ਮੰਗਲਵਾਰ, ਅਗਸਤ 11, 2026 02:34 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕਾਨੂੰਨ-ਵਿਵਸਥਾ ਦੇ ਮੁੱਦੇ ‘ਤੇ ਵਿਰੋਧੀਆਂ ‘ਤੇ ਵਰੇ ਸੀਐਮ ਮਾਨ, ਕਿਹਾ ‘ਕਾਂਗਰਸ ਤੇ ਭਾਜਪਾ ਦੇ ਸ਼ਾਸਨ ਵਾਲੇ ਕਈ ਸੂਬਿਆਂ ਤੋਂ ਪੰਜਾਬ ਬਿਹਤਰ’

Punjab CM Mann: ਰਵਾਇਤੀ ਸਿਆਸੀ ਪਾਰਟੀਆਂ ਦੇ ਲੋਕ-ਵਿਰੋਧੀ ਸਟੈਂਡ ਬਾਰੇ ਚੇਤੇ ਕਰਵਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਪਾਰਟੀਆਂ ਦੇ ਆਗੂ ਗੱਦਾਰ ਹਨ, ਜਿਹੜੇ ਕਦੇ ਵੀ ਪੰਜਾਬ ਤੇ ਇਸ ਦੇ ਲੋਕਾਂ ਦੇ ਵਫ਼ਾਦਾਰ ਨਹੀਂ ਰਹੇ।

by ਮਨਵੀਰ ਰੰਧਾਵਾ
ਮਾਰਚ 7, 2023
in ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

Punjab Legislative Assembly: ਪੰਜਾਬ ਵਿਧਾਨ ਸਭਾ ਵਿੱਚ ਰਾਜਪਾਲ ਦੇ ਭਾਸ਼ਣ `ਤੇ ਬਹਿਸ ਨੂੰ ਸਮੇਟਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮੁੱਦੇ ‘ਤੇ ਲੋਕਾਂ ਨੂੰ ਗੁਮਰਾਹ ਕਰਨ ਦੀ ਥਾਂ ਕਾਂਗਰਸ ਤੇ ਭਾਜਪਾ ਆਗੂਆਂ ਨੂੰ ਆਪਣੀਆਂ ਸਰਕਾਰਾਂ ਵਾਲੇ ਸੂਬਿਆਂ ਦੇ ਤੱਥਾਂ ਬਾਰੇ ਪਤਾ ਹੋਣਾ ਚਾਹੀਦਾ ਹੈ ਕਿ ਉਹ ਕਾਨੂੰਨ-ਵਿਵਸਥਾ ਦੇ ਮੁੱਦੇ ‘ਤੇ ਪੰਜਾਬ ਤੋਂ ਕਿਤੇ ਥੱਲੇ ਹਨ।

ਸੀਐਮ ਮਾਨ ਨੇ ਸੂਬੇ ਦੀ ਕਾਨੂੰਨ-ਵਿਵਸਥਾ ਬਾਰੇ ਕਾਂਗਰਸ ਤੇ ਭਾਜਪਾ ਆਗੂਆਂ ਦੇ ਗੁਮਰਾਹਕੁਨ ਬਿਆਨਾਂ ਦੀ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ ਕਾਂਗਰਸ ਤੇ ਭਾਜਪਾ ਦੇ ਸ਼ਾਸਨ ਵਾਲੇ ਕਈ ਸੂਬਿਆਂ ਨਾਲ ਤੁਲਨਾ ਕਰਨ ‘ਤੇ ਪੰਜਾਬ ਦੀ ਸਥਿਤੀ ਕਿਤੇ ਬਿਹਤਰ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਕਾਨੂੰਨ-ਵਿਵਸਥਾ ਨੂੰ ਬਰਕਰਾਰ ਰੱਖੇਗੀ ਅਤੇ ਕਿਸੇ ਨੂੰ ਵੀ ਇਸ ਨਾਲ ਛੇੜਛਾੜ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਭਗਵੰਤ ਮਾਨ ਨੇ ਉਮੀਦ ਜਤਾਈ ਕਿ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਨਾਲ ਪੰਜਾਬ ਆਉਣ ਵਾਲੇ ਛੇ ਮਹੀਨਿਆਂ ਦੌਰਾਨ ਹਰੇਕ ਖੇਤਰ ਵਿੱਚ ਆਪਣੀ ਵੱਖਰੀ ਪਛਾਣ ਸਥਾਪਤ ਕਰੇਗਾ।

