ਪੰਜਾਬ ਸਰਕਾਰ ਦਾ ਇਕ ਹੋਰ ਵੱਡਾ ਫੈਸਲਾ ਦੇਖਣ ਨੂੰ ਮਿਲਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ 9000 ਦੇ ਕਰੀਬ ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ ਵਾਲੇ ਦਿਨ 36000 ਹਜ਼ਾਰ ਕੱਚੇ ਮੁਲਾਜ਼ਮ ਪੱਕੇ ਕਰਨ ਦੀ ਗੱਲ ਕਹੀ ਗਈ ਸੀ ਜਿਸਦੀ 9000 ਅਧਿਆਪਕਾਂ ਨੂੰ ਪੱਕੇ ਕਰਨ ਨਾਲ ਸ਼ੁਰੂਆਤ ਕੀਤੀ ਗਈ ਹੈ।
ਇੱਕ ਖੁਸ਼ਖਬਰੀ ਸਾਂਝੀ ਕਰ ਰਿਹਾ…ਅਧਿਆਪਕਾਂ ਨੂੰ ਪੱਕੇ ਕਰਨ ਦਾ ਫੈਸਲਾ ਅਧਿਆਪਕ ਦਿਵਸ ਵਾਲੇ ਦਿਨ ਲਿਆ ਸੀ ਉਸ ਨੂੰ ਬੂਰ ਪੈ ਗਿਆ ਹੈ..
ਲਗਭਗ 9 ਹਜ਼ਾਰ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਵਾਲਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ..ਹੁਣ ਬਾਕੀਆਂ ਲਈ ਕੰਮ ਕਰਾਂਗੇ..ਵਾਅਦੇ ਮੁਤਾਬਕ 36 ਹਜ਼ਾਰ ਨੂੰ ਪੱਕਾ ਕਰਾਂਗੇ..
ਜੋ ਕਹਿੰਦੇ ਹਾਂ, ਉਹ ਕਰਦੇ ਹਾਂ..— Bhagwant Mann (@BhagwantMann) October 7, 2022
ਇਸ ਮੁਤਾਬਕ ਸੀ.ਐਮ. ਮਾਨ ਵੱਲੋਂ ਇਕ ਟਵੀਟ ਵੀ ਸਾਂਝਾ ਕੀਤਾ ਗਿਆ ਹੈ ਜਿਸ ‘ਚ ਉਨ੍ਹਾਂ ਲਿਖਿਆ ਕਿ ਇੱਕ ਖੁਸ਼ਖਬਰੀ ਸਾਂਝੀ ਕਰ ਰਿਹਾ…ਅਧਿਆਪਕਾਂ ਨੂੰ ਪੱਕੇ ਕਰਨ ਦਾ ਫੈਸਲਾ ਅਧਿਆਪਕ ਦਿਵਸ ਵਾਲੇ ਦਿਨ ਲਿਆ ਸੀ ਉਸ ਨੂੰ ਬੂਰ ਪੈ ਗਿਆ ਹੈ..
ਲਗਭਗ 9 ਹਜ਼ਾਰ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਵਾਲਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ..ਹੁਣ ਬਾਕੀਆਂ ਲਈ ਕੰਮ ਕਰਾਂਗੇ..ਵਾਅਦੇ ਮੁਤਾਬਕ 36 ਹਜ਼ਾਰ ਨੂੰ ਪੱਕਾ ਕਰਾਂਗੇ..
ਜੋ ਕਹਿੰਦੇ ਹਾਂ, ਉਹ ਕਰਦੇ ਹਾਂ..