ਸੋਮਵਾਰ, ਅਗਸਤ 17, 2026 04:05 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਕਾਰੋਬਾਰ

ਇੰਡਸਟਰੀ ਲਈ CM ਮਾਨ ਨੇ ਕੀਤਾ ਵੱਡਾ ਐਲਾਨ, ਇੰਡਸਟਰੀ ਲਈ ਮਿਲਣਗੇ ਹਰੇ ਰੰਗ ਦੇ ਸਟਾਂਪ ਪੇਪਰ, ਜਾਣੋ ਕਿਉਂ

Punjab Industrial Growth: ਪੰਜਾਬੀ ਸੀਐਮ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਆਪਣੀ ਕਿਸਮ ਦੀ ਇਹ ਪਹਿਲੀ ਪਹਿਲਕਦਮੀ ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਵੇਗੀ।

by ਮਨਵੀਰ ਰੰਧਾਵਾ
ਮਈ 12, 2023
in ਕਾਰੋਬਾਰ, ਪੰਜਾਬ, ਵੀਡੀਓ
0

Green Stamp Paper: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਆਪਣੇ ਯੂਨਿਟ ਸਥਾਪਤ ਕਰਨ ਲਈ ਉੱਦਮੀਆਂ ਦੀ ਸਹੂਲਤ ਲਈ ਹਰੇ ਰੰਗ ਦੇ ਸਟੈਂਪ ਪੇਪਰ ਸ਼ੁਰੂ ਕਰਨ ਦਾ ਐਲਾਨ ਕਰਨ ਨਾਲ ਪੰਜਾਬ ਅੱਜ ਵਿਲੱਖਣ ਕਲਰ ਕੋਡਿਡ ਸਟੈਂਪ ਪੇਪਰ ਲਾਂਚ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ, ਜਿਸ ਨਾਲ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ।

ਭਗਵੰਤ ਮਾਨ ਨੇ ਕਿਹਾ ਹੈ ਕਿ ਇਹ ਇੱਕ ਕ੍ਰਾਂਤੀਕਾਰੀ ਕਦਮ ਹੈ, ਜਿਸ ਦਾ ਉਦੇਸ਼ ਸੂਬੇ ਵਿੱਚ ਆਪਣੀਆਂ ਇਕਾਈਆਂ ਸਥਾਪਤ ਕਰਨ ਦੇ ਚਾਹਵਾਨ ਉੱਦਮੀਆਂ ਲਈ ਕਾਰੋਬਾਰ ਕਰਨ ਵਿੱਚ ਅਸਾਨੀ ਨੂੰ ਉਤਸ਼ਾਹਿਤ ਕਰਨਾ ਹੈ।

ਉਨ੍ਹਾਂ ਕਿਹਾ ਕਿ ਕੋਈ ਵੀ ਸਨਅਤਕਾਰ ਜੋ ਸੂਬੇ ਵਿੱਚ ਆਪਣੀ ਸਨਅਤੀ ਇਕਾਈ ਸਥਾਪਤ ਕਰਨ ਦਾ ਇੱਛੁਕ ਹੈ, ਉਹ ਇਨਵੈਸਟ ਪੰਜਾਬ ਪੋਰਟਲ ਰਾਹੀਂ ਇਹ ਵਿਲੱਖਣ ਕਲਰ ਕੋਡਿਡ ਸਟੈਂਪ ਪੇਪਰ ਪ੍ਰਾਪਤ ਕਰ ਸਕਦਾ ਹੈ। ਉਹਨਾਂ ਕਿਹਾ ਕਿ ਸਨਅਤਕਾਰਾਂ ਨੂੰ ਆਪਣੀ ਯੂਨਿਟ ਸਥਾਪਤ ਕਰਨ ਲਈ ਸਿਰਫ ਇਸ ਇਕੋ ਸਟੈਂਪ ਪੇਪਰ ਨੂੰ ਖਰੀਦ ਕੇ ਸੀ.ਐਲ.ਯੂ., ਜੰਗਲਾਤ, ਪ੍ਰਦੂਸ਼ਣ, ਅੱਗ ਅਤੇ ਹੋਰ ਵਿਭਾਗਾਂ ਤੋਂ ਮਨਜ਼ੂਰੀਆਂ ਲੈਣ ਲਈ ਲੋੜੀਂਦੀਆਂ ਵੱਖ-ਵੱਖ ਫੀਸਾਂ ਅਦਾ ਕਰਨੀਆਂ ਪੈਣਗੀਆਂ। ਭਗਵੰਤ ਮਾਨ ਨੇ ਕਿਹਾ ਕਿ ਸਨਅਤਕਾਰਾਂ ਨੂੰ ਆਪਣੀ ਯੂਨਿਟ ਸਥਾਪਤ ਕਰਨ ਲਈ ਸਟੈਂਪ ਪੇਪਰ ਖਰੀਦਣ ਉਪਰੰਤ 15 ਦਿਨਾਂ ਦੇ ਅੰਦਰ-ਅੰਦਰ ਸਾਰੇ ਵਿਭਾਗਾਂ ਤੋਂ ਸਾਰੀਆਂ ਲੋੜੀਂਦੀਆਂ ਪ੍ਰਵਾਨਗੀਆਂ ਪ੍ਰਾਪਤ ਹੋ ਜਾਣਗੀਆਂ।