ਰਵਾਇਤੀ ਸਿਆਸੀ ਪਾਰਟੀਆਂ ਦੇ ਲੋਕ-ਵਿਰੋਧੀ ਸਟੈਂਡ ਬਾਰੇ ਚੇਤੇ ਕਰਵਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਪਾਰਟੀਆਂ ਦੇ ਆਗੂ ਗੱਦਾਰ ਹਨ, ਜਿਹੜੇ ਕਦੇ ਵੀ ਪੰਜਾਬ ਤੇ ਇਸ ਦੇ ਲੋਕਾਂ ਦੇ ਵਫ਼ਾਦਾਰ ਨਹੀਂ ਰਹੇ। ਉਨ੍ਹਾਂ ਲੋਕਾਂ ਨੂੰ ਯਾਦ ਦਿਵਾਇਆ ਕਿ ਜਿਨ੍ਹਾਂ ਲੋਕਾਂ ਨੇ ਐਸ.ਵਾਈ.ਐਲ. ਸਮਝੌਤੇ ਤੇ ਦਸਤਖ਼ਤ ਕੀਤੇ ਸਨ, ਉਨ੍ਹਾਂ ਦੇ ਹਰਿਆਣਾ ਵਿੱਚ ਵੱਡੇ ਰਿਜ਼ੋਰਟ ਹਨ, ਜਦੋਂ ਕਿ ਚਾਂਦੀ ਦੀ ਕਹੀ ਨਾਲ ਟੱਕ ਲਾਉਣ ਵਾਲੇ ਅੱਜ ਖ਼ੁਦ ਨੂੰ `ਪਾਣੀਆਂ ਦੇ ਰਾਖੇ’ ਅਖਵਾਉਂਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਆਪਣੇ ਸੌੜੇ ਸਿਆਸੀ ਹਿੱਤਾਂ ਖ਼ਾਤਰ ਸੂਬੇ ਦੇ ਹਿੱਤਾਂ ਨੂੰ ਅਣਗੌਲਿਆ ਕੀਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸੇ ਕਾਰਨ ਹੀ ਉਨ੍ਹਾਂ ਨੂੰ ਸੂਬੇ ਦੇ ਲੋਕਾਂ ਨੇ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ।

ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਉਹ ਲੋਕਾਂ ਦੀ ਭਲਾਈ ਲਈ ਕੁਝ ਵੀ ਕਰ ਸਕਦੇ ਹਨ ਅਤੇ ਕੋਈ ਵੀ ਅੜਿੱਕਾ ਉਨ੍ਹਾਂ ਨੂੰ ਇਸ ਨੇਕ ਕਾਰਜ ਨੂੰ ਨੇਪਰੇ ਚੜ੍ਹਾਉਣ ਤੋਂ ਨਹੀਂ ਰੋਕ ਸਕਦਾ। ਉਨਾਂ ਕਿਹਾ ਕਿ ਉਹ ਕੇਂਦਰ ਸਰਕਾਰ ਦੀ ਸੀ.ਬੀ.ਆਈ. ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਡਰਾਵਿਆਂ ਤੋਂ ਡਰਨ ਵਾਲੇ ਨਹੀਂ ਹਨ ਅਤੇ ਨਿਰਭੈ ਹੋ ਕੇ ਲੋਕਾਂ ਦੀ ਸੇਵਾ ਕਰਦੇ ਰਹਿਣਗੇ। ਭਗਵੰਤ ਮਾਨ ਨੇ ਕਿਹਾ ਕਿ ਕਿਸੇ ਵੀ ਸੂਰਤ ਵਿੱਚ ਲੋਕਤੰਤਰ ਦੀ ਆਵਾਜ਼ ਨੂੰ ਦਬਾਉਣ ਲਈ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਸਫ਼ਲ ਨਹੀਂ ਹੋਣ ਦਿੱਤੀ ਜਾਵੇਗੀ।

