ਸੋਮਵਾਰ, ਨਵੰਬਰ 3, 2025 02:27 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

CM ਮਾਨ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਵਾਸੀਆਂ ਨੂੰ ਵੱਡਾ ਤੋਹਫਾ, 138.82 ਕਰੋੜ ਰੁਪਏ ਦੇ ਸੀਵਰੇਜ ਤੇ ਜਲ ਸਪਲਾਈ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ

by Pro Punjab Tv
ਨਵੰਬਰ 2, 2025
in Featured, Featured News, ਪੰਜਾਬ, ਰਾਜਨੀਤੀ
0

ਇਤਿਹਾਸਕ ਨਗਰ ਸ੍ਰੀ ਮੁਕਤਸਰ ਸਾਹਿਬ ਦੇ ਲੋਕਾਂ ਨੂੰ ਵੱਡਾ ਤੋਹਫਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰ ਵਿੱਚ 138 ਕਰੋੜ 82 ਲੱਖ ਰੁਪਏ ਦੀ ਲਾਗਤ ਵਾਲੇ ਸੀਵਰੇਜ ਅਤੇ ਜਲ ਸਪਲਾਈ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ।

ਇੱਥੋਂ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੱਸਿਆ ਕਿ 138.82 ਕਰੋੜ ਰੁਪਏ ਦੇ ਪ੍ਰਾਜੈਕਟਾਂ ਵਿੱਚ ਨਵੇਂ ਸੀਵਰੇਜ ਸਿਸਟਮ ਲਈ 90 ਕਰੋੜ 68 ਲੱਖ ਰੁਪਏ ਜਦਕਿ ਜਲ ਸਪਲਾਈ ਦੇ ਪ੍ਰਾਜੈਕਟਾਂ ਲਈ 48 ਕਰੋੜ 14 ਲੱਖ ਰੁਪਏ ਖਰਚੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਸ਼ਹਿਰ ਵਿੱਚ 31 ਹਜ਼ਾਰ ਘਰ ਹਨ ਅਤੇ ਇਨ੍ਹਾਂ ਪ੍ਰਾਜੈਕਟਾਂ ਦੇ ਮੁਕੰਮਲ ਹੋਣ ਨਾਲ ਇਕ ਲੱਖ 58 ਹਜ਼ਾਰ ਲੋਕਾਂ ਨੂੰ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਹੁਣ ਲੋਕਾਂ ਨੂੰ ਪੀਣ ਵਾਲੇ ਸਾਫ ਪਾਣੀ ਅਤੇ ਸੀਵਰੇਜ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

ਮੁੱਖ ਮੰਤਰੀ ਨੇ ਕਿਹਾ, “ਇਤਿਹਾਸਕ ਸ਼ਹਿਰ ਵਿੱਚ 30 ਸਾਲਾਂ ਬਾਅਦ ਨਵੇਂ ਸੀਵਰੇਜ ਅਤੇ ਜਲ ਸਪਲਾਈ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ ਪਰ ਬੜੇ ਦੁੱਖ ਨਾਲ ਕਹਿਣਾ ਪੈ ਰਿਹਾ ਹੈ ਕਿ ਪਿਛਲੇ ਸਮੇਂ ਵਿੱਚ ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀ ਇਸ ਜ਼ਿਲ੍ਹੇ ਵਿੱਚੋਂ ਬਣਦੇ ਰਹੇ ਹਨ ਪਰ ਇਸ ਸ਼ਹਿਰ ਨੂੰ ਬੁਰੀ ਤਰ੍ਹਾਂ ਅਣਗੌਲਿਆ ਕੀਤਾ ਗਿਆ। ਮੈਂ ਆਪਣੇ ਆਪ ਨੂੰ ਭਾਗਾਂ ਵਾਲਾ ਸਮਝਦਾ ਹਾਂ ਕਿ ਪਰਮਾਤਮਾ ਨੇ ਇਸ ਇਤਿਹਾਸਕ ਸ਼ਹਿਰ ਵਿੱਚ ਵੱਡੇ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਨ ਦਾ ਸੁਭਾਗ ਬਖਸ਼ਿਆ ਹੈ।”

