ਬੁੱਧਵਾਰ, ਸਤੰਬਰ 24, 2025 07:41 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

CM ਮਾਨ ਵੱਲੋਂ ਲਿੰਕ ਸੜਕਾਂ ਦੀ ਮੁਰੰਮਤ ਲਈ ਵਿਸ਼ੇਸ਼ ਮੁਹਿੰਮ ਨੂੰ ਹਰੀ ਝੰਡੀ

ਪੰਜਾਬ ਵਾਸੀਆਂ ਲਈ ਇਕ ਹੋਰ ਵੱਡਾ ਫੈਸਲਾ ਲੈਂਦਿਆਂ ਮੁੱਖ ਮੰਤਰੀ ਮਾਨ ਵੱਲੋਂ ਅੱਜ ਲਿੰਕ ਸੜਕਾਂ ਦੀ ਮੁਰੰਮਤ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਨੂੰ ਹਰੀ ਝੰਡੀ ਦੇ ਦਿੱਤੀ ਹੈ ਜਿਸ ਤਹਿਤ 4000 ਕਰੋੜ ਰੁਪਏ ਦੀ ਲਾਗਤ ਨਾਲ 20,000 ਕਿਲੋਮੀਟਰ ਲਿੰਕ ਸੜਕਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ।

by Gurjeet Kaur
ਅਪ੍ਰੈਲ 9, 2025
in Featured News, ਪੰਜਾਬ
0

ਪੰਜਾਬ ਵਾਸੀਆਂ ਲਈ ਇਕ ਹੋਰ ਵੱਡਾ ਫੈਸਲਾ ਲੈਂਦਿਆਂ ਮੁੱਖ ਮੰਤਰੀ ਮਾਨ ਵੱਲੋਂ ਅੱਜ ਲਿੰਕ ਸੜਕਾਂ ਦੀ ਮੁਰੰਮਤ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਨੂੰ ਹਰੀ ਝੰਡੀ ਦੇ ਦਿੱਤੀ ਹੈ ਜਿਸ ਤਹਿਤ 4000 ਕਰੋੜ ਰੁਪਏ ਦੀ ਲਾਗਤ ਨਾਲ 20,000 ਕਿਲੋਮੀਟਰ ਲਿੰਕ ਸੜਕਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ।

ਜਾਣਕਾਰੀ ਅਨੁਸਾਰ ਅੱਜ ਆਪਣੀ ਸਰਕਾਰੀ ਰਿਹਾਇਸ਼ ਉਤੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਆਮ ਲੋਕਾਂ ਖਾਸ ਕਰਕੇ ਪੇਂਡੂ ਵਸੋਂ ਨੂੰ ਸਹੂਲਤ ਪ੍ਰਦਾਨ ਕਰਨਾ ਹੈ ਕਿਉਂ ਜੋ ਸ਼ਹਿਰ ਆਉਣ-ਜਾਣ ਅਤੇ ਵਸਤਾਂ ਦੀ ਢੋਆ ਢੁਆਈ ਲਈ ਲਿੰਕ ਸੜਕਾਂ ਬਹੁਤ ਮਹੱਤਵਪੂਰਨ ਭੂਮਿਕਾ ਅਦਾ ਕਰਦੀਆਂ ਹਨ।

ਉਨ੍ਹਾਂ ਕਿਹਾ ਕਿ ਇਹ ਲਿੰਕ ਸੜਕਾਂ ਸੂਬੇ ਦੇ ਅਰਥਚਾਰੇ ਦੀ ਜੀਵਨ ਰੇਖਾ ਹਨ। ਭਗਵੰਤ ਸਿੰਘ ਮਾਨ ਨੇ ਇਨ੍ਹਾਂ ਲਿੰਕ ਸੜਕਾਂ ਦੇ ਨਿਰਮਾਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਇਨ੍ਹਾਂ ਵਿੱਚੋਂ ਬਹੁਤੀਆਂ ਸੜਕਾਂ ਦੀ ਪਿਛਲੇ ਛੇ ਸਾਲਾਂ ਤੋਂ ਵੱਧ ਸਮੇਂ ਤੋਂ ਰਿਪੇਅਰ ਹੀ ਨਹੀਂ ਹੋਈ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸੜਕਾਂ ਦੀ ਰਿਪੇਅਰ ਮੌਕੇ ਸਭ ਤੋਂ ਵੱਧ ਤਰਜੀਹ ਵਾਲੀਆਂ ਸੜਕਾਂ, ਪਹਿਲ ਦੇ ਆਧਾਰ ਉਤੇ ਅਤੇ ਲੋੜ ਅਧਾਰਿਤ ਸੜਕਾਂ ਦੀ ਤਰਤੀਬ ਬਣਾਈ ਜਾਵੇ ਤਾਂ ਕਿ ਲੋਕ ਇਸ ਦਾ ਲਾਭ ਲੈ ਸਕਣ। ਇਸਦੇ ਨਾਲ ਹੀ ਕਿਹਾ ਕਿ ਇਨ੍ਹਾਂ ਸੜਕਾਂ ਦਾ ਨਿਰਮਾਣ ਲੋੜ ਅਤੇ ਤਰਜੀਹ ਅਧਾਰਿਤ ਕਰਨ ਲਈ ਜ਼ਮੀਨੀ ਸਰਵੇਖਣ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ।

ਉਨ੍ਹਾਂ ਨੇ ਲੋਕ ਨਿਰਮਾਣ ਵਿਭਾਗ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਇਸ ਗੱਲ ਨੂੰ ਹਰ ਹਾਲ ਵਿੱਚ ਯਕੀਨੀ ਬਣਾਉਣ ਲਈ ਆਖਿਆ ਕਿ ਇਨ੍ਹਾਂ ਸੜਕਾਂ ਦੇ ਨਿਰਮਾਣ ਲਈ ਇਕ-ਇਕ ਪੈਸੇ ਨੂੰ ਤਰਕਸੰਗਤ ਢੰਗ ਨਾਲ ਵਰਤਿਆ ਜਾਵੇ। ਇਸ ਤੋਂ ਇਲਾਵਾ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਇਨ੍ਹਾਂ ਸੜਕਾਂ ਦੀ ਰਿਪੇਅਰ ਕਰਨ ਵਾਲੇ ਠੇਕੇਦਾਰ ਅਗਲੇ ਪੰਜ ਸਾਲਾਂ ਲਈ ਇਨ੍ਹਾਂ ਦਾ ਰੱਖ-ਰਖਾਅ ਵੀ ਕਰਨਗੇ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬਾ ਭਰ ਵਿੱਚ ਸੜਕਾਂ ਨੂੰ ਚੌੜਾ ਕਰਨ, ਮਜ਼ਬੂਤ ਅਤੇ ਅਪਗ੍ਰੇਡ ਕਰਕੇ ਲਿੰਕ ਸੜਕਾਂ ਦੇ ਬੁਨਿਆਦੀ ਢਾਂਚੇ ਦਾ ਮੁਹਾਂਦਰ ਬਦਲਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਸੜਕੀ ਨੈੱਟਵਰਕ ਦੀ ਅਹਿਮੀਅਤ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਇਹ ਫੈਸਲਾ ਲਿਆ ਹੈ। ਭਗਵੰਤ ਸਿੰਘ ਮਾਨ ਨੇ ਮੰਡੀ ਬੋਰਡ ਤੇ ਲੋਕ ਨਿਰਮਾਣ ਵਿਭਾਗ ਨੂੰ ਸਮੁੱਚੇ ਕਾਰਜ ਦੇ ਮਿਆਰ ਨੂੰ ਕਾਇਮ ਰੱਖਣ ਦੇ ਨਾਲ-ਨਾਲ ਇਸ ਪ੍ਰਾਜੈਕਟ ਦਾ ਇਕ-ਇਕ ਪੈਸਾ ਸੁਚੱਜੇ ਢੰਗ ਨਾਲ ਵਰਤਣ ਨੂੰ ਯਕੀਨੀ ਬਣਾਉਣ ਲਈ ਆਖਿਆ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਪੇਂਡੂ ਸੜਕਾਂ ਦੇ ਲੋੜ ਅਧਾਰਿਤ ਨਿਰਮਾਣ ਲਈ ਆਰਟੀਫਿਸ਼ੀਅਲ ਇੰਟੈਲੀਜੈਂਸ ਨੂੰ ਵਰਤਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਸੂਬੇ ਦੇ ਵਸੀਲਿਆਂ ਦੀ ਢੁਕਵੀਂ ਵਰਤੋਂ ਹੋਵੇਗੀ ਅਤੇ ਪੇਂਡੂ ਸੜਕਾਂ ਉਤੇ ਗੁਣਵੱਤਾ ਭਰਪੂਰ ਕਾਰਜ ਨੂੰ ਯਕੀਨੀ ਬਣਾਇਆ ਜਾ ਸਕੇਗਾ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤਕਨੀਕ ਨਾਲ ਨਿਰਮਾਣ ਕਾਰਜ ਵਿੱਚ ਵੱਡਾ ਬਦਲਾਅ ਆਵੇਗਾ ਜਿਸ ਨਾਲ ਲੋਕਾਂ ਦੇ ਪੈਸੇ ਦੀ ਬੱਚਤ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਕਾਰਜ ਲਈ ਤੀਜੀ ਧਿਰ ਦੀ ਪੜਤਾਲ ਦੀ ਸੰਭਾਵਨਾ ਤਲਾਸ਼ੀ ਜਾਣੀ ਚਾਹੀਦੀ ਹੈ।

ਇਸ ਮੌਕੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ ਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।

