ਐਤਵਾਰ, ਮਈ 11, 2025 09:24 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਜਲੰਧਰ ਜਿੱਤ ਮਗਰੋਂ ਬਾਗੋ ਬਾਗ ਸੀਐਮ ਮਾਨ, ਕਿਹਾ, “ਜਲੰਧਰ ਵਾਸੀਆਂ ਨੇ ਈਵੀਐਮ ਦਾ ਇੱਕ ਬਟਨ ਨੱਪ ਕੇ ਵਿਰੋਧੀਆਂ,,,”

Punjab News: ਭਗਵੰਤ ਮਾਨ ਨੇ ਕਿਹਾ, “ਜਲੰਧਰ ਵਾਸੀਆਂ ਨੇ ਈਵੀਐਮ ਦਾ ਇੱਕ ਬਟਨ ਨੱਪ ਕੇ ਉਨ੍ਹਾਂ ਲੋਕਾਂ ਦੇ ਮੂੰਹ ਬੰਦ ਕਰ ਦਿੱਤੇ ਹਨ, ਜੋ ਇਸ ਮੁਹਿੰਮ ਦੌਰਾਨ ਮੇਰੇ ਖ਼ਿਲਾਫ਼ ਜ਼ਹਿਰ ਉਗਲ ਰਹੇ ਸਨ।”

by ਮਨਵੀਰ ਰੰਧਾਵਾ
ਮਈ 17, 2023
in ਪੰਜਾਬ, ਵੀਡੀਓ
0

CM Mann’s Return gift to Jalandhar: ਜਲੰਧਰ ਲੋਕ ਸਭਾ ਹਲਕੇ ਦੇ ਵਾਸੀਆਂ ਲਈ ਵੱਡੇ ਤੋਹਫੇ ਦਾ ਐਲਾਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਲਈ 100 ਕਰੋੜ ਤੋਂ ਵੱਧ ਗਰਾਂਟ ਰਾਸ਼ੀ ਦੇਣ ਦਾ ਐਲਾਨ ਕੀਤਾ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ ਦੇ ਹੱਕ ਵਿੱਚ ਦਿੱਤੇ ਸ਼ਾਨਦਾਰ ਫਤਵੇ ਲਈ ਉਹ ਨਿੱਜੀ ਤੌਰ ‘ਤੇ ਜਲੰਧਰ ਸੰਸਦੀ ਹਲਕੇ ਦੇ ਵੋਟਰਾਂ ਦੇ ਰਿਣੀ ਹਨ। ਭਗਵੰਤ ਮਾਨ ਨੇ ਕਿਹਾ, “ਜਲੰਧਰ ਵਾਸੀਆਂ ਨੇ ਈਵੀਐਮ ਦਾ ਇੱਕ ਬਟਨ ਨੱਪ ਕੇ ਉਨ੍ਹਾਂ ਲੋਕਾਂ ਦੇ ਮੂੰਹ ਬੰਦ ਕਰ ਦਿੱਤੇ ਹਨ, ਜੋ ਇਸ ਮੁਹਿੰਮ ਦੌਰਾਨ ਮੇਰੇ ਖ਼ਿਲਾਫ਼ ਜ਼ਹਿਰ ਉਗਲ ਰਹੇ ਸਨ।” ਭਗਵੰਤ ਮਾਨ ਨੇ ਕਿਹਾ ਕਿ ਇਹ ਚੋਣ ਨਤੀਜਾ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਮੁਖੀ ਨੀਤੀਆਂ ਦੇ ਹੱਕ ਵਿੱਚ ਆਇਆ ਹੈ।

ਸ਼ਹਿਰ ਦਾ ਵਿਕਾਸ ਕਰਨ ਲਈ 95 ਕਰੋੜ ਰੁਪਏ ਨਗਰ ਨਿਗਮ ਜਲੰਧਰ ਨੂੰ

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸ਼ਹਿਰ ਦਾ ਵਿਕਾਸ ਕਰਨ ਲਈ 95 ਕਰੋੜ ਰੁਪਏ ਨਗਰ ਨਿਗਮ ਜਲੰਧਰ ਨੂੰ ਭੇਜ ਵੀ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਫੰਡਾਂ ਦੀ ਵਰਤੋਂ ਨਗਰ ਨਿਗਮ ਵੱਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਵਿਕਾਸ ਕਾਰਜਾਂ ਲਈ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਜਲੰਧਰ ਸ਼ਹਿਰ ਨੂੰ ਅਤਿ ਆਧੁਨਿਕ ਨਾਗਰਿਕ ਸਹੂਲਤਾਂ ਨਾਲ ਲੈਸ ਮਾਡਲ ਸ਼ਹਿਰ ਵਜੋਂ ਵਿਕਸਤ ਕੀਤਾ ਜਾਵੇਗਾ।

ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ 13.74 ਕਰੋੜ ਰੁਪਏ ਦੀ ਲਾਗਤ ਨਾਲ ਜਲੰਧਰ-ਆਦਮਪੁਰ-ਹੁਸ਼ਿਆਰਪੁਰ ਸੜਕ ਦਾ ਕਾਰਜ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਅਹਿਮ ਪ੍ਰਾਜੈਕਟ ਦਾ ਕੰਮ ਸਤੰਬਰ ਤੱਕ ਮੁਕੰਮਲ ਕਰ ਲਿਆ ਜਾਵੇਗਾ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਨਕੋਦਰ ਤੋਂ ਗੁਰਾਇਆ ਵਾਇਆ ਜੰਡਿਆਲਾ ਤੱਕ 17.46 ਕਿਲੋਮੀਟਰ ਲੰਬੀ ਸੜਕ ਦੇ ਨਿਰਮਾਣ ਦਾ ਕੰਮ ਵੀ ਸਤੰਬਰ ਤੱਕ ਮੁਕੰਮਲ ਕਰ ਲਿਆ ਜਾਵੇਗਾ।

ਜਲੰਧਰ ਲੋਕ ਸਭਾ ਹਲਕੇ ਦੇ ਵਾਸੀਆਂ ਲਈ ਵੱਡੇ ਤੋਹਫੇ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਲਈ 100 ਕਰੋੜ ਤੋਂ ਵੱਧ ਗਰਾਂਟ ਰਾਸ਼ੀ ਦੇਣ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਜਲੰਧਰ ਸ਼ਹਿਰ ਨੂੰ ਅਤਿ ਆਧੁਨਿਕ ਨਾਗਰਿਕ ਸਹੂਲਤਾਂ ਨਾਲ ਲੈਸ ਮਾਡਲ ਸ਼ਹਿਰ ਵਜੋਂ ਵਿਕਸਤ ਕੀਤਾ ਜਾਵੇਗਾ। pic.twitter.com/fSbRc4SnQd

— Government of Punjab (@PunjabGovtIndia) May 17, 2023

ਮੁੱਖ ਮੰਤਰੀ ਨੇ ਦੁਹਰਾਇਆ ਕਿ ਜਲੰਧਰ ਦੇ ਵੋਟਰਾਂ ਨੇ ਸੂਬਾ ਸਰਕਾਰ ਦੀਆਂ ਵਿਕਾਸਮੁਖੀ ਨੀਤੀਆਂ ਦੇ ਹੱਕ ਵਿੱਚ ਫਤਵਾ ਦੇ ਕੇ ਰਵਾਇਤੀ ਪਾਰਟੀਆਂ ਦੇ ਨਕਾਰਾਤਮਕ ਅਤੇ ਨਫਰਤ ਭਰੇ ਕੂੜ ਪ੍ਰਚਾਰ ਨੂੰ ਸਿਰੋਂ ਤੋਂ ਨਾਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਲੰਧਰ ਲੋਕ ਸਭਾ ਹਲਕੇ ਦੇ ਵੋਟਰਾਂ ਨੇ ਸਕੂਲ ਆਫ਼ ਐਮੀਨੈਂਸ, ਆਮ ਆਦਮੀ ਕਲੀਨਿਕ, ਬੇਮਿਸਾਲ ਤਰੱਕੀ, ਲੋਕਾਂ ਦੀ ਭਲਾਈ ਅਤੇ ਹੋਰ ਉਪਰਾਲਿਆਂ ਦੇ ਹੱਕ ਵਿੱਚ ਵੋਟਾਂ ਪਾਈਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਜਿੱਥੇ ਉਨ੍ਹਾਂ ਨੇ ਵਿਕਾਸ ਦੇ ਨਾਂ ‘ਤੇ ਵੋਟਾਂ ਮੰਗੀਆਂ ਸਨ, ਉਥੇ ਉਨ੍ਹਾਂ ਦੇ ਵਿਰੋਧੀਆਂ ਨੇ ਜਾਤ-ਪਾਤ ਅਤੇ ਧਰਮ ਦੇ ਨਾਂ ‘ਤੇ ਵੋਟਾਂ ਮੰਗੀਆਂ ਸਨ।