ਸ਼ਹਿਰ ਦੀ ਸੀਵਰੇਜ ਤੇ ਜਲ ਸਪਲਾਈ ਦੀ ਮੌਜੂਦਾ ਸਥਿਤੀ ਦਾ ਜ਼ਿਕਰ ਮੁੱਖ ਮੰਤਰੀ ਨੇ ਕਿਹਾ ਕਿ ਸ਼ਹਿਰ ਦਾ ਸੀਵਰੇਜ ਸਿਸਟਮ ਆਪਣੀ ਮਿਆਦ ਪੁਗਾ ਚੁੱਕਾ ਹੈ ਅਤੇ ਸ਼ਹਿਰ ਵਿੱਚ ਸੀਵਰੇਜ ਬਲੌਕ ਹੋਣ ਦੀ ਬਹੁਤ ਵੱਡੀ ਸਮੱਸਿਆ ਹੈ। ਕਈ ਨਵੀਂ ਆਬਾਦੀਆਂ ਸੀਵਰੇਜ ਦੀ ਸਹੂਲਤ ਤੋਂ ਸੱਖਣੀਆਂ ਹਨ। ਨਵੇਂ ਪ੍ਰਾਜੈਕਟਾਂ ਨਾਲ ਸ੍ਰੀ ਦਰਬਾਰ ਸਾਹਿਬ ਦੇ ਆਸ-ਪਾਸ ਦੇ ਇਲਾਕੇ ਅਤੇ ਹੋਰ ਥਾਵਾਂ ਤੇ ਸੀਵਰੇਜ ਤੇ ਜਲ ਸਪਲਾਈ ਦੀ ਸਮੱਸਿਆ ਖਤਮ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਕੋਟਕਪੂਰਾ ਰੋਡ ਮੇਨ ਜਲ ਘਰ ਅਤੇ ਅਬੋਹਰ ਰੋਡ ਜਲ ਘਰ ਵਿਖੇ ਦੋ ਨੰਬਰ ਪਾਣੀ ਦੀਆਂ ਉਚੀਆਂ ਟੈਂਕੀਆਂ ਬਣਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਕਾਸ ਕਾਰਜਾਂ ਦੌਰਾਨ ਪੁੱਟੀਆਂ ਜਾਣ ਵਾਲੀਆਂ ਵੱਖ-ਵੱਖ ਵਿਭਾਗਾਂ ਦੀਆਂ ਮੇਨ ਸੜਕਾਂ ਅਤੇ ਨਗਰ ਕੌਂਸਲ ਦੀਆਂ ਗਲੀਆਂ ਦੀ ਮੁੜ ਉਸਾਰੀ ਲਈ ਇਸੇ ਪ੍ਰਾਜੈਕਟ ਅਧੀਨ 17 ਕਰੋੜ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਦੋਵੇਂ ਪ੍ਰਾਜੈਕਟਾਂ ਸਮੇਂ ਸਿਰ ਮੁਕੰਮਲ ਕਰਨ ਦੇ ਆਦੇਸ਼ ਦਿੱਤੇ।

ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਣ ਵਾਲੀਆਂ ਰਵਾਇਤੀ ਸਿਆਸੀ ਪਾਰਟੀਆਂ ਨੂੰ ਸਿੱਧੇ ਤੌਰ ’ਤੇ ਜ਼ਿੰਮੇਵਾਰ ਠਹਿਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਸੂਬੇ ਦੇ ਮੱਥੇ ਤੋਂ ਨਸ਼ਿਆਂ ਦਾ ਕਲੰਕ ਲਾਹੁਣ ਲਈ ‘ਯੁੱਧ ਨਸ਼ਿਆਂ ਵਿਰੁੱਧ’ ਵਰਗੀਆਂ ਮੁਹਿੰਮਾਂ ਚਲਾਉਣੀਆਂ ਪੈ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ, “ਪਿਛਲੀਆਂ ਸਰਕਾਰਾਂ ਨੇ ਨਸ਼ਾ ਤਸਕਰਾਂ ਨੂੰ ਨੱਥ ਨਹੀਂ ਪਾਈ ਜਿਸ ਕਰਕੇ ਹਜ਼ਾਰਾਂ ਨੌਜਵਾਨਾਂ ਮੌਤ ਦੇ ਮੂੰਹ ਵਿੱਚ ਜਾ ਪਏ। ਹੁਣ ਅਸੀਂ ਨਸ਼ਾ ਤਸਕਰਾਂ ਵਿਰੁੱਧ ਜੰਗ ਲੜ ਰਹੇ ਹਾਂ ਜਦਕਿ ਰਵਾਇਤੀ ਪਾਰਟੀਆਂ ਪੁਸ਼ਤਪਨਾਹੀ ਕਰਦੀਆਂ ਸਨ।”

