MGNREGA Budget in Punjab: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੇਂਡੂ ਖੇਤਰਾਂ ਵਿੱਚ ਵਿਕਾਸ ਨੂੰ ਹੁਲਾਰਾ ਦੇਣ ਅਤੇ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਨ ਲਈ ਮਹਾਤਮਾ ਗਾਂਧੀ ਕੌਮੀ ਪੇਂਡੂ ਰੋਜ਼ਗਾਰ ਗਰੰਟੀ ਐਕਟ (MGNREGA) ਸਕੀਮ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਵਕਾਲਤ ਕੀਤੀ ਹੈ।
ਇਸ ਸਕੀਮ ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਸਕੀਮ ਮਹੱਤਵਪੂਰਨ ਹੈ ਕਿਉਂਕਿ ਇਹ ਸਕੀਮ ਹਰੇਕ ਵਿੱਤੀ ਸਾਲ ਵਿੱਚ ਹਰੇਕ ਉਸ ਘਰ ਨੂੰ ਘੱਟੋ-ਘੱਟ 100 ਦਿਨਾਂ ਦਾ ਗਰੰਟੀਸ਼ੁਦਾ ਰੋਜ਼ਗਾਰ ਦੇ ਕੇ ਰੋਜ਼ੀ-ਰੋਟੀ ਦੀ ਸੁਰੱਖਿਆ ਵਿੱਚ ਵਾਧਾ ਕਰਦੀ ਹੈ, ਜਿਨ੍ਹਾਂ ਦੇ ਬਾਲਗ ਮੈਂਬਰ ਗੈਰ-ਹੁਨਰਮੰਦ ਹੱਥੀਂ ਕੰਮ ਕਰਨ ਦੇ ਇੱਛੁਕ ਹਨ।
ਸੀਐਮ ਮਾਨ ਨੇ ਕਿਹਾ ਕਿ ਇਹ ਸਕੀਮ ਅਪ੍ਰੈਲ 2008 ਤੋਂ ਰਾਜ ਭਰ ਦੇ ਸਾਰੇ ਜ਼ਿਲ੍ਹਿਆਂ ਵਿੱਚ ਲਾਗੂ ਹੈ ਅਤੇ ਰਾਜ ਸਰਕਾਰ ਇਸ ਅਹਿਮ ਯੋਜਨਾ ਦੇ ਬਜਟ ਨੂੰ ਦੋ ਹਜ਼ਾਰ ਕਰੋੜ ਰੁਪਏ ਤੱਕ ਵਧਾਏਗੀ। ਨਾਲ ਹੀ ਉਨ੍ਹਾਂ ਕਿਹਾ ਕਿ ਇਹ ਜਾਣ ਕੇ ਖ਼ੁਸ਼ੀ ਹੋਈ ਕਿ ਸੂਬੇ ਵਿੱਚ 14.86 ਲੱਖ ਸਰਗਰਮ ਵਰਕਰਾਂ ਦੇ ਨਾਲ 11.53 ਲੱਖ ਸਰਗਰਮ ਜੌਬ ਕਾਰਡ ਹਨ।
ਨਾਲ ਹੀ ਉਨ੍ਹਾਂ ਇਸ ਗੱਲ ‘ਤੇ ਅਫ਼ਸੋਸ ਜ਼ਾਹਰ ਕੀਤਾ ਕਿ ਸੂਬੇ ਲਈ ਮਨਰੇਗਾ ਤਹਿਤ ਅਧਿਸੂਚਿਤ ਮਜ਼ਦੂਰੀ ਦਰ 303 ਰੁਪਏ ਗੁਆਂਢੀ ਸੂਬੇ ਹਰਿਆਣਾ ਦੇ ਮੁਕਾਬਲੇ ਘੱਟ ਹੈ, ਜਿੱਥੇ ਇਹ 357 ਰੁਪਏ ਹੈ ਅਤੇ ਸੂਬਾ ਸਰਕਾਰ ਇਸ ਮੁੱਦੇ ਨੂੰ ਕੇਂਦਰ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਉਠਾਏਗੀ। ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਸਿੰਜਾਈ, ਜਲ ਸਪਲਾਈ ਅਤੇ ਸੈਨੀਟੇਸ਼ਨ ਨਾਲ ਸਬੰਧਤ ਕੰਮਾਂ ਵਿੱਚ ਤੇਜ਼ੀ ਲਿਆਉਣ ਲਈ “ਜ਼ਮੀਨਦੋਜ਼ ਪਾਈਪ ਲਾਈਨ ਵਿਛਾਉਣ” ਦੇ ਕੰਮਾਂ ਨੂੰ ਪ੍ਰਵਾਨਿਤ ਸੂਚੀ ਵਿੱਚ ਸ਼ਾਮਲ ਕਰਨ ਲਈ ਵੀ ਠੋਸ ਉਪਰਾਲੇ ਕਰੇਗੀ।
