ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਲੀਹੋਂ ਹਟਵਾਂ ਕਦਮ ਚੁੱਕਦਿਆਂ 145.26 ਕਰੋੜ ਦੀ ਲਾਗਤ ਨਾਲ ਸਥਾਪਤ ਕੀਤੇ 15 MGD (ਮਿਲੀਅਨ ਗੈਲਨ ਪ੍ਰਤੀ ਦਿਨ) ਦੀ ਸਮਰੱਥਾ ਵਾਲਾ ਸੀਵਰੇਜ ਟਰੀਟਮੈਂਟ ਪਲਾਂਟ ਲੋਕਾਂ ਨੂੰ ਸਮਰਪਿਤਾ ਕੀਤਾ।
ਪਲਾਂਟ ਨੂੰ ਸਮਰਪਿਤ ਕਰਨ ਤੋਂ ਬਾਅਦ ਸੰਬੋਧਨ ਕਰਦਿਆਂ ਸੀ. ਐੱਮ ਮਾਨ ਨੇ ਕਿਹਾ ਕਿ ਇਸ ਪਲਾਂਟ ਨੂੰ ਸਥਾਪਤ ਕਰਨ ਵਿੱਚ ਵਰਤੀ ਗਈ ਆਧੁਨਿਕ ਤਕਨਾਲੌਜੀ ਨੂੰ ਛੇਤੀ ਹੀ ਸੂਬੇ ਦੇ ਹੋਰ ਹਿੱਸਿਆਂ ਵਿੱਚ ਵੀ ਲਾਗੂ ਕੀਤਾ ਜਾਵੇਗਾ।
ਇਸ ਦਾ ਉਦੇਸ਼ ਸੂਬੇ ਦੇ ਬੇਸ਼ਕੀਮਤੀ ਪਾਣੀ ਨੂੰ ਬਚਾਉਣਾ ਹੈ ਜਿਸ ਨਾਲ ਪਲਾਂਟ ਦੇ ਸੋਧੇ ਹੋਏ ਪਾਣੀ ਨੂੰ ਹੋਰ ਕੰਮਾਂ ਲਈ ਵਰਤਿਆ ਜਾ ਸਕੇਗਾ। ਸਿੰਗਾਪੁਰ ਦੀ ਮਿਸਾਲ ਦਿੰਦਿਆਂ ਸੀ. ਐੱਮ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਸ ਮੁਲਕ ਵਿੱਚ ਮੀਂਹ ਦੇ ਪਾਣੀ ਨੂੰ ਪੀਣਯੋਗ ਬਣਾਉਣ ਲਈ ਮਾਈਕ੍ਰੋ ਫਿਲਟਰ ਟੈਕਨਾਲੋਜੀ ਵਰਤੀ ਜਾ ਰਹੀ ਹੈ।
ਸੂਬਾ ਸਰਕਾਰ ਆਉਣ ਵਾਲੀਆਂ ਪੀੜ੍ਹੀਆਂ ਲਈ ਪੰਜਾਬ ਦੇ ਪਾਣੀ ਬਚਾਉਣ ਖਾਤਰ ਅਜਿਹੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਾਣੀ, ਹਵਾ ਤੇ ਜ਼ਮੀਨ ਦੀਆਂ ਵੋਟਾਂ ਨਾ ਹੋਣ ਕਾਰਨ ਰਵਾਇਤੀ ਪਾਰਟੀਆਂ ਨੇ ਇਸ ਨੂੰ ਅਣਗੌਲਿਆ ਕੀਤਾ ਅਤੇ ਸੂਬੇ ਦੇ ਇਨ੍ਹਾਂ ਗੰਭੀਰ ਮਸਲਿਆਂ ਪ੍ਰਤੀ ਕੋਈ ਧਿਆਨ ਨਹੀਂ ਦਿੱਤਾ।
ਸੀ. ਐੱਮ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਕਾਰਨ ਪ੍ਰਦੂਸ਼ਣ ਵਧਿਆ ਅਤੇ ਕੁਦਰਤੀ ਸਰੋਤ ਪਲੀਤ ਹੋ ਗਏ ਜਿਸ ਕਾਰਨ ਸਮਾਜ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ।
ਸੂਬੇ ਵਿੱਚ ‘ਆਪ’ ਸਰਕਾਰ ਬਣਨ ਤੋਂ ਬਾਅਦ ਵਾਤਾਵਰਣ ਨੂੰ ਬਚਾਉਣ, ਨਹਿਰੀ ਪ੍ਰਣਾਲੀ ਨੂੰ ਮੁੜ ਸੁਰਜੀਤ ਕਰਨ ਅਤੇ ਸਮਾਜ ਦੀ ਭਲਾਈ ਲਈ ਹੋਰ ਮਿਸਾਲੀ ਕਦਮ ਚੁੱਕੇ ਗਏ ਹਨ।
ਆਉਣ ਵਾਲੀਆਂ ਪੀੜ੍ਹੀਆਂ ਲਈ ਪਾਣੀ ਨੂੰ ਬਚਾਉਣ ਲਈ ਸਭ ਤੋਂ ਵਧੀਆ ਤਕਨਾਲੌਜੀ ਨਾਲ ਹੱਲ ਕੱਢਣ ਨੂੰ ਯਕੀਨੀ ਬਣਾਉਣ ਲਈ ਏਸੇ ਤਰ੍ਹਾਂ ਦੇ ਯਤਨ ਕੀਤੇ ਜਾ ਰਹੇ ਹਨ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਇਲਾਜ ਨਾਲੋਂ ਪਰਹੇਜ਼ ਚੰਗਾ’ ਦੇ ਕਥਨ ਵਾਂਗ ਬੇਸ਼ਕੀਮਤੀ ਕੁਦਰਤੀ ਸਰੋਤ ਬਚਾਉਣ ਲਈ ਅਜਿਹੇ ਕਦਮ ਚੁੱਕੇ ਜਾ ਰਹੇ ਹਨ।