ਨਾਭਾ ਜੇਲ੍ਹ ਵਿੱਚ ਬੰਦ ਸਾਬਕਾ ਅਕਾਲੀ ਮੰਤਰੀ ਦੇ ਹੱਕ ਵਿੱਚ ਆਏ ਰਵਾਇਤੀ ਪਾਰਟੀਆਂ ਦੇ ਆਗੂਆਂ ਉਤੇ ਤਿੱਖਾ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਜਿਹੜਾ ਆਗੂ ਨਸ਼ਾ ਤਸਕਰੀ ਦੇ ਦੋਸ਼ਾਂ ਦਾ ਸਾਹਮਣਾ ਕਰ ਹੋਵੇ, ਉਸ ਦੇ ਹੱਕ ਵਿੱਚ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ, ਪ੍ਰਤਾਪ ਸਿੰਘ ਬਾਜਵਾ, ਸੁਖਪਾਲ ਸਿੰਘ ਖਹਿਰਾ, ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਅਤੇ ਰਵਨੀਤ ਸਿੰਘ ਬਿੱਟੂ ਨੇ ਖੁੱਲ੍ਹ ਕੇ ਬਿਆਨਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿ ਇਸ ਤੋਂ ਰਵਾਇਤੀ ਪਾਰਟੀਆਂ ਦੀ ਆਪਸੀ ਮਿਲੀਭੁਗਤ ਸਾਹਮਣੇ ਆਈ ਹੈ ਜੋ ਸੱਤਾ ਵਿੱਚ ਹੁੰਦੀਆਂ ਇਕ-ਦੂਜੇ ਦੇ ਕਾਲੇ ਕਾਰਨਾਮਿਆਂ ’ਤੇ ਪਰਦਾ ਪਾਉਂਦੀਆਂ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਪਾਰਟੀਆਂ ਕੋਲ ਕੋਈ ਏਜੰਡਾ ਨਹੀਂ ਜਿਸ ਕਰਕੇ ਉਹ ਉਨ੍ਹਾਂ ਉਪਰ ਨਿੱਜੀ ਦੂਸ਼ਣਬਾਜ਼ੀ ਕਰ ਰਹੇ ਹਨ।

ਲੋਕ ਸਭਾ ਮੈਂਬਰ ਹਰਸਮਿਰਤ ਕੌਰ ਬਾਦਲ ਵੱਲੋਂ ਇਹ ਦਾਅਵਾ ਕੀਤੇ ਜਾਣ ਕਿ ਅਕਾਲੀ-ਭਾਜਪਾ ਦੀ ਸਰਕਾਰ ਮੌਕੇ ਲੋਕਾਂ ਨੂੰ ਚਿੱਟੇ ਦਾ ਨਾਮ ਤੱਕ ਨਹੀਂ ਜਾਣਦੇ ਸਨ ਤਾਂ ਮੁੱਖ ਮੰਤਰੀ ਨੇ ਤਨਜ਼ ਕੱਸਦਿਆਂ ਕਿਹਾ ਕਿ ਇਹ ਗੱਲ ‘ਸੱਚ’ ਹੈ ਕਿਉਂਕਿ ਉਸ ਸਮੇਂ ਚਿੱਟੇ ਨੂੰ ਮਜੀਠੀਆ ਕਿਹਾ ਜਾਂਦਾ ਸੀ। ਉਨ੍ਹਾਂ ਕਿਹਾ ਕਿ ਅਕਾਲੀਆਂ ਦੀ ਸਰਕਾਰ ਮੌਕੇ ਚਿੱਟਾ ਅਤੇ ਮਜੀਠੀਆ ਸਮਾਨਾਰਥ ਸ਼ਬਦ ਸਨ ਕਿਉਂਕਿ ਉਸ ਸਮੇਂ ਲਾਲ ਬੱਤੀ ਵਾਲੀਆਂ ਗੱਡੀਆਂ ਵਿੱਚ ਚਿੱਟਾ ਸਪਲਾਈ ਹੁੰਦਾ ਸੀ।

