ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਸ਼ਨੀਵਾਰ ਨੂੰ ਪੰਜਾਬ ਦੇ ਹੁਸ਼ਿਆਰਪੁਰ ਪਹੁੰਚੇ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮਿਲ ਕੇ ਇੱਥੇ 867 ਕਰੋੜ ਰੁਪਏ ਦੇ ਕੰਮਾਂ ਦਾ ਉਦਘਾਟਨ ਕੀਤਾ। ਇਨ੍ਹਾਂ ਵਿੱਚੋਂ ਜਿੱਥੇ ਕਈ ਕੰਮਾਂ ਦੇ ਨੀਂਹ ਪੱਥਰ ਰੱਖੇ ਜਾ ਚੁੱਕੇ ਹਨ, ਉੱਥੇ ਕਈ ਮੁਕੰਮਲ ਹੋਏ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ। ਇਨ੍ਹਾਂ ਸਾਰੇ ਪ੍ਰੋਜੈਕਟਾਂ ਦਾ ਪੰਜਾਬ ਦੇ ਦੋਆਬਾ ਖੇਤਰ ਦੇ ਕਰੀਬ 10 ਵਿਧਾਨ ਸਭਾ ਹਲਕਿਆਂ ਦੇ ਲੋਕਾਂ ਨੂੰ ਲਾਭ ਹੋਵੇਗਾ।