ਫਾਜ਼ਿਲਕਾ: ਸੀਐਮ ਮਾਨ ਨੇ 122 ਪਿੰਡ ਤੇ 15 ਢਾਣੀਆਂ ਨੂੰ ਪੀਣ ਵਾਲੇ ਸਾਫ਼ ਪਾਣੀ ਦੇ ਪ੍ਰੋਜੈਕਟ ਦਾ ਉਦਘਾਟਨ ਕੀਤਾ ਹੈ। ਇਸ ਮੌਕੇ ਮਾਨ ਨੇ ਕਿਹਾ ਕਿ ਮੈਂ ਸਿਆਸਤ ਵਿਚ ਆਉਣ ਤੋਂ ਪਹਿਲਾਂ ਹੀ ਫਾਜ਼ਿਲਕਾ ਜ਼ਿਲ੍ਹੇ ਦੇ ਸਰਹੱਦੀ ਪਿੰਡਾਂ ਨਾਲ ਜੁੜਿਆ ਰਿਹਾ ਹਾਂ।
ਇੱਥੋਂ ਦੇ ਪਾਣੀ ਵਿੱਚ ਰਸਾਇਣਕ ਤੱਤਾਂ ਦੀ ਮਾਤਰਾ ਜ਼ਿਆਦਾ ਹੋਣ ਕਾਰਨ ਕਈ ਸਾਲਾਂ ਤੋਂ ਬੱਚੇ ਜਨਮ ਤੋਂ ਹੀ ਅੰਗਹੀਣ ਹੋ ਰਹੇ ਸਨ ਅਤੇ ਤੀਜੀ ਤੋਂ ਚੌਥੀ ਜਮਾਤ ਤੱਕ ਜਾਣ ਵਾਲੀਆਂ ਲੜਕੀਆਂ ਆਪਣੇ ਵਾਲ ਕਾਲੇ ਕਰਨ ਲਈ ਮਜਬੂਰ ਸੀ। ਪਰ ਹੁਣ ਸਰਹੱਦੀ ਪਿੰਡਾਂ ਨੂੰ ਪਾਣੀ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
ਪੰਜਾਬ ਸਰਕਾਰ ਜਲਦੀ ਹੀ ਸ਼ਹਿਰਾਂ ਵਾਂਗ ਪੇਂਡੂ ਖੇਤਰਾਂ ਵਿੱਚ ਵੀ ਲੋਕਾਂ ਨੂੰ ਸਿੱਧਾ ਪਾਣੀ ਮੁਹੱਈਆ ਕਰਵਾਏਗੀ। ਇਹ ਗੱਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਪਿੰਡ ਪਤਰੇਵਾਲਾ ਵਿਖੇ ਬਣਾਏ ਜਾ ਰਹੇ ਵਾਟਰ ਪਲਾਂਟ ਦਾ ਉਦਘਾਟਨ ਕਰਨ ਮੌਕੇ ਕਹੀ।
ਇਸ ਮੌਕੇ ਸੀਐਮ ਭਗਵੰਤ ਮਾਨ ਨੇ ਦੱਸਿਆ ਕਿ ਪਿੰਡ ਪਤਰੇਵਾਲਾ ਵਿੱਚ ਇਹ ਪ੍ਰੋਜੈਕਟ 578.28 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤਾ ਜਾਵੇਗਾ, ਜਿਸ ਨਾਲ ਜ਼ਿਲ੍ਹੇ ਦੇ 122 ਪਿੰਡਾਂ ਨੂੰ ਸਾਫ਼ ਪਾਣੀ ਮੁਹੱਈਆ ਹੋਵੇਗਾ, ਜਿਨ੍ਹਾਂ ਵਿੱਚ ਜ਼ਿਆਦਾਤਰ ਸਰਹੱਦੀ ਪਿੰਡ ਹਨ। ਉਨ੍ਹਾਂ ਕਿਹਾ ਕਿ ਉਹ ਅਧਿਕਾਰੀਆਂ ਨੂੰ ਇਸ ਕੰਮ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਦੀ ਹਦਾਇਤ ਕਰਕੇ ਰਵਾਨਾ ਹੋ ਰਹੇ ਹਨ ਤਾਂ ਜੋ ਲੋਕਾਂ ਨੂੰ ਸ਼ੁੱਧ ਪਾਣੀ ਮੁਹੱਈਆ ਕਰਵਾਇਆ ਜਾ ਸਕੇ।