ਜਲੰਧਰ ਦੇ ਲੋਕਾਂ ਨੇ ਸੂਬਾ ਸਰਕਾਰ ਦੇ ਹੱਕ ਵਿੱਚ ਜ਼ਬਰਦਸਤ ਫਤਵਾ ਦਿੱਤਾ- ਮਾਨ

ਮੁੱਖ ਮੰਤਰੀ ਨੇ ਕਿਹਾ ਕਿ ਜਲੰਧਰ ਦੇ ਲੋਕਾਂ ਨੇ ਸੂਬਾ ਸਰਕਾਰ ਦੇ ਹੱਕ ਵਿੱਚ ਜ਼ਬਰਦਸਤ ਫਤਵਾ ਦੇ ਕੇ ਵਿਰੋਧੀ ਧਿਰਾਂ ਨੂੰ ਸ਼ਾਂਤ ਕਰ ਦਿੱਤਾ ਹੈ ਅਤੇ ਹੁਣ ਇਸ ਦੇ ਬਦਲੇ ਜਲੰਧਰ ਦੇ ਵਿਕਾਸ ਨੂੰ ਯਕੀਨੀ ਬਣਾਉਣਾ ਉਨ੍ਹਾਂ ਦਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਖੇਡਾਂ ਦੇ ਧੁਰੇ ਵਜੋਂ ਜਲੰਧਰ ਦੀ ਪੁਰਾਤਨ ਸ਼ਾਨ ਨੂੰ ਬਹਾਲ ਕੀਤਾ ਜਾਵੇਗਾ, ਜਿਸ ਨਾਲ ਜਲੰਧਰ ਦੀ ਖੇਡ ਸਨਅਤ ਨੂੰ ਵੱਡਾ ਹੁਲਾਰਾ ਮਿਲੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਸ਼ਹਿਰ ਦੀ ਤਰੱਕੀ ਅਤੇ ਵਿਕਾਸ ਨੂੰ ਹੁਲਾਰਾ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ, “ਇਸ ਜਿੱਤ ਨੇ ਮੈਨੂੰ ਲੋਕਾਂ ਦੀ ਸੇਵਾ ਹੋਰ ਵੀ ਹਲੀਮੀ ਅਤੇ ਸਮਰਪਿਤ ਹੋ ਕੇ ਕਰਨ ਦੀ ਭਾਵਨਾ ਨਾਲ ਭਰ ਦਿੱਤਾ ਹੈ।” ਉਨ੍ਹਾਂ ਕਿਹਾ ਕਿ ਭਾਵੇਂ ਨਵੇਂ ਚੁਣੇ ਗਏ ਸੰਸਦ ਮੈਂਬਰ ਨੇ ਅਜੇ ਸਹੁੰ ਨਹੀਂ ਚੁੱਕੀ ਪਰ ਉਨ੍ਹਾਂ ਦੀ ਸਰਕਾਰ ਨੇ ਪਹਿਲਾਂ ਹੀ ਜਲੰਧਰ ਦੇ ਸਰਬਪੱਖੀ ਵਿਕਾਸ ਲਈ ਵਿਆਪਕ ਖਾਕਾ ਤਿਆਰ ਕੀਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਮੁੜ ਸੁਰਜੀਤੀ ਦੀ ਰਾਹ ‘ਤੇ ਹੈ ਕਿਉਂਕਿ ਲੋਕਾਂ ਦੁਆਰਾ ਚੁਣੀ ਗਈ ਸਰਕਾਰ ਨਵੇਂ-ਨਵੇਂ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ ਕਰ ਰਹੀ ਹੈ ਅਤੇ ਉਨ੍ਹਾਂ ਕਿਹਾ ਕਿ ਪਹਿਲੀ ਵਾਰ ਲੋਕਾਂ ਨਾਲ ਸਲਾਹ-ਮਸ਼ਵਰਾ ਕਰਕੇ ਨੀਤੀਆਂ ਬਣਾਈਆਂ ਜਾ ਰਹੀਆਂ ਹਨ।

ਮੁੱਖ ਮੰਤਰੀ ਲੋਕਾਂ ਨੇ ਰਵਾਇਤੀ ਪਾਰਟੀਆਂ ਦੇ ਨਾਂਹ-ਪੱਖੀ ਪ੍ਰਚਾਰ ਨੂੰ ਸਿਰੇ ਤੋਂ ਨਕਾਰਦਿਆਂ ਢੁਕਵਾਂ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੀਆਂ ਪਾਰਟੀਆਂ ਨੇ ਲੋਕਾਂ ਦੇ ਭਲੇ ਲਈ ਜੁਟੀ ਸੂਬਾ ਸਰਕਾਰ ਵਿਰੁੱਧ ਆਪਸ ਵਿਚ ਹੱਥ ਮਿਲਾ ਲਿਆ ਸੀ ਪਰ ਲੋਕਾਂ ਨੇ ਇਨ੍ਹਾਂ ਨੂੰ ਸਬਕ ਸਿਖਾ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ।

