ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਏ। ਉਨ੍ਹਾਂ ਨੇ ਬਿਆਨਾਂ ਬਾਰੇ ਆਪਣਾ ਸਪਸ਼ਟੀਕਰਨ ਦਿੱਤਾ। ਦੱਸ ਦੇਈਏ ਕਿ ਲਗਭਗ CM ਮਾਨ 50 ਮਿੰਟ ਸਕੱਤਰੇਤ ‘ਚ ਰਹੇ। ਇਸ ਦੌਰਾਨ ਜਥੇਦਾਰ ਗੜਗੱਜ ਵੱਲੋਂ ਸੀਐੱਮ ਤੋਂ ਸਵਾਲ-ਜਵਾਬ ਕੀਤੇ ਗਏ।
ਸੀਐੱਮ ਵੱਲੋਂ ਗੁਰੂ ਦੀ ਗੋਲਕ ਨੂੰ ਲੈ ਕੇ ਜੋ ਵਿਵਾਦਿਤ ਬਿਆਨ ਦਿੱਤਾ ਗਿਆ ਸੀ ਤੇ ਨਾਲ ਹੀ ਪੰਜਾਬੀ ਗਾਇਕ ਜਸਵੀਰ ਜੱਸੀ ਵੱਲੋਂ ਜੋ ਮਹਾਰਾਜਾ ਦੀ ਹਜ਼ੂਰੀ ਵਿਚ ਸ਼ਬਦ ਗਾਇਨ ਕੀਤਾ ਗਿਆ ਸੀ ਤੇ ਉਸ ‘ਤੇ ਸੀਐੱਮ ਮਾਨ ਵਲੋਂ ਜੋ ਬਿਆਨ ਦਿੱਤਾ ਗਿਆ ਸੀ ਉਸ ਨੂੰ ਲੈ ਕੇ CM ਮਾਨ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਤਲਬ ਕੀਤਾ ਗਿਆ ਸੀ। ਸਭ ਤੋਂ ਪਹਿਲਾਂ ਜਥੇਦਾਰ ਗੜਗੱਜ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮੱਥਾ ਟੇਕਿਆ ਗਿਆ ਤੇ ਇਸ ਮਗਰੋਂ ਜਥੇਦਾਰ ਗੜਗੱਜ ਸੰਗਤਾਂ ਨਾਲ ਰੂ-ਬ-ਰੂ ਹੋਏ। ਜਾਣਕਾਰੀ ਮੁਤਾਬਕ ਦੋਵਾਂ ਵਿਚਾਲੇ ਲਗਭਗ 50 ਮਿੰਟ ਤੱਕ ਗੱਲਬਾਤ ਹੋਈ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, “ਇੱਕ ਕਥਿਤ ਵੀਡੀਓ ਪਹੁੰਚੀ ਹੈ ਉਹ ਨਕਲੀ ਹੈ ਅਤੇ ਉਹਨਾਂ ਕਿਹਾ ਕਿ ਉਸ ਵੀਡੀਓ ਵਿੱਚ ਮੈਂ ਨਹੀਂ ਹਾਂ ਇਹ ਵੀਡੀਓ ਏਆਈ ਨਾਲ ਬਣੀ ਹੋਈ ਹੈ। ਜਿਸ ਸਬੰਧੀ ਮੈਂ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਦੱਸਿਆ ਹੈ ਅਤੇ ਉਹ ਇਸ ਵੀਡੀਓ ਦੀ ਕਿਸੇ ਵੀ ਲੈਬ ਵਿੱਚ ਜਾ ਕੇ ਜਾਂਚ ਕਰਵਾ ਸਕਦੇ ਹਨ।”
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ 328 ਸਰੂਪ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਐਸਜੀਪੀਸੀ ਨੂੰ ਸਾਰਾ ਰਿਕਾਰਡ ਦੇਣ ਲਈ ਕਿਹਾ ਹੈ। ਜਿਨਾਂ ਗੁਰੂ ਗ੍ਰੰਥ ਸਾਹਿਬ ਦਾ ਕੋਈ ਰਿਕਾਰਡ ਨਹੀਂ ਹੈ ਉਹਨਾਂ ਦੀ ਜਾਂਚ ਉਹਨਾਂ ਨੂੰ ਲੱਭਣ ਤੱਕ ਹੈ ਜਿਸ ਸਬੰਧੀ ਸਾਰੀ ਜਾਣਕਾਰੀ ਐਸਜੀਪੀਸੀ ਨੂੰ ਦਿੱਤੀ ਜਾਵੇਗੀ। ਮੁਖ ਮੰਤਰੀ ਨੇ ਕਿਹਾ ਕਿ ਜੇਕਰ 328 ਸਰੂਪ ਮਾਮਲਾ ਹੱਲ ਹੋਵੇਗਾ ਤਾਂ ਸੰਗਤਾਂ ਦੇ ਮਨ ਨੂੰ ਵੀ ਸਕੂਨ ਮਿਲੇਗਾ ਕਿ ਇਸ ਮਾਮਲੇ ਦੀ ਸਾਰੀ ਸੱਚਾਈ ਸਾਹਮਣੇ ਆ ਚੁੱਕੀ ਹੈ।
ਦੱਸ ਦੇਈਏ ਕਿ ਅਜਿਹਾ ਪਹਿਲੀ ਵਾਰ ਨਹੀਂ ਹੋਇਆ ਕਿ ਕੋਈ ਮੁੱਖ ਮੰਤਰੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਏ ਹਨ। ਇਸ ਤੋਂ ਪਹਿਲਾਂ ਵੀ 1979 ਵਿਚ ਸ. ਪ੍ਰਕਾਸ਼ ਸਿੰਘ ਬਾਦਲ ਦੀ ਵੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ੀ ਹੋ ਚੁੱਕੀ ਹੈ। ਉਹ ਮੁੱਖ ਮੰਤਰੀ ਵਜੋਂ ਆਪਣੇ ਦੂਜੇ ਕਾਰਜਕਾਲ ਦੌਰਾਨ ਅਕਾਲ ਤਖ਼ਤ ‘ਤੇ ਪੇਸ਼ ਹੋਏ ਸਨ। 1978 ਦੇ ਨਿਰੰਕਾਰੀ ਕਾਂਡ ਤੋਂ ਬਾਅਦ ਵਿਵਾਦ ਪੈਦਾ ਹੋਇਆ ਸੀ। ਇਸ ਤੋਂ ਇਲਾਵਾ 4 ਅਕਤੂਬਰ 1979 ਨੂੰ ਜਥੇਦਾਰ ਸਾਧੂ ਸਿੰਘ ਭੌਰਾ ਵੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਏ ਸਨ ਤੇ ਉਨ੍ਹਾਂ ਨੇ ਭਾਂਡੇ ਮਾਂਜਣ ‘ਤੇ ਜੋੜੇ ਸਾਫ਼ ਕਰਨ ਦੀ ਸੇਵਾ ਨਿਭਾਈ ਸੀ।