ਇਸੇ ਤਰ੍ਹਾਂ ਦਾ ਇੱਕ ਪ੍ਰੋਜੈਕਟ ਜਲਾਲਾਬਾਦ ਖੇਤਰ ਵਿੱਚ ਵੀ ਚੱਲ ਰਿਹਾ ਹੈ, ਜਿਸ ਨਾਲ ਪਿੰਡਾਂ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਪੂਰੀ ਤਰ੍ਹਾਂ ਖਤਮ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਣਨ ਤੋਂ ਬਾਅਦ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਅਕਸਰ ਚੰਡੀਗੜ੍ਹ ਜਾਣਾ ਪੈਂਦਾ ਸੀ, ਪਰ ਹੁਣ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਜੋ ਚੰਡੀਗੜ੍ਹ ਤੋਂ ਤੁਹਾਡੇ ਇਲਾਕਿਆਂ ਤੱਕ ਪਹੁੰਚ ਕਰੇਗੀ।
ਹਫ਼ਤੇ ਵਿੱਚ ਦੋ ਵਾਰ ਅਧਿਕਾਰੀ ਵੱਡੇ-ਵੱਡੇ ਪਿੰਡਾਂ ਵਿੱਚ ਕੈਂਪ ਲਗਾਉਣਗੇ ਅਤੇ ਉੱਥੇ ਲੋਕਾਂ ਨੂੰ ਇਕੱਠਾ ਕਰਕੇ ਹਰ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਅਧੂਰੇ ਕਾਗਜ਼ਾਂ ਕਾਰਨ ਜੋ ਸਮੱਸਿਆਵਾਂ ਰਹਿ ਗਈਆਂ ਹਨ, ਉਨ੍ਹਾਂ ਨੂੰ ਹੱਲ ਕਰਵਾਉਣ ਲਈ ਵਿਧਾਇਕ ਸੂਚੀ ਲੈ ਕੇ ਅਧਿਕਾਰੀਆਂ ਤੱਕ ਪਹੁੰਚ ਕਰਨਗੇ। ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਫ਼ਾਜ਼ਿਲਕਾ ਦੇ 122 ਪਿੰਡ ਤੇ 15 ਢਾਣੀਆਂ ਨੂੰ ਪੀਣ ਵਾਲੇ ਸਾਫ਼ ਪਾਣੀ ਦੇ ਪ੍ਰੋਜੈਕਟ ਦਾ ਨੀਂਹ ਪੱਧਰ ਰੱਖਿਆ…ਹੈਰਾਨੀ ਹੁੰਦੀ ਹੈ ਹੁਣ ਤੱਕ ਸਾਡੇ ਲੋਕਾਂ ਦੇ ਘਰਾਂ ‘ਚ ਪੀਣ ਵਾਲਾ ਪਾਣੀ ਤੱਕ ਨਹੀਂ ਪਹੁੰਚਿਆ…ਪੰਜਾਬ ਦੀ ਧਰਤੀ ਜਿਸਦਾ ਨਾਮ ਪਾਣੀ ‘ਤੇ ਹੈ…ਸਾਡੀ ਸਰਕਾਰ ਦੀ ਪੂਰੀ ਕੋਸ਼ਿਸ਼ ਹੈ ਕੋਈ ਵੀ ਘਰ ਜਾਂ ਖੇਤ ਪਾਣੀ ਤੋਂ ਵਾਂਝਾ ਨਹੀਂ ਰਹੇਗਾ… pic.twitter.com/8cKrOJ2o6z
— Bhagwant Mann (@BhagwantMann) February 25, 2023
