ਹੋਣ ਕਾਰਨ ਅਜੇ ਤੱਕ ਉਨ੍ਹਾਂ ਨੂੰ ਨਿਯੁਕਤੀ ਪੱਤਰ ਨਹੀਂ ਦਿੱਤੇ ਗਏ। ਉਨ੍ਹਾਂ ਕਿਹਾ ਕਿ ਇਹ ਲਾਜ਼ਮੀ ਸ਼ਰਤਾਂ ਜਲਦੀ ਹੀ ਪੂਰੀਆਂ ਕੀਤੀਆਂ ਜਾਣਗੀਆਂ ਅਤੇ ਆਉਣ ਵਾਲੇ ਦਿਨਾਂ ਵਿੱਚ ਨਵ-ਨਿਯੁਕਤ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਟਵਾਰੀਆਂ ਦੀਆਂ 586 ਅਸਾਮੀਆਂ ਦੀ ਭਰਤੀ ਲਈ ਜਲਦ ਹੀ ਇਸ਼ਤਿਹਾਰ ਜਾਰੀ ਕਰਕੇ ਪੰਜਾਬ ਦੇ ਨੌਜਵਾਨਾਂ ਨੂੰ ਸੂਬੇ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਜਾਵੇਗਾ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h