[Live] CM @BhagwantMann during Sarkar Tuhade Dwar program at Jalandhar.
https://t.co/L8iLQMEmqG

— Government of Punjab (@PunjabGovtIndia) May 17, 2023

ਮੁੱਖ ਮੰਤਰੀ ਨੇ ਕਿਹਾ ਕਿ ਪਾਣੀ ਦੀ ਬੱਚਤ ਕਰਨ ਅਤੇ ਝੋਨੇ ਦੀ ਕਾਸ਼ਤ ਲਈ ਨਿਰਵਿਘਨ ਸਿੰਚਾਈ ਨੂੰ ਯਕੀਨੀ ਬਣਾਉਣ ਲਈ ਝੋਨੇ ਦੀ ਲੁਆਈ ਪੜਾਅਵਾਰ ਢੰਗ ਨਾਲ ਕੀਤੀ ਜਾਵੇਗੀ। ਪਹਿਲੇ ਪੜਾਅ ਵਿੱਚ ਅੰਤਰਰਾਸ਼ਟਰੀ ਸਰਹੱਦ ‘ਤੇ ਕੰਡਿਆਲੀ ਤਾਰ ਤੋਂ ਪਰਲੇ ਪਾਸੇ ਦੇ ਖੇਤਰਾਂ ਵਿੱਚ ਝੋਨੇ ਦੀ ਲੁਆਈ ਦਾ ਕੰਮ 10 ਜੂਨ ਤੋਂ ਸ਼ੁਰੂ ਹੋ ਜਾਵੇਗਾ, ਜਿਸ ਲਈ ਨਿਰੰਤਰ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਦੂਜੇ ਪੜਾਅ ਵਿੱਚ ਸੱਤ ਜ਼ਿਲ੍ਹਿਆਂ ਫਿਰੋਜ਼ਪੁਰ, ਫਰੀਦਕੋਟ, ਪਠਾਨਕੋਟ, ਸ੍ਰੀ ਫਤਹਿਗੜ੍ਹ ਸਾਹਿਬ, ਗੁਰਦਾਸਪੁਰ, ਐਸ.ਬੀ.ਐਸ.ਨਗਰ ਅਤੇ ਤਰਨਤਾਰਨ ਵਿੱਚ 16 ਜੂਨ ਤੋਂ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ। ਭਗਵੰਤ ਮਾਨ ਨੇ ਦੱਸਿਆ ਕਿ ਤੀਜੇ ਪੜਾਅ ਤਹਿਤ ਸੱਤ ਜ਼ਿਲ੍ਹਿਆਂ ਰੂਪਨਗਰ, ਐਸ.ਏ.ਐਸ.ਨਗਰ, ਕਪੂਰਥਲਾ, ਲੁਧਿਆਣਾ, ਫਾਜ਼ਿਲਕਾ, ਬਠਿੰਡਾ ਅਤੇ ਅੰਮ੍ਰਿਤਸਰ ਵਿੱਚ 19 ਜੂਨ ਤੋਂ ਝੋਨਾ ਲਾਉਣਾ ਯਕੀਨੀ ਬਣਾਇਆ ਜਾਵੇਗਾ ਜਦਕਿ ਬਾਕੀ ਦੇ ਨੌਂ ਜ਼ਿਲ੍ਹਿਆਂ ਪਟਿਆਲਾ, ਜਲੰਧਰ, ਮੋਗਾ, ਸ੍ਰੀ ਮੁਕਤਸਰ ਸਾਹਿਬ, ਹੁਸ਼ਿਆਰਪੁਰ, ਸੰਗਰੂਰ, ਮਲੇਰਕੋਟਲਾ, ਬਰਨਾਲਾ ਅਤੇ ਮਾਨਸਾ ਵਿੱਚ ਝੋਨੇ ਦੀ ਲੁਆਈ 21 ਜੂਨ ਤੋਂ ਸ਼ੁਰੂ ਹੋਵੇਗੀ ਜਿਸ ਲਈ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant MannJalandhar by Election ResultMoney for Development Workpro punjab tvPunjab CMpunjab governmentpunjab newspunjabi newsReturn gift to Jalandhar People
Share212Tweet133Share53