ਵਿਰੋਧੀ ਧਿਰ ਨੂੰ ਕਰੜੇ ਹੱਥੀਂ ਲੈਂਦਿਆਂ ਭਗਵੰਤ ਮਾਨ ਨੇ ਕਿਹਾ ਕਿ ਜਿਨ੍ਹਾਂ ਨੇ ਆਜ਼ਾਦੀ ਤੋਂ ਪਹਿਲਾਂ ਦੇ ਦੌਰ ਵਿੱਚ ਅੰਗਰੇਜ਼ਾਂ ਨਾਲ ਮਿਲੀਭੁਗਤ ਕਰ ਕੇ ਸੂਬੇ ਦੇ ਬੇਕਸੂਰ ਲੋਕਾਂ ਨੂੰ ਗੋਲੀਆਂ ਨਾਲ ਮਾਰਿਆ ਅਤੇ ਫਿਰ ਆਜ਼ਾਦੀ ਤੋਂ ਬਾਅਦ ਦੇ ਦੌਰ ਵਿੱਚ ਨੌਜਵਾਨਾਂ ਨੂੰ ਨਸ਼ੇ ਦੀਆਂ ਗੋਲੀਆਂ ਨਾਲ ਬਰਬਾਦ ਕੀਤਾ, ਉਹ ਹੁਣ ਉਨ੍ਹਾਂ `ਤੇ ਸਵਾਲ ਖੜ੍ਹੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੂੰ ਸਵਾਲ ਕਰਨ ਦਾ ਕੋਈ ਨੈਤਿਕ ਹੱਕ ਨਹੀਂ ਕਿਉਂਕਿ ਇਹ ਪੰਜਾਬ ਦੇ ਦੋਖੀ ਹਨ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਇਨ੍ਹਾਂ ਗੱਦਾਰਾਂ ਨੂੰ ਉਨ੍ਹਾਂ ਦੇ ਪੰਜਾਬ ਵਿਰੋਧੀ ਪੈਂਤੜਿਆਂ ਲਈ ਕਦੇ ਮੁਆਫ਼ ਨਹੀਂ ਕਰਨਗੇ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਅੰਗ ਕਸਦਿਆਂ ਆਖਿਆ ਕਿ ਇਹ ਲੋਕ ਸੂਬੇ ਅਤੇ ਇਸ ਦੇ ਲੋਕਾਂ ਪ੍ਰਤੀ ਕਦੇ ਵੀ ਸੁਹਿਰਦ ਨਹੀਂ ਰਹੇ ਕਿਉਂਕਿ ਇਨ੍ਹਾਂ ਨੇ ਆਪਣੇ ਹਿੱਤਾਂ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਹੈ। ਉਨ੍ਹਾਂ ਲੋਕਾਂ ਨੂੰ ਯਾਦ ਦਿਵਾਇਆ ਕਿ ਜਦੋਂ ਕੇਂਦਰ ਸਰਕਾਰ ਨੇ ਕਾਲੇ ਖੇਤੀ ਕਾਨੂੰਨ ਬਣਾਏ ਸਨ ਤਾਂ ਇਸ ਪਰਿਵਾਰ ਨੇ ਇਨ੍ਹਾਂ ਕਾਨੂੰਨਾਂ ਲਈ ਆਪਣੀ ਸਹਿਮਤੀ ਦਿੱਤੀ ਸੀ ਅਤੇ ਇਸ ਪਰਿਵਾਰ ਅਤੇ ਇਸ ਦੀ ਕੇਂਦਰੀ ਮੰਤਰੀ ਇਕ ਮੈਂਬਰ ਨੇ ਵੀਡੀਓ ਸੰਦੇਸ਼ ਰਾਹੀਂ ਇਨ੍ਹਾਂ ਕਾਨੂੰਨਾਂ ਦੀ ਤਾਰੀਫ਼ ਵੀ ਕੀਤੀ ਸੀ। ਭਗਵੰਤ ਮਾਨ ਨੇ ਕਿਹਾ ਕਿ ਜਦੋਂ ਪੂਰਾ ਪੰਜਾਬ ਇਨ੍ਹਾਂ ਕਾਲੇ ਕਾਨੂੰਨਾਂ ਖ਼ਿਲਾਫ਼ ਹੋ ਗਿਆ ਤਾਂ ਇਸ ਪਰਿਵਾਰ ਨੇ ਲੋਕਾਂ ਨੂੰ ਮੂਰਖ ਬਣਾਉਣ ਲਈ ਆਪਣਾ ਪੈਂਤੜਾ ਬਦਲ ਲਿਆ।

ਸੀਐਮ ਮਾਨ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਉਨ੍ਹਾਂ ਨਾਲ ਈਰਖਾ ਕਰਦੀਆਂ ਹਨ ਕਿਉਂਕਿ ਉਨ੍ਹਾਂ ਨੂੰ ਇਹ ਹਜ਼ਮ ਨਹੀਂ ਹੋ ਰਿਹਾ ਕਿ ਇਕ ਆਮ ਘਰ ਦਾ ਪੁੱਤ ਸੂਬੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਰਵਾਇਤੀ ਸਿਆਸੀ ਪਾਰਟੀਆਂ ਦੇ ਲੋਕ ਵਿਰੋਧੀ ਅਤੇ ਪੰਜਾਬ ਵਿਰੋਧੀ ਪੈਂਤੜੇ ਕਾਰਨ ਉਨ੍ਹਾਂ ਦਾ ਸਫਾਇਆ ਕਰ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਪਾਰਟੀਆਂ ਦੇ ਆਗੂ ਹੁਣ ਲੋਕਾਂ ਨੂੰ ਗੁਮਰਾਹ ਕਰਨ ਲਈ ਇੱਕ ਦੂਜੇ ਨਾਲ ਗੰਢ-ਤੁੱਪ ਕਰ ਰਹੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant Mannpro punjab tvPunjab CMpunjab governmentPunjab GovernorPunjab law and orderPunjab Legislative Assemblypunjab newspunjabi news
Share214Tweet134Share54

