ਸੋਮਵਾਰ, ਮਈ 19, 2025 01:41 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

CM ਮਾਨ ਆਪਣੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਕਰ ਰਹੇ ਹਨ ਸਿੱਖ ਮਾਮਲਿਆਂ ‘ਚ ਦਖ਼ਲਅੰਦਾਜ਼ੀ : ਐਡਵੋਕੇਟ ਧਾਮੀ

by Gurjeet Kaur
ਜੂਨ 19, 2023
in ਪੰਜਾਬ
0
harjinder singh dhami

SGPC NEWS : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਮੁੱਖ ਮੰਤਰੀ   ਭਗਵੰਤ ਸਿੰਘ ਮਾਨ ਵੱਲੋਂ ਬੀਤੇ ਕੱਲ੍ਹ ਸਿੱਖ ਗੁਰਦੁਆਰਾ ਐਕਟ 1925 ਵਿਚ ਨਵੀਂ ਧਾਰਾ ਜੋੜਨ ਬਾਰੇ ਕੀਤੇ ਐਲਾਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਧਾਮੀ ਨੇ ਮੁੱਖ ਮੰਤਰੀ ਨੂੰ ਸਪੱਸ਼ਟ ਕੀਤਾ ਕਿ ਸਿੱਖ ਗੁਰਦੁਆਰਾ ਐਕਟ 1925 ਵਿਚ ਕੋਈ ਵੀ ਸੋਧ ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਦੀਆਂ ਸਿਫ਼ਾਰਸ਼ਾਂ ਅਨੁਸਾਰ ਕੇਵਲ ਭਾਰਤ ਸਰਕਾਰ ਦੇਸ਼ ਦੀ ਸੰਸਦ ਜਰੀਏ ਹੀ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ ਸਿੱਖਾਂ ਦੇ ਧਾਰਮਿਕ ਮਾਮਲਿਆਂ ਨੂੰ ਰਾਜਨੀਤਕ ਰੰਗਤ ਦੇ ਕੇ ਆਪਣੇ ਦਿੱਲੀ ਬੈਠੇ ਆਕਾਵਾਂ ਨੂੰ ਖੁਸ਼ ਕਰਨਾ ਚਾਹੁੰਦੇ ਹਨ। ਮੁੱਖ ਮੰਤਰੀ ਦੀ ਅਜਿਹੀ ਸੋਚ ਸਿੱਖ ਸੰਸਥਾ ਉੱਤੇ ਵੱਡਾ ਹਮਲਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਨੂੰ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਦੇ ਸੂਬੇਦਾਰ ਬਣਨ ਦੀ ਬਜਾਏ ਪੰਜਾਬ ਦੇ ਮੁੱਖ ਮੰਤਰੀ ਹੋਣ ਦੇ ਨਾਤੇ ਸੂਬੇ ਦੇ ਵਿਕਾਸ ਬਾਰੇ ਗੱਲ ਕਰਨੀ ਚਾਹੀਦੀ ਹੈ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਬਾਰੇ ਸਪੱਸ਼ਟ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰਬਾਣੀ ਦਾ ਪ੍ਰਸਾਰਣ ਪਹਿਲਾਂ ਹੀ ਵਿਸ਼ਵ ਪੱਧਰ ’ਤੇ ਚੱਲ ਰਿਹਾ ਹੈ, ਜਿਸ ਤੋਂ ਦੇਸ਼-ਵਿਦੇਸ਼ ਦੀ ਸੰਗਤ ਸੰਤੁਸ਼ਟ ਹੈ ਅਤੇ ਸੰਗਤ ਪਾਸੋਂ ਇਸ ਦੇ ਕੋਈ ਪੈਸੇ ਵੀ ਨਹੀਂ ਲਏ ਜਾਂਦੇ। ਉਨ੍ਹਾਂ ਇਹ ਵੀ ਦੱਸਿਆ ਕਿ ਗੁਰਬਾਣੀ ਪ੍ਰਸਾਰਣ ਦੇ ਅਧਿਕਾਰ ਇਸੇ ਸਾਲ ਜੁਲਾਈ ਮਹੀਨੇ ਵਿਚ ਪੀਟੀਸੀ ਚੈੱਨਲ ਪਾਸੋਂ ਖ਼ਤਮ ਹੋਣ ਉਪਰੰਤ ਅਗਲੇ ਪ੍ਰਬੰਧ ਲਈ ਸ਼੍ਰੋਮਣੀ ਕਮੇਟੀ ਵੱਲੋਂ ਨਿਰਧਾਰਤ ਸਬ-ਕਮੇਟੀ ਇਸ ਸਬੰਧੀ ਕਾਰਜ ਕਰ ਰਹੀ ਹੈ, ਜਿਸ ਦੇ ਜਲਦ ਹੀ ਸਾਰਥਕ ਨਤੀਜੇ ਵੀ ਸਾਹਮਣੇ ਆਉਣਗੇ।