Tags: latest newslatest Updatepropunjabnewspropunjabtvpunjab govtpunjab news
Share200Tweet125Share50

Related Posts

ਹਿਮਾਚਲ ਪ੍ਰਦੇਸ਼: ਬਠਿੰਡਾ ਤੋਂ ਚਾਮੁੰਡਾ ਲੰਗਰ ਜਾ ਰਹੇ ਸ਼ਰਧਾਲੂਆਂ ਨੂੰ ਲਿਜਾ ਰਿਹਾ ਟਰੱਕ ਪ/ਲਟਿ.ਆ

ਸਤੰਬਰ 23, 2025

iOS 26 ਅਪਡੇਟ ਤੋਂ ਬਾਅਦ ਹੁਣ iPhone ਯੂਜ਼ਰਸ ਨਹੀਂ ਕਰ ਸਕਣਗੇ ਇਹ ਕੰਮ

ਸਤੰਬਰ 23, 2025

ਦਿਨੇਸ਼ ਕਾਰਤਿਕ ਨੂੰ ਇਸ ਟੂਰਨਾਮੈਂਟ ਲਈ ਟੀਮ ਇੰਡੀਆ ਦਾ ਕਪਤਾਨ ਕੀਤਾ ਗਿਆ ਨਿਯੁਕਤ

ਸਤੰਬਰ 23, 2025

Sale ਦੇ ਨਾਂ ‘ਤੇ ਨਾ ਬਣੋ ਧੋਖਾਧੜੀ ਦਾ ਸ਼ਿਕਾਰ, ਔਨਲਾਈਨ ਖਰੀਦਦਾਰੀ ਕਰਦੇ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ

ਸਤੰਬਰ 23, 2025

ਪੰਜਾਬ ‘ਚ 10 ਲੱਖ ਰੁਪਏ ਦੇ ਸਿਹਤ ਬੀਮਾ ਦੀ ਅੱਜ ਤੋਂ ਹੋਈ ਸ਼ੁਰੂਆਤ, ਦੋ ਜ਼ਿਲ੍ਹਿਆਂ ‘ਚ ਲਗਾਏ ਗਏ ਕੈਂਪ

ਸਤੰਬਰ 23, 2025

ਪੰਜਾਬ ਸਰਕਾਰ ਬਣੀ ਪਸ਼ੂਆਂ ਦੀ ਸੱਚੀ ਰੱਖਿਅਕ! ਸਿਰਫ਼ ਇੱਕ ਹਫ਼ਤੇ ਵਿੱਚ 1.75 ਲੱਖ ਤੋਂ ਵੱਧ ਪਸ਼ੂਆਂ ਨੂੰ ‘ਗਲ-ਘੋਟੂ’ ਤੋਂ ਬਚਾਇਆ

ਸਤੰਬਰ 23, 2025
Load More

Recent News

ਹਿਮਾਚਲ ਪ੍ਰਦੇਸ਼: ਬਠਿੰਡਾ ਤੋਂ ਚਾਮੁੰਡਾ ਲੰਗਰ ਜਾ ਰਹੇ ਸ਼ਰਧਾਲੂਆਂ ਨੂੰ ਲਿਜਾ ਰਿਹਾ ਟਰੱਕ ਪ/ਲਟਿ.ਆ

ਸਤੰਬਰ 23, 2025

iOS 26 ਅਪਡੇਟ ਤੋਂ ਬਾਅਦ ਹੁਣ iPhone ਯੂਜ਼ਰਸ ਨਹੀਂ ਕਰ ਸਕਣਗੇ ਇਹ ਕੰਮ

ਸਤੰਬਰ 23, 2025

ਦਿਨੇਸ਼ ਕਾਰਤਿਕ ਨੂੰ ਇਸ ਟੂਰਨਾਮੈਂਟ ਲਈ ਟੀਮ ਇੰਡੀਆ ਦਾ ਕਪਤਾਨ ਕੀਤਾ ਗਿਆ ਨਿਯੁਕਤ

ਸਤੰਬਰ 23, 2025

Sale ਦੇ ਨਾਂ ‘ਤੇ ਨਾ ਬਣੋ ਧੋਖਾਧੜੀ ਦਾ ਸ਼ਿਕਾਰ, ਔਨਲਾਈਨ ਖਰੀਦਦਾਰੀ ਕਰਦੇ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ

ਸਤੰਬਰ 23, 2025

ਵਿੱਕੀ ਕੌਸ਼ਲ ਨੇ ਦਿੱਤੀ ਖੁਸ਼ਖਬਰੀ, ਗਰਭਵਤੀ ਹੈ ਕੈਟਰੀਨਾ ਕੈਫ, ਅਦਾਕਾਰਾ ਨੇ ਦਿਖਾਇਆ ਆਪਣਾ ਬੇਬੀ ਬੰਪ

ਸਤੰਬਰ 23, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.