ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੂਬੇ ’ਚ ਉਦਯੋਗਿਕ ਵਿਕਾਸ ਨੂੰ ਹੋਰ ਤੇਜ਼ ਕਰਨ ਦੇ ਉਦੇਸ਼ ਨਾਲ 11 ਤੋਂ 18 ਸਤੰਬਰ ਤੱਕ ਜਰਮਨੀ ਦੇ ਦੌਰੇ ’ਤੇ ਹਨ। ਇਸ ਦੌਰਾਨ ਉਹ ਜਰਮਨੀ ਦੇ ਸ਼ਹਿਰ ਮਿਊਨਿਖ ਵਿਖੇ ਹੋਏ ਇੰਟਰਨੈਸ਼ਨਲ ਟਰੇਡ ਫੇਅਰ ’ਚ ਸ਼ਾਮਲ ਹੋਏ।
जर्मनी में अंतर्राष्ट्रीय trade fair में हिस्सा लिया.. पंजाब में निवेश के लिए कंपनियों ने अपना भरोसा जताया। जल्द पंजाब एक बड़े व्यापार केंद्र के रूप में उभरेगा…इन कंपनियों के साथ बैठक हुई…
ZEPPELIN
BUEHLER
PRO MINENT
DONALDSON
IGUS
CIPRIANI HARRISON VALVES
PENTAIR pic.twitter.com/bTDPyIXC17— Bhagwant Mann (@BhagwantMann) September 12, 2022
ਇਸ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਵੀ ਕੀਤਾ ਗਿਆ ਹੈ। ਟਵੀਟ ‘ਚ ਉਨ੍ਹਾਂ ਦੱਸਿਆ ਕਿ ਮੈਂ ਅੱਜ ਇੰਟਰਨੈਸ਼ਨਲ ਟਰੇਡ ਫੇਅਰ ਦੌਰਾਨ ਬਹੁਤ ਸਾਰੀਆਂ ਕੰਪਨੀਆਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ ਹੈ। ਇਸ ਦੌਰਾਨ ਬਹੁਤ ਸਾਰੀਆਂ ਕੰਪਨੀਆਂ ਨੇ ਪੰਜਾਬ ’ਚ ਨਿਵੇਸ਼ ਕਰਨ ਨੂੰ ਲੈ ਕੇ ਹਾਮੀ ਵੀ ਭਰੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੰਪਨੀਆਂ ’ਚ ਜ਼ੈਪੇਲਿਨ, ਬੁਹਿਲਰ, ਪ੍ਰੋ ਮਾਈਨੈਂਟ, ਡੋਨਾਲਡਸਨ, ਆਈ. ਜੀ. ਯੂ. ਐੱਸ., ਸਿਪ੍ਰਿਆਨੀ ਹੈਰੀਸਨ ਵਾਲਵਜ਼ ਤੇ ਪੇਂਟੇਅਰ ਸ਼ਾਮਲ ਹਨ।