ਵੀਰਵਾਰ, ਮਾਰਚ 19, 2026 03:25 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

CM ਮਾਨ ਨੇ ਜੇਜੋਂ ਹਾਦਸੇ ‘ਤੇ ਪ੍ਰਗਟਾਇਆ ਦੁੱਖ, ਪੀੜ੍ਹਤ ਪਰਿਵਾਰਾਂ ਨੂੰ 4 ਲੱਖ ਰੁਪਏ ਦੇਣ ਦਾ ਕੀਤਾ ਐਲਾਨ

by Gurjeet Kaur
ਅਗਸਤ 12, 2024
in ਪੰਜਾਬ
0

ਪੰਜਾਬ ਦੇ ਹੁਸ਼ਿਆਰਪੁਰ ਦੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਜੇਜੋਂ ਚੋਆ ਵਿਖੇ ਪਾਣੀ ਦੇ ਤੇਜ਼ ਵਹਾਅ ਕਾਰਨ ਵਾਪਰੇ ਦਰਦਨਾਕ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਦਰਦਨਾਕ ਘਟਨਾ ਵਿੱਚ ਇੱਕ ਇਨੋਵਾ ਕਾਰ, ਜਿਸ ਵਿੱਚ 12 ਲੋਕ ਸਵਾਰ ਸਨ, ਪਾਣੀ ਦੇ ਤੇਜ਼ ਵਹਾਅ ਵਿੱਚ ਰੁੜ੍ਹ ਗਈ। ਇਸ ਹਾਦਸੇ ‘ਚ 9 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 2 ਵਿਅਕਤੀ ਅਜੇ ਵੀ ਲਾਪਤਾ ਹਨ। NDRF ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਇੱਕ ਵਿਅਕਤੀ ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਤੁਰੰਤ ਮੌਕੇ ‘ਤੇ ਪਹੁੰਚੇ। ਉਨ੍ਹਾਂ ਉੱਥੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਤੋਂ ਸਾਰੀ ਘਟਨਾ ਦੀ ਜਾਣਕਾਰੀ ਹਾਸਲ ਕੀਤੀ। ਮੰਤਰੀ ਜਿੰਪਾ ਨੇ ਆਪਣੀ ਹਾਜ਼ਰੀ ਵਿੱਚ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਪਹੁੰਚਾਉਣ ਦੇ ਪ੍ਰਬੰਧ ਯਕੀਨੀ ਬਣਾਏ। ਉਨ੍ਹਾਂ ਇਸ ਘਟਨਾ ਨੂੰ ਬੇਹੱਦ ਦੁਖਦਾਈ ਦੱਸਦਿਆਂ ਪੀੜਤ ਪਰਿਵਾਰਾਂ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਔਖੀ ਘੜੀ ਵਿੱਚ ਸੂਬਾ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਰੇਕ ਮ੍ਰਿਤਕ ਦੇ ਪਰਿਵਾਰ ਨੂੰ 4-4 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਸਹਾਇਤਾ ਰਾਸ਼ੀ ਪੀੜਤ ਪਰਿਵਾਰਾਂ ਦੀ ਮਦਦ ਲਈ ਹੈ, ਤਾਂ ਜੋ ਇਸ ਔਖੀ ਘੜੀ ਵਿੱਚ ਉਨ੍ਹਾਂ ਦੇ ਦੁੱਖ ਨੂੰ ਕੁਝ ਹੱਦ ਤੱਕ ਘੱਟ ਕੀਤਾ ਜਾ ਸਕੇ।

ਘਟਨਾ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਜਿੰਪਾ ਨੇ ਦੱਸਿਆ ਕਿ ਇਨੋਵਾ ਕਾਰ ਜੋ ਕਿ ਹਿਮਾਚਲ ਪ੍ਰਦੇਸ਼ ਦੇ ਮਹਿਤਪੁਰ ਦੇ ਪਿੰਡ ਦੇਹਲਾ ਤੋਂ ਪੰਜਾਬ ਦੇ ਨਵਾਂਸ਼ਹਿਰ ਵਿਖੇ ਇੱਕ ਵਿਆਹ ਸਮਾਗਮ ਲਈ ਜਾ ਰਹੀ ਸੀ, ਜੇਜੋਂ ਚੋਆ ਵਿਖੇ ਅਚਾਨਕ ਪਾਣੀ ਦੇ ਤੇਜ਼ ਵਹਾਅ ਨਾਲ ਟਕਰਾ ਗਈ। ਇਸ ਹਾਦਸੇ ‘ਚ ਗੱਡੀ ‘ਚ ਸਵਾਰ 9 ਯਾਤਰੀਆਂ ਦੀ ਦਰਦਨਾਕ ਮੌਤ ਹੋ ਗਈ, ਜਦਕਿ ਦੋ ਲੋਕ ਅਜੇ ਵੀ ਲਾਪਤਾ ਹਨ।

