ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀ ਮਾਂ ਬੋਲੀ ਦੇ ਮਾਣਮੱਤੇ ਫ਼ਨਕਾਰ ਰਾਜਵੀਰ ਜਵੰਦਾ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਪੰਜਾਬੀ ਮਾਂ ਬੋਲੀ ਦੇ ਮਾਣਮੱਤੇ ਫ਼ਨਕਾਰ ਰਾਜਵੀਰ ਜਵੰਦਾ ਪਿਛਲੇ ਦਿਨੀਂ ਸਦੀਵੀਂ ਵਿਛੋੜਾ ਦੇ ਗਏ ਸੀ, ਜੋ ਘਾਟਾ ਪਰਿਵਾਰ ਅਤੇ ਸੰਗੀਤ ਜਗਤ ਲਈ ਨਾ ਪੂਰਾ ਹੋਣ ਵਾਲਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਵੀਰ ਜਵੰਦਾ ਦੇ ਜੱਦੀ ਪਿੰਡ ਪੋਨਾ (ਜਗਰਾਓਂ) ਵਿਖੇ ਉਹਨਾਂ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਕਿਹਾ ਕਿ ਵਿਛੜੀ ਰੂਹ ਨੂੰ ਵਾਹਿਗੁਰੂ ਆਪਣੇ ਚਰਨਾਂ ‘ਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।
ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਰਾਜਵੀਰ ਜਵੰਦਾ ਦਾ ਪੰਜਾਬ ਤੇ ਪੰਜਾਬੀਅਤ ਲਈ ਪਾਇਆ ਅਣਮੁੱਲਾ ਯੋਗਦਾਨ ਹਮੇਸ਼ਾ ਅਭੁੱਲ ਰਹੇਗਾ।