ਪੰਜਾਬੀ ਸੀਐਮ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਆਪਣੀ ਕਿਸਮ ਦੀ ਇਹ ਪਹਿਲੀ ਪਹਿਲਕਦਮੀ ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਵੇਗੀ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਵਿਚਾਰ ਇਸ ਸਾਲ ਦੇ ਸ਼ੁਰੂ ਵਿੱਚ ਆਯੋਜਿਤ ਇਨਵੈਸਟ ਪੰਜਾਬ ਦੌਰਾਨ ਸੂਬੇ ਅਤੇ ਦੇਸ਼ ਭਰ ਦੇ ਉਦਯੋਗਿਕ ਕਾਰੋਬਾਰੀਆਂ ਨਾਲ ਮੀਟਿੰਗਾਂ ਉਪਰੰਤ ਆਇਆ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਇਸ ਪਹਿਲਕਦਮੀ ਨਾਲ ਉਦਯੋਗਪਤੀਆਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਬੱਚਤ ਕਰਕੇ ਉਨ੍ਹਾਂ ਨੂੰ ਵੱਡੀ ਸਹੂਲਤ ਦਿੱਤੀ ਜਾਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਗੇ ਕਿਹਾ ਕਿ ਹਰੇ ਰੰਗ ਦਾ ਸਟੈਂਪ ਪੇਪਰ ਇਸ ਗੱਲ ਦਾ ਪ੍ਰਤੀਕ ਹੋਵੇਗਾ ਕਿ ਸਨਅਤਕਾਰ ਪਹਿਲਾਂ ਹੀ ਯੂਨਿਟ ਸਥਾਪਿਤ ਕਰਨ ਲਈ ਲੋੜੀਂਦੀਆਂ ਮਨਜ਼ੂਰੀਆਂ ਲਈ ਸਾਰੀ ਫੀਸ ਅਦਾ ਕਰ ਚੁੱਕੇ ਹਨ। ਉਹਨਾਂ ਐਲਾਨ ਕੀਤਾ ਕਿ ਇਕ ਪਾਸੇ ਜ਼ਮੀਨੀ ਸਰੋਤਾਂ ਦੀ ਸਰਵੋਤਮ ਵਰਤੋਂ ਨੂੰ ਯਕੀਨੀ ਬਣਾਉਣ ਲਈ ਅਤੇ ਦੂਜੇ ਪਾਸੇ ਲੋਕਾਂ ਨੂੰ ਸਹੂਲਤ ਪ੍ਰਦਾਨ ਕਰਨ ਲਈ ਮਕਾਨਾਂ ਅਤੇ ਹੋਰ ਖੇਤਰਾਂ ਵਿੱਚ ਵੀ ਇਹੀ ਕਲਰ ਕੋਡਿੰਗ ਸਟੈਂਪ ਪੇਪਰ ਲਾਗੂ ਕੀਤਾ ਜਾਵੇਗਾ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਇਸ ਵਿਲੱਖਣ ਵਿਚਾਰ ਸਦਕਾ ਪੰਜਾਬ ਉਦਯੋਗਿਕ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣ ਕੇ ਉਭਰੇਗਾ।

ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਇਸ ਨੇਕ ਪਹਿਲਕਦਮੀ ਨਾਲ ਸੂਬੇ ਵਿੱਚ ਹੋਰ ਨਿਵੇਸ਼ ਆਕਰਸ਼ਿਤ ਹੋਵੇਗਾ ਜਿਸ ਨਾਲ ਸੂਬੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਉਨ੍ਹਾਂ ਨੇ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਹਰ ਫੈਸਲਾ ਇਸ ਦਿਸ਼ਾ ਵੱਲ ਕੇਂਦਰਤ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਹੋਰ ਸੂਬੇ ਵੀ ਪੰਜਾਬ ਸਰਕਾਰ ਦੀ ਇਸ ਉਦਯੋਗ ਪੱਖੀ ਪਹਿਲਕਦਮੀ ਨੂੰ ਅਪਣਾਉਣਗੇ।