Related Posts

ਚੰਡੀਗੜ੍ਹ ਮੋਹਾਲੀ ਦੇ ਇਹਨਾਂ ਇਲਾਕਿਆਂ ਚ ਹਟੀ ਪਾਬੰਦੀ, DC ਨੇ ਜਾਰੀ ਕੀਤੇ ਨਵੇਂ ਨਿਰਦੇਸ਼

ਮਈ 11, 2025

ਹਮਲਿਆਂ ‘ਚ ਜਖਮੀ ਹੋਏ ਲੋਕਾਂ ਦੇ ਇਲਾਜ ਲਈ ਪੰਜਾਬ ਸਰਕਾਰ ਨੇ ਜਾਰੀ ਕੀਤਾ ਨਵਾਂ ਹੁਕਮ

ਮਈ 10, 2025

ਸ਼ਾਮ 7 ਵਜੇ ਬੰਦ ਹੋਣਗੇ ਸਾਰੇ ਬਜ਼ਾਰ ਪ੍ਰਸ਼ਾਸ਼ਨ ਨੇ ਜਾਰੀ ਕੀਤਾ ਹੁਕਮ

ਮਈ 10, 2025

ਪੰਜਾਬ ਸਰਕਾਰ ਦਾ ਯੂਨੀਵਰਿਸਟੀਆਂ ਕਾਲਜਾਂ ਨੂੰ ਖਾਸ ਨਿਰਦੇਸ਼, ਪੜੋ ਪੂਰੀ ਖ਼ਬਰ

ਮਈ 10, 2025

ਪੰਜਾਬ ਦੇ ਇਹਨਾਂ ਸ਼ਹਿਰਾਂ ‘ਚ ਸਵੇਰੇ ਸਵੇਰੇ ਸੁਣੀ ਧਮਾਕੇ ਦੀ ਅਵਾਜ, ਬਜਾਰਾਂ ਨੂੰ ਬੰਦ ਰੱਖਣ ਦੀ ਅਪੀਲ

ਮਈ 10, 2025

ਪੰਜਾਬ ਦਾ ਅਜਿਹਾ ਪਿੰਡ ਜਿਸਨੂੰ ਤਿੰਨ ਪਾਸੋਂ ਲੱਗਦੇ ਹਨ ਪਾਕਿਸਤਾਨ ਬਾਰਡਰ, ਫਿਰ ਵੀ ਜੰਗ ਦੀ ਨਹੀਂ ਕੋਈ ਚਿੰਤਾ

ਮਈ 9, 2025
Load More

Recent News

ਭਾਰਤ ‘ਚ ਹੁਣ ਬਣਨਗੀਆਂ ਨਵੀਂ ਤਕਨੀਕ ਨਾਲ ਲੈਸ ਮਿਸਾਇਲਾਂ, ਰੱਖਿਆ ਮੰਤਰੀ ਨੇ ਦਿੱਤੀ ਜਾਣਕਾਰੀ, ਜਾਣੋ ਕੀ ਹੈ ਖਾਸ

ਮਈ 11, 2025

ਇਨ੍ਹਾਂ 2 ਚੀਜ਼ਾਂ ਨੂੰ ਮੁਲਤਾਨੀ ਮਿੱਟੀ ‘ਚ ਮਿਲਾ ਲਗਾਉਣ ਨਾਲ ਆਏਗੀ ਚਿਹਰੇ ‘ਤੇ ਚਮਕ

ਮਈ 11, 2025

Vogue Reader Role ‘ਚ ਦਿਲਜੀਤ ਦੋਸਾਂਝ ਨੇ ਲਿਆ ਪਹਿਲਾ ਸਥਾਨ ਇਹ ਸਿਤਾਰੇ ਵੀ ਛੱਡੇ ਪਿੱਛੇ

ਮਈ 11, 2025

ਅਪ੍ਰੇਸ਼ਨ ਸਿੰਦੂਰ ‘ਤੇ ਭਾਰਤੀ ਹਵਾਈ ਸੈਨਾ ਦਾ ਬਿਆਨ, ਅਜੇ ਖਤਮ ਨਹੀਂ ਹੋਇਆ ਅਪ੍ਰੇਸ਼ਨ ਸਿੰਦੂਰ

ਮਈ 11, 2025

IPL 2025 ਤੇ BCCI ਲੈ ਸਕਦੀ ਹੈ ਵੱਡਾ ਫੈਸਲਾ, ਆਈ ਅਪਡੇਟ

ਮਈ 11, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.