Related Posts

ਚੋਰੀ ਦੇ ਡਰੋਂ, ਕਿਸਾਨ ਨੇ 5 ਲੱਖ ਰੁਪਏ ਜ਼ਮੀਨ ਵਿੱਚ ਦੱਬੇ, ਸਾਲ ਬਾਅਦ ਮਿਲੇ ਤਾਂ ਨੋਟਾਂ ਨੂੰ ਲੱਗੀ ਚੁੱਕੀ ਸੀ ਸਿਉਂਕ

ਅਗਸਤ 11, 2026

ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਵਿਧਾਨ ਸਭਾ ਵਿੱਚ ਪੇਸ਼ ਮਹਿਲਾ ਸਸ਼ਕਤੀਕਰਨ ਦਾ ਮਤਾ ਸਰਬਸੰਮਤੀ ਨਾਲ ਪਾਸ

ਅਗਸਤ 10, 2026

ਪੰਜਾਬ ਵਿਧਾਨ ਸਭਾ ਨੇ ਵੱਖ-ਵੱਖ ਖੇਤਰਾਂ ਨਾਲ ਸਬੰਧਤ 9 ਅਹਿਮ ਬਿੱਲ ਕੀਤੇ ਪਾਸ

ਅਗਸਤ 10, 2026

ਮਾਨ ਸਰਕਾਰ ਦੇ ਸਾਰਥਕ ਯਤਨਾਂ ਸਦਕਾ ਪੰਜਾਬ ਦੀਆਂ ਔਰਤਾਂ ਆਰਥਿਕ ਆਤਮ-ਨਿਰਭਰਤਾ ਵੱਲ ਵਧ ਰਹੀਆਂ ਹਨ: ਸੌਂਦ

ਅਗਸਤ 10, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਅਗਸਤ 10, 2026

ਸਿਰਫ਼ ਰਾਸ਼ਨ ਕਾਰਡਾਂ ਨਾਲ ਨਹੀਂ, ਸਿੱਖਿਆ ਰਾਹੀਂ ਹੀ ਖ਼ਤਮ ਹੋਵੇਗੀ ਗਰੀਬੀ: CM ਭਗਵੰਤ ਮਾਨ

ਅਗਸਤ 10, 2026
Load More

Recent News

iPhone 17 ਹੋਇਆ ਸਸਤਾ! ਐਕਸਚੇਂਜ ਤੋਂ ਬਾਅਦ ਸਿਰਫ਼ ਐਨੇ ਹਜ਼ਾਰ ਰੁਪਏ ਸਸਤਾ

ਅਗਸਤ 11, 2026

ਕੱਲ੍ਹ ਰਾਤ 9:04 ਵਜੇ ਸ਼ੁਰੂ ਹੋਵੇਗਾ ਸੂਰਜ ਗ੍ਰਹਿਣ … ਕੀ ਇਹ ਭਾਰਤ ਵਿੱਚ ਦਿਖਾਈ ਦੇਵੇਗਾ ਜਾਂ ਨਹੀਂ ?

ਅਗਸਤ 11, 2026

ਚੋਰੀ ਦੇ ਡਰੋਂ, ਕਿਸਾਨ ਨੇ 5 ਲੱਖ ਰੁਪਏ ਜ਼ਮੀਨ ਵਿੱਚ ਦੱਬੇ, ਸਾਲ ਬਾਅਦ ਮਿਲੇ ਤਾਂ ਨੋਟਾਂ ਨੂੰ ਲੱਗੀ ਚੁੱਕੀ ਸੀ ਸਿਉਂਕ

ਅਗਸਤ 11, 2026

EPFO ਦੀ ਵੱਡੀ ਚੇਤਾਵਨੀ! ਇੱਕ ਨਕਲੀ ਲਿੰਕ ਮਿਟਾ ਸਕਦਾ ਹੈ ਤੁਹਾਡੀ ਸਾਰੀ ਜਾਣਕਾਰੀ; ਜਾਣੋ ਇਸ ਤੋਂ ਬਚਣ ਦਾ ਤਰੀਕਾ

ਅਗਸਤ 11, 2026

ਵਿਦੇਸ਼ੀ ਸੈਲਾਨੀਆਂ ਲਈ ਭਾਰਤ ਆਉਣਾ ਹੋਇਆ ਆਸਾਨ, ਸਰਕਾਰ ਨੇ ਖੋਲ੍ਹੇ 11 ਨਵੇਂ ਇਮੀਗ੍ਰੇਸ਼ਨ ਪੁਆਇੰਟ

ਅਗਸਤ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.