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਹਰ ਸਾਲ ਕਣਕ-ਝੋਨੇ ਦੇ ਸੀਜ਼ਨ ਦੌਰਾਨ ਨਹਿਰ ਕਿਤੇ ਨਾ ਕਿਤੇ ਟੁੱਟ ਜਾਂਦੀ ਸੀ। ਜਿਸ ਦਾ ਮੁੱਖ ਕਾਰਨ ਜਾਂ ਤਾਂ ਨਹਿਰਾਂ ਦੀ ਸਹੀ ਸਫ਼ਾਈ ਨਾ ਹੋਣਾ ਸੀ ਜਾਂ ਫਿਰ ਕਿਨਾਰਿਆਂ ਦਾ ਕੱਚਾ ਹੋਣਾ। ਪਰ ਸਰਕਾਰ ਨੂੰ ਇਸ ਦੇ ਹੱਲ ਲਈ ਦੋ ਮਹੀਨੇ ਲੱਗ ਜਾਣਗੇ। ਕਣਕ ਅਤੇ ਝੋਨੇ ਦੇ ਸੀਜ਼ਨ ਦੇ ਵਿਚਕਾਰਲੇ ਦੋ ਮਹੀਨੇ ਪੂਰੀ ਤਰ੍ਹਾਂ ਸਫ਼ਾਈ ਲਈ ਸਮਰਪਿਤ ਕੀਤੇ ਜਾਣਗੇ ਅਤੇ ਨਹਿਰਾਂ ਦੇ ਕਿਨਾਰਿਆਂ ਨੂੰ ਮਜ਼ਬੂਤ ਕੀਤਾ ਜਾਵੇਗਾ। ਤਾਂ ਜੋ ਹਰ ਸਾਲ ਨਹਿਰ ਟੁੱਟਣ ਕਾਰਨ ਫਸਲਾਂ ਬਰਬਾਦ ਨਾ ਹੋਣ।
ਇਸ ਦੌਰਾਨ ਸੀਐਮ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਦੀ ਔਰਤ ਮੋਢੇ ਨਾਲ ਮੋਢਾ ਜੋੜ ਕੇ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਫਾਜ਼ਿਲਕਾ ਜ਼ਿਲ੍ਹੇ ਵਿੱਚ ਡੀਸੀ ਦੀ ਕਮਾਨ ਵੀ ਇੱਕ ਔਰਤ ਦੇ ਹੱਥ ਵਿੱਚ ਹੈ ਅਤੇ ਐਸਐਸਪੀ ਦੀ ਕਮਾਨ ਵੀ ਇੱਕ ਔਰਤ ਦੇ ਹੱਥ ਵਿੱਚ ਹੈ। ਯਾਨੀ ਜ਼ਿਲ੍ਹੇ ਦੀ ਵਾਗਡੋਰ ਮਹਿਲਾ ਸ਼ਕਤੀ ਦੇ ਹੱਥਾਂ ਵਿੱਚ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪੰਜ ਮਹਿਲਾ ਐਸਐਸਪੀ ਅਤੇ ਸੱਤ ਮਹਿਲਾਵਾਂ ਡੀਸੀ ਵਜੋਂ ਸੇਵਾਵਾਂ ਨਿਭਾ ਰਹੀਆਂ ਹਨ। ਜਿਸ ਤੋਂ ਸਪੱਸ਼ਟ ਹੈ ਕਿ ਸਰਕਾਰ ਔਰਤਾਂ ਨੂੰ ਸਿੱਖਿਅਤ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਸਿੱਖਿਆ ਨੀਤੀ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ, ਤਾਂ ਜੋ ਬੱਚੇ ਇੱਥੇ ਪੜ੍ਹ ਕੇ ਉੱਚ ਅਹੁਦਿਆਂ ‘ਤੇ ਸੇਵਾ ਕਰਨ ਅਤੇ ਸਮਾਜ ਵਿੱਚ ਸਹਿਯੋਗ ਦੇਣ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h