Punjab CM for Farmers: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਸਹਿਕਾਰੀ ਸਭਾਵਾਂ ਦੀ ਫੀਸ ਭਰਨ ਤੋਂ ਛੋਟ ਦੇ ਦਿੱਤੀ ਹੈ। ਉਨ੍ਹਾਂ ਭਾਰੀ ਮੀਂਹ ਅਤੇ ਗੜੇਮਾਰੀ ਕਾਰਨ ਨੁਕਸਾਨੀ ਫ਼ਸਲ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਦੀ ਮੀਟਿੰਗ ਕੀਤੀ।
ਇਸ ਵਿੱਚ ਕਿਸਾਨਾਂ ਨੂੰ ਇਸ ਸਾਲ ਦੀਆਂ ਸਹਿਕਾਰੀ ਸਭਾਵਾਂ ਦੀ ਫੀਸ ਭਰਨ ਤੋਂ ਛੋਟ ਦਿੱਤੀ ਗਈ। ਸੀਐਮ ਮਾਨ ਨੇ ਫਸਲਾਂ ਦੇ ਜ਼ਿਆਦਾ ਨੁਕਸਾਨ ਕਾਰਨ ਕਿਸਾਨਾਂ ਦੇ ਹਿੱਤ ਵਿੱਚ ਲਏ ਇਸ ਫੈਸਲੇ ਸਬੰਧੀ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕੀਤੇ ਹਨ। ਮਾਨ 26 ਮਾਰਚ ਨੂੰ ਨਿਹਾਲਸਿੰਘ ਵਾਲਾ, ਮੁਕਤਸਰ, ਤਲਵੰਡੀ ਸਾਬੋ ਅਤੇ ਪਟਿਆਲਾ ਦੇ ਦੌਰੇ ‘ਤੇ ਸੀ।
ਇਸ ਦੌਰਾਨ ਉਨ੍ਹਾਂ ਖੁਦ ਮੌਕੇ ਦਾ ਦੌਰਾ ਕੀਤਾ ਅਤੇ ਵੱਖ-ਵੱਖ ਥਾਵਾਂ ‘ਤੇ ਖੇਤੀ ਨੂੰ ਹੋਏ ਭਾਰੀ ਨੁਕਸਾਨ ਨੂੰ ਦੇਖਿਆ। ਇਸ ਤੋਂ ਬਾਅਦ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਇਹ ਫੈਸਲਾ ਲਿਆ ਗਿਆ।
ਇਸ ਤੋਂ ਪਹਿਲਾਂ ਸੀਐਮ ਮਾਨ ਨੇ ਕਿਸਾਨਾਂ ਨੂੰ ਪੀਏਯੂ ਤੋਂ ਬੀਜ ਲੈਣ ਦੀ ਅਪੀਲ ਕੀਤੀ ਹੈ। ਇਸ ਤੋਂ ਇਲਾਵਾ ਮਾਹਿਰਾਂ ਦੀ ਰਾਏ ਅਨੁਸਾਰ ਫ਼ਸਲ ਨੂੰ ਚਿੱਟੀ ਮੱਖੀ ਤੋਂ ਬਚਾਉਣ ਲਈ ਮੂੰਗੀ ਦੀ ਕਾਸ਼ਤ ਤੋਂ ਗੁਰੇਜ਼ ਕਰਨ ਬਾਰੇ ਵੀ ਸੁਚੇਤ ਕੀਤਾ ਗਿਆ ਹੈ।
ਮਾਨ ਨੇ ਕਿਸਾਨਾਂ ਨੂੰ ਫ਼ਸਲ ‘ਤੇ ਕੀਤੀ ਜਾਣ ਵਾਲੀ ਸਪਰੇਅ ਬਾਰੇ ਵੀ ਜਲਦੀ ਹੀ ਜਾਣਕਾਰੀ ਦੇਣ ਲਈ ਕਿਹਾ ਹੈ। ਇਸ ਤੋਂ ਇਲਾਵਾ ਕੁਦਰਤੀ ਆਫਤ ਕਾਰਨ ਤਬਾਹ ਹੋਈ ਫਸਲ ‘ਤੇ ਪਹਿਲਾਂ ਨਾਲੋਂ 25 ਫੀਸਦੀ ਵੱਧ ਰਾਸ਼ੀ ਦੇਣ ਦਾ ਵੀ ਐਲਾਨ ਕੀਤਾ ਗਿਆ ਹੈ। ਇਸ ਦੇ ਲਈ ਪੰਜਾਬ ਸਰਕਾਰ ਵੱਲੋਂ ਤੈਅ ਨਿਯਮਾਂ ਵਿੱਚ ਸੋਧ ਕੀਤੀ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h