ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਿਛਲੇ ਦੋ ਦਿਨਾਂ ਤੋਂ ਲੁਧਿਆਣਾ ਵਿੱਚ ਹਨ। ਅੱਜ ਉਹ ਮਹਾਨਗਰ ਵਿੱਚ ਪ੍ਰਧਾਨ ਮੰਤਰੀ ਸ਼ਹਿਰੀ ਆਵਾਸ ਯੋਜਨਾ ਦੇ ਤਹਿਤ ਰਾਜ ਦੇ 25,000 ਲਾਭਪਾਤਰੀਆਂ ਨੂੰ ਭੁਗਤਾਨ ਸਰਟੀਫਿਕੇਟ ਵੀ ਵੰਡਣਗੇ।
ਇਸ ਸਬੰਧੀ ਰਾਜ ਪੱਧਰੀ ਪ੍ਰੋਗਰਾਮ ਡਾ: ਮਨਮੋਹਨ ਸਿੰਘ ਸਟੇਡੀਅਮ, ਪੀਏਯੂ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਪਿਛਲੇ ਦਿਨੀਂ ਸੀ.ਐਮ ਮਾਨ ਨੇ SSF (ਰੋਡ ਸੇਫਟੀ ਫੋਰਸ) ਅਤੇ ‘ਟ੍ਰੈਫਿਕ ਹਾਕਸ’ ਐਪ ਲਾਂਚ ਕੀਤੀ ਸੀ। ਮਾਨ ਸਵੇਰੇ 10.30 ਵਜੇ ਸਮਾਗਮ ਵਾਲੀ ਥਾਂ ‘ਤੇ ਪਹੁੰਚਣਗੇ।
ਇਸ ਤੋਂ ਪਹਿਲਾਂ ਸੜਕਾਂ ਅਤੇ ਸਮਾਗਮ ਵਾਲੀ ਥਾਂ ‘ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਦੂਜੇ ਪਾਸੇ ਸੂਤਰਾਂ ਅਨੁਸਾਰ ਇਹ ਵੀ ਪਤਾ ਲੱਗਾ ਹੈ ਕਿ ਕੁਝ ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਦਾ ਘਿਰਾਓ ਕਰਕੇ ਕਾਲੇ ਝੰਡੇ ਵੀ ਦਿਖਾਏ ਜਾ ਸਕਦੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h