ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਬੇਟੀ ਨੇ ਜਨਮ ਲਿਆ ਹੈ। ਉਨ੍ਹਾਂ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਨੇ ਕੱਲ੍ਹ ਫੋਰਟਿਸ ਹਸਪਤਾਲ ਵਿੱਚ ਬੇਟੀ ਨੂੰ ਜਨਮ ਦਿੱਤਾ ਹੈ। ਅੱਜ ਡਾਕਟਰ ਗੁਰਪ੍ਰੀਤ ਕੌਰ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਸੀਐਮ ਭਗਵੰਤ ਮਾਨ ਆਪਣੀ ਨਵਜੰਮੀ ਧੀ ਨੂੰ ਗੋਦ ਵਿੱਚ ਲੈ ਕੇ ਘਰ ਲਈ ਰਵਾਨਾ ਹੋ ਗਏ ਹਨ।
ਇਸ ਗੱਲ ਦੀ ਜਾਣਕਾਰੀ ਖੁਦ ਭਗਵੰਤ ਮਾਨ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਦਿੱਤੀ ਹੈ। ਉਨ੍ਹਾਂ ਲਿਖਿਆ ਕਿ ਮਾਂ ਅਤੇ ਬੱਚਾ ਦੋਵੇਂ ਤੰਦਰੁਸਤ ਹਨ।
ਭਗਵੰਤ ਮਾਨ ਅਤੇ ਉਨ੍ਹਾਂ ਦੀ ਮਾਂ ਰਾਤ ਭਰ ਫੋਰਟਿਸ ਹਸਪਤਾਲ ਵਿੱਚ ਰਹੇ ਅਤੇ ਅੱਜ ਸਵੇਰੇ ਮੁੱਖ ਮੰਤਰੀ ਦੀ ਭੈਣ ਅਤੇ ਹੋਰ ਪਰਿਵਾਰਕ ਮੈਂਬਰ ਅਤੇ ਕੁਝ ਰਿਸ਼ਤੇਦਾਰ ਵੀ ਹਸਪਤਾਲ ਪੁੱਜੇ।