ਬਿਕਰਮ ਸਿੰਘ ਮਜੀਠੀਆ ਵੱਲੋਂ ਪੰਜਾਬ ਦੀ ਆਰਥਿਕ ਲੁੱਟ ਕਰਨ ਦੀ ਇਕ ਹੋਰ ਮਿਸਾਲ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਜੀਠੀਆ ਨੇ ਪੰਜਾਬ ਵਿੱਚ ਆਪਣੀ ਕੰਪਨੀ ਦੇ ਸੋਲਰ ਪਲਾਂਟ ਲਾ ਕੇ ਖੁਦ ਹੀ 15 ਰੁਪਏ ਪ੍ਰਤੀ ਯੂਨਿਟ ਸਰਕਾਰ ਨੂੰ ਵੇਚਣ ਲਈ ਸਮਝੌਤੇ ਕੀਤੇ ਜਿਸ ਨਾਲ ਪੰਜਾਬ ਨੂੰ ਵੱਡਾ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਸਮਝੌਤਿਆਂ ਨੂੰ ਰੱਦ ਕਰਨ ਦੀ ਕਾਨੂੰਨੀ ਲੜਾਈ ਲੜ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਲੰਮਾ ਸਮਾਂ ਮਹਿਲਾਂ ਵਿੱਚ ਅਰਾਮ ਫਰਮਾਉਣ ਤੋਂ ਬਾਅਦ ਹੁਣ ਸਿਆਸੀ ਫੇਰੀ ਸ਼ੁਰੂ ਕਰ ਲਈ ਹੈ ਅਤੇ ਇਹ ਆਗੂ ਆਮ ਲੋਕਾਂ ਨੂੰ ਮੁੜ ਗੁੰਮਰਾਹ ਕਰਨਾ ਚਾਹੁੰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਪਰਿਵਾਰ ਦਾ ਸ਼ੱਕੀ ਰਿਕਾਰਡ ਹੈ ਕਿ ਉਹ ਪੰਜਾਬ ਦੇ ਲੋਕਾਂ ਨੂੰ ਹਮੇਸ਼ਾ ਧੋਖਾ ਦਿੰਦੇ ਆਏ ਹਨ ਅਤੇ ਹਮੇਸ਼ਾ ਪੰਜਾਬ ਵਿਰੋਧੀ ਤਾਕਤਾਂ ਚਾਹੇ ਉਹ ਮੁਗਲ, ਅੰਗਰੇਜ਼, ਕਾਂਗਰਸ ਜਾਂ ਹੁਣ ਭਾਜਪਾ ਹੋਵੇ, ਨਾਲ ਖੜ੍ਹੇ ਰਹੇ ਹਨ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਲੋਕਾਂ ਦੇ ਨਹੀਂ ਸੱਤਾਧਾਰੀਆਂ ਨਾਲ ਵਫਾਦਾਰੀ ਪਾਲਦੇ ਆ ਰਹੇ ਹਨ।

ਸੁਖਬੀਰ ਬਾਦਲ ਨੂੰ ਪੰਜਾਬ ਅਤੇ ਸਿੱਖਾਂ ਦਾ ਵੱਡਾ ਗੁਨਾਹਗਾਰ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਿੱਖਾਂ ਦੇ ਸਰਵਉਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਸਾਹਮਣੇ ਗੁਨਾਹ ਕਬੂਲਣ ਤੇ ਤਨਖਾਹ ਭੁਗਤਣ ਤੋਂ ਬਾਅਦ ਸ਼ਰੇਆਮ ਮੁੱਕਰ ਜਾਣਾ ਸਰਾਸਰ ਧੋਖਾ ਹੈ। ਉਨ੍ਹਾਂ ਕਿਹਾ ਕਿ ਇਤਿਹਾਸਕ ਕਦੇ ਵੀ ਗੁਨਾਹਗਾਰਾਂ ਨੂੰ ਮੁਆਫ ਨਹੀਂ ਕਰਦਾ।

ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਢੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਵੱਡੇ ਲੋਕ ਪੱਖੀ ਫੈਸਲੇ ਲਏ ਹਨ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਟੇਲਾਂ ਉਤੇ ਨਹਿਰੀ ਪਾਣੀ ਪਹੁੰਚਿਆ ਹੈ, ਜਿਸ ਨਾਲ ਸਿੰਜਾਈ ਲਈ ਪਾਣੀ ਦੀ ਸਮੱਸਿਆ ਖਤਮ ਹੋ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਖਾਸ ਕਰਕੇ ਇਨ੍ਹਾਂ ਇਲਾਕਿਆਂ ਵਿੱਚ ਕੱਸੀਆਂ ਅਤੇ ਖਾਲੇ ਬੰਦ ਹੋ ਗਏ ਸਨ ਜਿਨ੍ਹਾਂ ਨੂੰ ਚਾਲੂ ਕਰ ਦਿੱਤਾ ਗਿਆ ਹੈ ਅਤੇ ਕਈ ਥਾਵਾਂ ਉਤੇ ਤਾਂ 37 ਸਾਲਾਂ ਬਾਅਦ ਪਾਣੀ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਖੇਤਾਂ ਲਈ ਦਿਨ ਵੇਲੇ ਬਿਜਲੀ ਦਿੱਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 90 ਫੀਸਦੀ ਘਰਾਂ ਨੂੰ ਮੁਫਤ ਬਿਜਲੀ ਮਿਲ ਰਹੀ ਹੈ ਜਿਸ ਨਾਲ ਆਮ ਲੋਕਾਂ ਉਤੇ ਆਰਥਿਕ ਬੋਝ ਘਟਿਆ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਬਿਨਾਂ ਕਿਸੇ ਸਿਫਾਰਸ਼ ਅਤੇ ਰਿਸ਼ਵਤ ਤੋਂ 56856 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ 19 ਟੋਲ ਪਲਾਜ਼ੇ ਬੰਦ ਕਰਨ ਨਾਲ ਪੰਜਾਬ ਵਾਸੀਆਂ ਦੇ ਰੋਜ਼ਾਨਾ 64 ਲੱਖ ਰੁਪਏ ਬਚ ਰਹੇ ਹਨ, ਜੋ ਬਹੁਤ ਵੱਡੀ ਆਰਥਿਕ ਰਾਹਤ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ 881 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਜਿੱਥੇ ਇਲਾਜ ਤੇ ਦਵਾਈਆਂ ਮੁਫਤ ਮਿਲਦੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਕੁੱਲ 118 ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਸਕੂਲਾਂ ਨੂੰ ਗ਼ਰੀਬ ਬੱਚਿਆਂ ਦੇ ਰੌਸ਼ਨ ਭਵਿੱਖ ਵੱਲ ਸ਼ਾਨਦਾਰ ਸ਼ੁਰੂਆਤ ਮੰਨਿਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਖਾਸ ਕਰਕੇ ਕੁੜੀਆਂ ਲਈ ਮੁਫ਼ਤ ਬੱਸ ਸੇਵਾ ਦਾ ਪ੍ਰਬੰਧ ਕੀਤਾ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਹਥਿਆਰਬੰਦ ਸੈਨਾਵਾਂ ਦੀ ਤਿਆਰੀ, ਨੀਟ, ਜੇ.ਈ.ਈ., ਸੀ.ਐਲ.ਏ.ਟੀ. ਅਤੇ ਨਿਫਟ ਵਰਗੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਵਿਸ਼ੇਸ਼ ਕੋਚਿੰਗ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ।

ਇਸ ਮੌਕੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ, ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਸ੍ਰੀ ਜਗਦੀਪ ਸਿੰਘ ਕਾਕਾ ਬਰਾੜ, ਪ੍ਰਿੰਸੀਪਲ ਸਕੱਤਰ ਜਲ ਸਪਲਾਈ ਅਤੇ ਸੈਨੀਟੇਸ਼ਨ ਸ੍ਰੀ ਨੀਲ ਕੰਠ ਐਸ ਅਵਧ, ਡੀ.ਆਈ.ਜੀ. ਫਰੀਦਕੋਟ ਰੇਂਜ ਨਿਲੰਬਰੀ ਜਗਦਲੇ, ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਲਿਸ਼, ਐਸ.ਐਸ.ਪੀ. ਡਾ. ਅਖਿਲ ਚੌਧਰੀ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਗੁਰਪ੍ਰੀਤ ਸਿੰਘ ਥਿੰਦ, ਚੇਅਰਮੈਨ ਯੋਜਨਾ ਬੋਰਡ ਸ੍ਰੀ ਸੁਖਜਿੰਦਰ ਸਿੰਘ ਕਾਉਣੀ, ਚੇਅਰਮੈਨ ਸਹਿਕਾਰੀ ਬੈਂਕ ਸ੍ਰੀ ਜਗਦੇਵ ਸਿੰਘ ਬਾਂਮ, ਜ਼ਿਲ੍ਹਾ ਪ੍ਰਧਾਨ ਸ੍ਰੀ ਜਸ਼ਨ ਬਰਾੜ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਸ਼ਹਿਰਵਾਸੀ ਅਤੇ ਵੱਖ-ਵੱਖ ਪਿੰਡਾਂ ਦੇ ਪੰਚ, ਸਰਪੰਚ ਹਾਜ਼ਰ ਸਨ।