ਐਡਵੋਕੇਟ ਧਾਮੀ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਸਵਾਲ ਕੀਤਾ ਕਿ ਉਹ ਦੱਸਣ ਕਿ ਉਨ੍ਹਾਂ ਦਾ ਸਿੱਖ ਗੁਰਦੁਆਰਾ ਐਕਟ 1925 ਵਿਚ ਸੋਧ ਕਰਨ ਦਾ ਐਲਾਨ ਕੀ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਸਿੱਧੀ ਦਖ਼ਲਅੰਦਾਜ਼ੀ ਨਹੀਂ ਹੈ? ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਨੂੰ ਕਿਹਾ ਕਿ ਉਹ ਗੁਰਬਾਣੀ ਪ੍ਰਸਾਰਣ ਦੇ ਮਾਮਲੇ ਵਿਚ ਸੰਗਤ ਨੂੰ ਗੁੰਮਰਾਹ ਕਰਨ ਦੀ ਥਾਂ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਦੇ ਆਉਂਦੇ ਰਸਤਿਆਂ ਅਤੇ ਚੌਗਿਰਦੇ ਦੀ ਸਾਂਭ-ਸੰਭਾਲ ਤੇ ਸੰਗਤਾਂ ਦੀ ਸਹੂਲਤ ਵਧਾਉਣ ਵੱਲ ਧਿਆਨ ਦੇਣ, ਜੋ ਸਰਕਾਰ ਦੇ ਕਰਨ ਵਾਲਾ ਕਾਰਜ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਆਪਣੇ ਸਿਆਸੀ ਹਿੱਤਾਂ ਲਈ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਸਿੱਧੀ ਦਖ਼ਲਅੰਦਾਜ਼ੀ ਕਰਕੇ ਬਿਨਾਂ ਅਧਿਕਾਰ ਖੇਤਰ ਤੋਂ ਹੀ ਗੁਰਬਾਣੀ ਪ੍ਰਸਾਰਣ ਦਾ ਮਾਮਲਾ ਸੂਬੇ ਦੀ ਵਿਧਾਨ ਸਭਾ ਵਿਚ ਲੈ ਕੇ ਜਾ ਰਹੀ ਹੈ, ਜਦਕਿ ਪੰਜਾਬ ਦੀ ਸੂਬਾ ਸਰਕਾਰ ਪਾਸ ਐਕਟ 1925 ਵਿਚ ਸੋਧ ਕਰਨ ਦਾ ਕੋਈ ਅਧਿਕਾਰ ਨਹੀਂ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਬਾਣੀ ਪ੍ਰਸਾਰਣ ਦੇ ਮਾਮਲੇ ਸਬੰਧੀ ਪਹਿਲਾਂ ਵੀ ਗੁਰੂ ਨਾਨਕ ਦੇਵ ਯੂਨੀਵਰਸਲ ਬ੍ਰਦਰਹੁੱਡ ਸੁਸਾਇਟੀ ਨਾਂ ਦੀ ਸੰਸਥਾ ਵੱਲੋਂ ਸ਼੍ਰੋਮਣੀ ਕਮੇਟੀ ਵਿਰੁੱਧ ਪੰਜਾਬ ਹਰਿਆਣਾ ਹਾਈਕੋਰਟ ਵਿਖੇ ਇਕ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ਨੂੰ ਮਾਣਯੋਗ ਕੋਰਟ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਮਰੱਥ ਸੰਸਥਾ ਮੰਨਦਿਆਂ ਖਾਰਜ ਕਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਗੁਰਬਾਣੀ ਪ੍ਰਸਾਰਣ ਦੇ ਅਧਿਕਾਰਾਂ ਸਬੰਧੀ ਪੰਜਾਬ ਦੀ ਵਿਧਾਨ ਸਭਾ ਵਿਚ ਮਤਾ ਪਾਸ ਕੀਤਾ ਗਿਆ ਸੀ ਅਤੇ ਹੁਣ ਫਿਰ ਸ. ਭਗਵੰਤ ਸਿੰਘ ਮਾਨ ਇਹ ਸ਼ਰਾਰਤ ਕਰ ਰਹੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸੰਸਥਾ ਦੇ 103 ਸਾਲਾ ਦੇ ਇਤਿਹਾਸ ਵਿਚ ਕਈ ਸਰਕਾਰਾਂ ਆਈਆਂ ਤੇ ਗਈਆਂ, ਜਿਨ੍ਹਾਂ ਨੇ ਵੀ ਸੰਸਥਾ ਦੇ ਕੰਮਾਂ ਵਿਚ ਦਖ਼ਲਅੰਦਾਜ਼ੀ ਕੀਤੀ ਉਨ੍ਹਾਂ ਨੂੰ ਮੂੰਹ ਦੀ ਖਾਣੀ ਪਈ। ਉਨ੍ਹਾਂ ਭਗਵੰਤ ਸਿੰਘ ਮਾਨ ਨੂੰ ਕਿਹਾ ਕਿ ਉਹ ਸਿੱਖਾਂ ਦੇ ਧਾਰਮਿਕ ਮਾਮਲਿਆਂ ਨੂੰ ਉਲਝਾਉਣ ਤੋਂ ਬਾਜ ਆਉਣ, ਸਿੱਖ ਕੌਮ ਅਜਿਹੀ ਸਿੱਧੀ ਦਖ਼ਲਅੰਦਾਜ਼ੀ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸ. ਭਗਵੰਤ ਸਿੰਘ ਮਾਨ ਦੀ ਇਸ ਸੋਚ ਵਿਰੁੱਧ ਪਾਰਟੀਬਾਜ਼ੀ ਤੋਂ ਉੱਪਰ ਉਠ ਕੇ ਅਵਾਜ਼ ਚੁੱਕਣ ਵਾਲੇ ਆਗੂਆਂ ਦਾ ਧੰਨਵਾਦ ਵੀ ਕੀਤਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਰਾਮ ਸਿੰਘ, ਐਡਵੋਕੇਟ ਭਗਵੰਤ ਸਿੰਘ ਸਿਆਲਕਾ,   ਸੁਰਜੀਤ ਸਿੰਘ ਭਿੱਟੇਵੱਡ,  ਹਰਜਾਪ ਸਿੰਘ ਸੁਲਤਾਨਵਿੰਡ,  ਅਮਰਜੀਤ ਸਿੰਘ ਬੰਡਾਲਾ,   ਭੁਪਿੰਦਰ ਸਿੰਘ ਭਲਵਾਨ,  ਤੇਜਾ ਸਿੰਘ ਕਮਾਲਪੁਰ,  ਗੁਰਲਾਲ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ  ਪ੍ਰਤਾਪ ਸਿੰਘ, ਵਧੀਕ ਸਕੱਤਰ  ਸੁਖਮਿੰਦਰ ਸਿੰਘ, ਮੈਨੇਜਰ  ਸਤਨਾਮ ਸਿੰਘ ਮਾਂਗਾਸਰਾਏ, ਮੀਤ ਸਕੱਤਰ  ਸ਼ਾਹਬਾਜ਼ ਸਿੰਘ, ਮੈਨੇਜਰ   ਸੁਖਰਾਜ ਸਿੰਘ, ਸੁਪਰਡੰਟ   ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ।