NDRF ਦੀ ਟੀਮ ਨੇ ਤੁਰੰਤ ਕਾਰਵਾਈ ਕਰਦੇ ਹੋਏ ਇੱਕ ਵਿਅਕਤੀ ਨੂੰ ਸੁਰੱਖਿਅਤ ਬਚਾ ਲਿਆ। ਮੰਤਰੀ ਜਿੰਪਾ ਨੇ NDRF, ਸਥਾਨਕ ਪ੍ਰਸ਼ਾਸਨ ਅਤੇ ਬਚਾਅ ਕਾਰਜਾਂ ‘ਚ ਲੱਗੇ ਲੋਕਾਂ ਦੀ ਤੁਰੰਤ ਕਾਰਵਾਈ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਬਚਾਅ ਕਾਰਜਾਂ ਵਿੱਚ ਜੋ ਵੀ ਅੱਗੇ ਆਏ ਹਨ, ਉਨ੍ਹਾਂ ਨੂੰ ਬਚਾਅ ਕਾਰਜ ਤੇਜ਼ ਕਰਨ ਅਤੇ ਲਾਪਤਾ ਲੋਕਾਂ ਦੀ ਜਲਦੀ ਤੋਂ ਜਲਦੀ ਭਾਲ ਕਰਨ ਦੇ ਨਿਰਦੇਸ਼ ਦਿੱਤੇ।

Tags: Bhagwant Manncmlatest newspro punjab tvpunjabi news
Share206Tweet129Share51

Related Posts

‘ਆਪ’ ਮੰਤਰੀ ਨੇ ਗੈਸ ਏਜੰਸੀ ‘ਤੇ ਮਾਰਿਆ ਛਾਪਾ

ਮਾਰਚ 19, 2026

ਪੰਜਾਬ ਵੱਲੋਂ ਰਾਜਸਥਾਨ ਸਰਕਾਰ ਪਾਸੋਂ ਦਹਾਕਿਆਂ ਤੋਂ ਪਾਣੀ ਦੀ ਵਰਤੋਂ ਦਾ 1.44 ਲੱਖ ਕਰੋੜ ਰੁਪਏ ਦਾ ਬਕਾਇਆ ਵਸੂਲਿਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 19, 2026

ਭਗਵੰਤ ਮਾਨ ਸਰਕਾਰ ਦੀ ਪ੍ਰਾਪਤੀ: ਸਿਰਫ਼ 4 ਸਾਲਾਂ ਵਿੱਚ ਭਾਖੜਾ ਨਹਿਰ ਦੇ ਬਰਾਬਰ ਪਾਣੀ ਸੂਬੇ ਦੇ ਖੇਤਾਂ ਤੱਕ ਪਹੁੰਚਾਇਆ ਗਿਆ

ਮਾਰਚ 19, 2026

ਘਰ ਚਲਾਉਣ ਵਾਲੀਆਂ ਔਰਤਾਂ ਨੂੰ ਹੁਣ ਦੇਸ਼ ਚਲਾਉਣਾ ਚਾਹੀਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 19, 2026

ਪੰਜਾਬ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਇਤਿਹਾਸਕ ਮਿਸ਼ਨ ਦੀ ਸ਼ੁਰੂਆਤ, ਵਿਸ਼ਵ ਬੈਂਕ ਨਾਲ 3,500 ਕਰੋੜ ਰੁਪਏ ਦਾ ਸਮਝੌਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 18, 2026

ਕੁਲਦੀਪ ਧਾਲੀਵਾਲ ਦਾ ਸੁਖਬੀਰ ਬਾਦਲ ‘ਤੇ ਤਿੱਖਾ ਹਮਲਾ, ਕਿਹਾ- ਗੈਂਗਸਟਰ ਭਜਾਉਣ ਦੀਆਂ ਗੱਲਾਂ ਕਰਨ ਵਾਲੇ ਖੁਦ ‘ਗੈਂਗਸਟਰ ਲਿਆਓ ਮੁਹਿੰਮ’ ਚਲਾ ਰਹੇ ਹਨ

ਮਾਰਚ 18, 2026
Load More

Recent News

ਐਨੇ ਹਜ਼ਾਰ ਰੁਪਏ ਸਸਤੀ ਹੋਈ ਚਾਂਦੀ, ਸੋਨੇ ਦੀਆਂ ਕੀਮਤਾਂ ‘ਚ ਭਾਰੀ ਗਿਰਾਵਟ; ਜਾਣੋ ਅੱਜ ਦੇ ਰੇਟ

ਮਾਰਚ 19, 2026

ਕੈਨੇਡਾ ਦੀ ਵੱਡੀ ਕਾਰਵਾਈ: ਪੰਜਾਬੀ ਮੂਲ ਦੇ ਦੋ ਗੈਂਗਸਟਰਾਂ ਨੂੰ ਦੇਸ਼ ਨਿਕਾਲਾ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

‘ਆਪ’ ਮੰਤਰੀ ਨੇ ਗੈਸ ਏਜੰਸੀ ‘ਤੇ ਮਾਰਿਆ ਛਾਪਾ

ਮਾਰਚ 19, 2026

ਪੰਜਾਬ ਵੱਲੋਂ ਰਾਜਸਥਾਨ ਸਰਕਾਰ ਪਾਸੋਂ ਦਹਾਕਿਆਂ ਤੋਂ ਪਾਣੀ ਦੀ ਵਰਤੋਂ ਦਾ 1.44 ਲੱਖ ਕਰੋੜ ਰੁਪਏ ਦਾ ਬਕਾਇਆ ਵਸੂਲਿਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 19, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.