CM @BhagwantMann batted for optimum utilisation of The MGNREGA scheme to give boost to development in rural areas on one hand and provide livelihood opportunities on the other hand. CM said that state government will enhance budget of this ambitious scheme upto ₹2000 crore. pic.twitter.com/hfpmotDIJU
— Government of Punjab (@PunjabGovtIndia) June 16, 2023
ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ, ਭਾਰਤ ਸਰਕਾਰ ਨੂੰ ਇਸ ਸਕੀਮ ਤਹਿਤ ਕਾਰਪਸ ਫੰਡ ਮੁਹੱਈਆ ਕਰਵਾਉਣ ਲਈ ਵੀ ਬੇਨਤੀ ਕਰੇਗੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ, ਭਾਰਤ ਸਰਕਾਰ ਵੱਲੋਂ ਦਿੱਤੇ ਦਿਹਾੜੀਆਂ ਦੇ ਬਜਟ ਵਿੱਚ ਵੀ ਵਾਧਾ ਕਰਨ ਦੀ ਮੰਗ ਕਰੇਗੀ ਕਿਉਂਕਿ ਸੂਬੇ ਲਈ ਸਿਰਫ਼ 250 ਲੱਖ ਦਿਹਾੜੀਆਂ ਦੇਣ ਦਾ ਟੀਚਾ ਰੱਖਿਆ ਗਿਆ ਹੈ, ਜੋ ਕਿ ਪਿਛਲੇ ਸਾਲ ਦੀਆਂ 321 ਲੱਖ ਦਿਹਾੜੀਆਂ ਨਾਲੋਂ ਬਹੁਤ ਘੱਟ ਹੈ। ਉਨ੍ਹਾਂ ਨੇ ਆਮ ਆਦਮੀ ਨੂੰ ਲਾਭ ਦੇਣ ਲਈ ਇਸ ਸਕੀਮ ਨੂੰ ਹੋਰ ਮਕਬੂਲ ਬਣਾਉਣ ਦੀ ਲੋੜ ‘ਤੇ ਵੀ ਜ਼ੋਰ ਦਿੱਤਾ।
ਪੰਜਾਬ ਸੀਐਮ ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਸਕੀਮ ਤਹਿਤ ਹਰ ਕੰਮ ਵਾਲੀ ਥਾਂ ‘ਤੇ ਸੂਚਨਾ ਬੋਰਡ ਲਗਾਇਆ ਜਾਵੇ ਤਾਂ ਜੋ ਆਮ ਲੋਕਾਂ ਵਿਚ ਇਸ ਸਕੀਮ ਬਾਰੇ ਜਾਗਰੂਕਤਾ ਪੈਦਾ ਕੀਤੀ ਜਾ ਸਕੇ ਅਤੇ ਕੀਤੇ ਗਏ ਕੰਮਾਂ ਦਾ ਵੇਰਵਾ ਲੋਕਾਂ ਤੱਕ ਪਹੁੰਚ ਸਕੇ।
ਮਾਨ ਨੇ ਅਧਿਕਾਰੀਆਂ ਨੂੰ ਫੇਸਬੁੱਕ ਪੇਜ, ਯੂਟਿਊਬ ਚੈਨਲ, ਟਵਿੱਟਰ ਅਤੇ ਵ੍ਹੱਟਸਐਪ ਗਰੁੱਪਾਂ ਵਰਗੇ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਇਸ ਸਕੀਮ ਨੂੰ ਹਰਮਨ ਪਿਆਰਾ ਬਣਾਉਣ ਲਈ ਵੀ ਆਖਿਆ ਤਾਂ ਕਿ ਸਕੀਮ ਦੇ ਵਧੀਆ ਪਹਿਲੂਆਂ ਦਾ ਪ੍ਰਚਾਰ ਅਤੇ ਪੇਂਡੂ ਲੋਕਾਂ ਤੱਕ ਲੋੜੀਂਦੀ ਜਾਣਕਾਰੀ ਦਾ ਪ੍ਰਸਾਰ ਹੋ ਸਕੇ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਸਕੀਮ ਪੇਂਡੂ ਖੇਤਰਾਂ ਵਿੱਚ ਵਿਕਾਸ ਕਾਰਜਾਂ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਕਮਜ਼ੋਰ ਅਤੇ ਪਛੜੇ ਵਰਗਾਂ ਦੇ ਜੀਵਨ ਨੂੰ ਬਦਲਣ ਵਿੱਚ ਮੀਲ ਦਾ ਪੱਥਰ ਸਾਬਤ ਹੋ ਸਕਦੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h