Tags: cm bhagwant mannHarjinder Singh Dhamipro punjab tvSGPC President advocate dhami
Share210Tweet131Share52

Related Posts

ਮੈਡੀਕਲ ਅਫਸਰਾਂ ਦੀ ਭਰਤੀ ਨੂੰ ਲੈ ਕੇ ਪੰਜਾਬ ਸਰਕਾਰ ਦੀ ਵੱਡੀ ਅਪਡੇਟ, ਪੜ੍ਹੋ ਪੂਰੀ ਖਬਰ

ਮਈ 18, 2025

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025

PSEB ਨੇ ਜਾਰੀ ਕੀਤੇ 10ਵੀਂ ਦੇ ਨਤੀਜੇ, ਇੰਝ ਕਰ ਸਕਦੇ ਹੋ ਚੈੱਕ, ਜਾਣੋ ਕੌਣ ਆਇਆ ਪਹਿਲੇ ਦੂਜੇ ਤੀਜੇ ਸਥਾਨ ‘ਤੇ

ਮਈ 16, 2025

ਤਰਨਤਾਰਨ ‘ਚ ਫੜੀ ਗਈ ਨਸ਼ੇ ਦੀ ਸਭ ਤੋਂ ਵੱਡੀ ਖੇਪ ਕੀਮਤ ਜਾਣ ਹੋ ਜਾਓਗੇ ਹੈਰਾਨ

ਮਈ 16, 2025

ਵਿਦੇਸ਼ ਭੇਜਣ ਦੇ ਨਾਂ ‘ਤੇ ਕਬੱਡੀ ਖਿਡਾਰੀ ਤੋਂ ਲੁੱਟੇ ਲੱਖਾਂ ਰੁਪਏ

ਮਈ 16, 2025
Load More

Recent News

Instagram ‘ਤੇ ਕੁੜੀ ਨਾਲ ਦੋਸਤੀ ਕਰ ਲਗਜਰੀ ਹੋਟਲ ‘ਚ ਮਿਲਣ ਗਿਆ ਪਤੀ, ਅੱਗੋਂ ਹੋਇਆ ਕੁਝ ਅਜਿਹਾ ਦੇਖ ਉੱਡੇ ਹੋਸ਼

ਮਈ 18, 2025

ਬਿਨ੍ਹਾਂ ਕੱਪੜਿਆਂ ਤੋਂ ਚੋਰੀ ਕਰਨ ਪਹੁੰਚਿਆ ਚੋਰ, ਕਾਰਨ ਜਾਣ ਹੋ ਜਾਓਗੇ ਹੈਰਾਨ

ਮਈ 18, 2025

Summer Health Routine: ਗਰਮੀਆਂ ‘ਚ ਹੀਟ ਵੇਵ ਤੋਂ ਬਚਾਉਣਗੇ ਇਹ ਫਲ, ਅੱਜ ਹੀ ਕਰੋ ਆਪਣੇ ਰੁਟੀਨ ‘ਚ ਸ਼ਾਮਿਲ

ਮਈ 18, 2025

ਭਾਰਤ ਨੇ ਪਾਕਿਸਤਾਨ ਤੋਂ ਬਾਅਦ ਹੁਣ ਇਸ ਦੇਸ਼ ਦੀ ਪੋਰਟ ਐਂਟਰੀ ਕੀਤੀ ਬੈਨ

ਮਈ 18, 2025

ਵਧਦੀ ਗਰਮੀ ਨੂੰ ਦੇਖਦੇ ਸਕੂਲਾਂ ਦੀਆਂ ਛੁੱਟੀਆਂ ਲਈ ਇੱਥੇ ਹੋਇਆ ਵੱਡਾ ਐਲਾਨ

ਮਈ 18, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.