ਵੇਖੋ ਲਾਈਵ ਹੋ ਭਗਵੰਤ ਮਾਨ ਨੇ ਇੰਡਸਟਰੀ ਲਈ ਹੋਰ ਕੀ ਐਲਾਨ ਕੀਤੇ:

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant MannGreen Stamp PaperInvestors in Punjabpro punjab tvPunjab CMPunjab Industrypunjab newspunjabi news
Share218Tweet136Share55

Related Posts

ਸਾਈਬਰ ਧੋਖਾਧੜੀ ਕਰਨ ਵਾਲੇ ਨੇ ਜਾਂਚ ਏਜੰਸੀ ਦੇ ਅਧਿਕਾਰੀ ਵਜੋਂ ਪੇਸ਼ ਹੋ ਕੇ ‘ਡਿਜੀਟਲ ਗ੍ਰਿਫ਼ਤਾਰੀ’ ਦੀ ਧਮਕੀ ਦੇ ਕੇ ਇੱਕ ਵਿਅਕਤੀ ਤੋਂ 9.51 ਲੱਖ ਰੁਪਏ ਦੀ ਮਾਰੀ ਠੱਗੀ

ਅਗਸਤ 16, 2026

ਸਰਕਾਰੀ ਨੌਕਰੀ ਲਈ ਵਰਤਿਆ ਗਿਆ 12ਵੀਂ ਦਾ ਜਾਅਲੀ ਸਰਟੀਫਿਕੇਟ, PSEB ਨੇ ਧੋਖਾਧੜੀ ਦਾ ਪਤਾ ਲਗਾਇਆ; ਵਿਭਾਗਾਂ ਨੂੰ ਭੇਜਿਆ ਪੱਤਰ

ਅਗਸਤ 16, 2026

ਬੁੱਢੇ ਨਾਲੇ ਦੀ ਜਲਦ ਹੋਵੇਗੀ ਸਫ਼ਾਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਹੈਬੋਵਾਲ ਵਿੱਚ ਕੰਪਰੈੱਸਡ ਬਾਇਓਗੈਸ ਪਲਾਂਟ ਦਾ ਰੱਖਿਆ ਨੀਂਹ ਪੱਥਰ

ਅਗਸਤ 15, 2026

ਇਸ ਆਜ਼ਾਦੀ ਦਿਵਸ, ਸਿਹਤਮੰਦ ਪੰਜਾਬ: ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 6 ਲੱਖ ਤੋਂ ਵੱਧ ਇਲਾਜ

ਅਗਸਤ 15, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ 80ਵਾਂ ਆਜ਼ਾਦੀ ਦਿਵਸ ਦੇਸ਼ਭਗਤੀ ਅਤੇ ਮਾਣ ਨਾਲ ਮਨਾਇਆ ਗਿਆ

ਅਗਸਤ 15, 2026

ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ ਕੇਜਰੀਵਾਲ

ਅਗਸਤ 14, 2026
Load More

Recent News

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026

ਸਾਈਬਰ ਧੋਖਾਧੜੀ ਕਰਨ ਵਾਲੇ ਨੇ ਜਾਂਚ ਏਜੰਸੀ ਦੇ ਅਧਿਕਾਰੀ ਵਜੋਂ ਪੇਸ਼ ਹੋ ਕੇ ‘ਡਿਜੀਟਲ ਗ੍ਰਿਫ਼ਤਾਰੀ’ ਦੀ ਧਮਕੀ ਦੇ ਕੇ ਇੱਕ ਵਿਅਕਤੀ ਤੋਂ 9.51 ਲੱਖ ਰੁਪਏ ਦੀ ਮਾਰੀ ਠੱਗੀ

ਅਗਸਤ 16, 2026

ਸਰਕਾਰੀ ਨੌਕਰੀ ਲਈ ਵਰਤਿਆ ਗਿਆ 12ਵੀਂ ਦਾ ਜਾਅਲੀ ਸਰਟੀਫਿਕੇਟ, PSEB ਨੇ ਧੋਖਾਧੜੀ ਦਾ ਪਤਾ ਲਗਾਇਆ; ਵਿਭਾਗਾਂ ਨੂੰ ਭੇਜਿਆ ਪੱਤਰ

ਅਗਸਤ 16, 2026

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਏਆਈ ਸਿਖਲਾਈ, ਮੁਫ਼ਤ ਕੋਚਿੰਗ, ਅਤੇ 100 ਗੀਗਾਵਾਟ ਪ੍ਰਮਾਣੂ ