Chandigarh: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਸਿਜਦਾ ਕੀਤਾ ਹੈ। ਉਨ੍ਹਾਂ ਕਿਹਾ ਸੇਵਾ ਦੇਸ਼ ਦੀ ਜਿੰਦੜੀਏ ਬੜੀ ਔਖੀ ਗੱਲਾਂ ਕਰਨੀਆਂ ਢੇਰ ਸੁਖੱਲੀਆਂ ਨੇ, ਜਿਹਨਾਂ ਦੇਸ਼ ਸੇਵਾ ‘ਚ ਪੈਰ ਪਾਇਆ ਓਹਨਾਂ ਲੱਖ ਮੁਸੀਬਤਾਂ ਝੱਲੀਆਂ ਨੇ…ਇਹ ਤੁੱਕਾਂ ਲਿਖਣ ਵਾਲੇ ਮਹਾਨ ਯੋਧੇ…ਜਿਹਨਾਂ ਛੋਟੀ ਉਮਰੇ ਵਤਨ ਖ਼ਾਤਿਰ ਐਸੇ ਕਾਰਜ ਕੀਤੇ ਜੋ ਉਹਨਾਂ ਨੂੰ ਬਾਲ ਜਰਨੈਲ ਅਖਵਾ ਗਏ…ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਿਜਦਾ।
ਸੇਵਾ ਦੇਸ਼ ਦੀ ਜਿੰਦੜੀਏ ਬੜੀ ਔਖੀ
ਗੱਲਾਂ ਕਰਨੀਆਂ ਢੇਰ ਸੁਖੱਲੀਆਂ ਨੇ,
ਜਿਹਨਾਂ ਦੇਸ਼ ਸੇਵਾ ‘ਚ ਪੈਰ ਪਾਇਆ
ਓਹਨਾਂ ਲੱਖ ਮੁਸੀਬਤਾਂ ਝੱਲੀਆਂ ਨੇ…ਇਹ ਤੁੱਕਾਂ ਲਿਖਣ ਵਾਲੇ ਮਹਾਨ ਯੋਧੇ…ਜਿਹਨਾਂ ਛੋਟੀ ਉਮਰੇ ਵਤਨ ਖ਼ਾਤਿਰ ਐਸੇ ਕਾਰਜ ਕੀਤੇ ਜੋ ਉਹਨਾਂ ਨੂੰ ਬਾਲ ਜਰਨੈਲ ਅਖਵਾ ਗਏ…ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਿਜਦਾ pic.twitter.com/jftPNqN0cA
— Bhagwant Mann (@BhagwantMann) November 16, 2022
ਮੁੱਖ ਮੰਤਰੀ ਸ਼ਹੀਦ ਸਰਾਭਾ ਨੂੰ ਦੇਣਗੇ ਸ਼ਰਧਾਂਜਲੀ
ਮੁੱਖ ਮੰਤਰੀ ਭਗਵੰਤ ਮਾਨ ਬੁੱਧਵਾਰ ਨੂੰ ਲੁਧਿਆਣਾ ਪਹੁੰਚ ਰਹੇ ਹਨ। ਡੀਸੀ ਸੁਰਭੀ ਮਲਿਕ ਮੰਗਲਵਾਰ ਨੂੰ ਪਿੰਡ ਸਰਾਭਾ ਵਿਖੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਪੁੱਜੇ। 16 ਨਵੰਬਰ ਨੂੰ ਹੋਣ ਵਾਲੇ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਸ਼ਰਧਾਂਜਲੀ ਦੇਣ ਪਹੁੰਚ ਰਹੇ ਹਨ। ਇਸ ਮੌਕੇ ਉਨ੍ਹਾਂ ਨਾਲ ਏਡੀਸੀ ਰਾਹੁਲ ਚਾਬਾ, ਏਡੀਸੀ ਜਗਰਾਉਂ ਅਮਿਤ ਸਰੀਨ, ਏਡੀਐਮ ਸਵਾਤੀ ਟਿਵਾਣਾ ਸਮੇਤ ਕਈ ਅਧਿਕਾਰੀ ਮੌਜੂਦ ਸਨ।
ਸਮਾਗਮ ਦੌਰਾਨ ਸੁਰੱਖਿਆ ਦੇ ਸਖ਼ਤ ਪ੍ਰਬੰਧ
ਡੀਸੀ ਸੁਰਭੀ ਮਲਿਕ ਨੇ ਅਧਿਕਾਰੀਆਂ ਨੂੰ ਆਦੇਸ਼ ਦਿੰਦੇ ਹੋਏ ਕਿਹਾ ਕਿ ਸਮਾਗਮ ਵਿੱਚ ਕਿਸੇ ਕਿਸਮ ਦੀ ਕੋਈ ਕਮੀ ਨਹੀਂ ਰਹਿਣੀ ਚਾਹੀਦੀ। ਲੋਕਾਂ ਦੇ ਬੈਠਣ, ਵਾਹਨ ਪਾਰਕਿੰਗ, ਮੈਡੀਕਲ ਸਮੇਤ ਫਾਇਰ ਵਿਭਾਗ ਦੀਆਂ ਟੀਮਾਂ ਮੌਕੇ ‘ਤੇ ਤਾਇਨਾਤ ਹੋਣ। ਇਸ ਤੋਂ ਇਲਾਵਾ ਸਮਾਗਮ ਮੌਕੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ। ਡੀਸੀ ਨੇ ਸਮਾਗਮ ਦੌਰਾਨ ਵਾਹਨਾਂ ਦੀ ਪਾਰਕਿੰਗ ਲਈ ਟਰੈਫਿਕ ਡਾਇਵਰਸ਼ਨ ਲਈ ਅਧਿਕਾਰੀਆਂ ਨੂੰ ਢੁੱਕਵੇਂ ਹੁਕਮ ਦਿੰਦਿਆਂ ਕਿਹਾ ਕਿ ਸਮਾਗਮ ਵਿੱਚ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਨਹੀਂ ਹੋਣੀ ਚਾਹੀਦੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h