Tags: cm bhagwant mannlatest newsLatest News Pro Punjab Tvlatest punjabi news pro punjab tvpro punjab tvpro punjab tv newspro punjab tv punjabi news
Share198Tweet124Share49

Related Posts

ਮਰਹੂਮ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਫ਼ਿਲਮ ਹੋਵੇਗੀ ਰਿਲੀਜ਼, ਪਰਿਵਾਰ ਨੇ ਸਾਂਝੀ ਕੀਤੀ ਪੋਸਟ

ਨਵੰਬਰ 3, 2025

ਟਰੰਪ ਸਰਕਾਰ ਦੀ ਪੰਜਾਬੀ ਡਰਾਈਵਰਾਂ ‘ਤੇ ਸਖਤੀ, English Speaking ਕੀਤੀ ਜ਼ਰੂਰੀ

ਨਵੰਬਰ 3, 2025

BCCI ਨੇ ਭਾਰਤੀ ਮਹਿਲਾ ਵਿਸ਼ਵ ਕੱਪ ਜੇਤੂ ਟੀਮ ਲਈ ਕੀਤਾ ਵੱਡਾ ਐਲਾਨ

ਨਵੰਬਰ 3, 2025

ਆਵਾਰਾ ਕੁੱਤਿਆਂ ਦੇ ਮਾਮਲੇ ਦੀ ਸੁਪਰੀਮ ਕੋਰਟ ‘ਚ ਅੱਜ ਹੋਵੇਗੀ ਸੁਣਵਾਈ

ਨਵੰਬਰ 3, 2025

ਪਟਨਾ ਸਾਹਿਬ ਪਹੁੰਚੇ PM ਮੋਦੀ, ਗੁਰੂਦੁਆਰਾ ਸਾਹਿਬ ਹੋਏ ਨਤਮਸਤਕ

ਨਵੰਬਰ 3, 2025

ਮਾਨ ਸਰਕਾਰ ਦੀ ‘ਜ਼ੀਰੋ ਬਿੱਲ’ ਗਾਰੰਟੀ ਨੇ ਰੌਸ਼ਨ ਕੀਤਾ ਪੰਜਾਬ; 11.40 ਕਰੋੜ ‘ਜ਼ੀਰੋ ਬਿੱਲ’ ਜਾਰੀ

ਨਵੰਬਰ 3, 2025
Load More

Recent News

ਮਰਹੂਮ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਫ਼ਿਲਮ ਹੋਵੇਗੀ ਰਿਲੀਜ਼, ਪਰਿਵਾਰ ਨੇ ਸਾਂਝੀ ਕੀਤੀ ਪੋਸਟ

ਨਵੰਬਰ 3, 2025

ਟਰੰਪ ਸਰਕਾਰ ਦੀ ਪੰਜਾਬੀ ਡਰਾਈਵਰਾਂ ‘ਤੇ ਸਖਤੀ, English Speaking ਕੀਤੀ ਜ਼ਰੂਰੀ

ਨਵੰਬਰ 3, 2025

BCCI ਨੇ ਭਾਰਤੀ ਮਹਿਲਾ ਵਿਸ਼ਵ ਕੱਪ ਜੇਤੂ ਟੀਮ ਲਈ ਕੀਤਾ ਵੱਡਾ ਐਲਾਨ

ਨਵੰਬਰ 3, 2025

ਆਵਾਰਾ ਕੁੱਤਿਆਂ ਦੇ ਮਾਮਲੇ ਦੀ ਸੁਪਰੀਮ ਕੋਰਟ ‘ਚ ਅੱਜ ਹੋਵੇਗੀ ਸੁਣਵਾਈ

ਨਵੰਬਰ 3, 2025

ਪਟਨਾ ਸਾਹਿਬ ਪਹੁੰਚੇ PM ਮੋਦੀ, ਗੁਰੂਦੁਆਰਾ ਸਾਹਿਬ ਹੋਏ ਨਤਮਸਤਕ

ਨਵੰਬਰ 3, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.