ਬੀਤੇ ਦਿਨੀਂ ਪੁੰਛ ਜੰਮੂ ਹਾਈਵੇ ਤੇ ਆਤੰਕੀ ਹਮਲੇ ਦੌਰਾਨ ਬਟਾਲਾ ਨਜ਼ਦੀਕੀ ਪਿੰਡ ਤਲਵੰਡੀ ਭਰਥ ਦੇ ਰਹਿਣ ਵਾਲੇ ਜਵਾਨ ਹਰਕ੍ਰਿਸ਼ਨ ਸਿੰਘ ਤੇ ਮੋਗਾ ਜਿਲ੍ਹੇ ਦੇ ਪਿੰਡ ਚੜਿੱਕ ਦੇ ਸ਼ਹੀਦ ਕੁਲਵੰਤ ਸਿੰਘ ਦੇ ਘਰ ਦੁੱਖ ਪ੍ਰਗਟ ਕਰਨ ਲਈ ਪਹੁੰਚੇ।
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸੀਐੱਮ ਮਾਨ ਨੇ ਕਿਹਾ ਕਿ ਸ਼ਹੀਦ ਦੇ ਪਰਿਵਾਰਾਂ ਨੂੰ ਐਕਸ ਗ੍ਰੇਸੀਆ ਗ੍ਰਾਂਟ 1 ਕਰੋੜ ਦਾ ਚੈੱਕ ਭੇਂਟ ਕੀਤਾ ਗਿਆ ਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰ ਨੌਕਰੀ ਦਿੱਤੀ ਜਾਵੇਗੀ ਤੇ ਪਰਿਵਾਰਾਂ ਦੀਆਂ ਮੰਗਾਂ ਮੰਨਦੇ ਹੋਏ ਪਿੰਡ ਦੇ ਅੰਦਰ ਸ਼ਹੀਦ ਦੇ ਨਾਮ ਦਾ ਸਟੇਡੀਅਮ, ਧਰਮਸ਼ਾਲਾ, ਗੇਟ ਤੇ ਸਰਕਾਰੀ ਸਕੂਲ ਦਾ ਤੇ ਪਿੰਡ ਦੀ ਸੜਕ ਦਾ ਨਾਮ ਸ਼ਹੀਦ ਦੇ ਨਾਲ ‘ਤੇ ਰੱਖਣ ਦਾ ਐਲਾਨ ਕੀਤਾ।
ਇਸ ‘ਤੇ 74 ਲੱਖ ਰੁਪਏ ਦਾ ਐਸਟੀਮੇਟ ਤਿਆਰ ਕਰ ਦਿਤਾ ਗਿਆ ਹੈ।ਉਨ੍ਹਾਂ ਕਿਹਾ ਸ਼ਹੀਦ ਸਾਡੇ ਦੇਸ਼ ਦਾ ਸਰਮਾਇਆ ਹੁੰਦਾ ਹੈ ਤੇ ਇਨ੍ਹਾਂ ਸ਼ਹੀਦਾਂ ਦੇ ਪਰਿਵਾਰਾਂ ਨਾਲ ਪੰਜਾਬ ਸਰਕਾਰ ਹਮੇਸ਼ਾ ਖੜੀ ਰਹੇਗੀ ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h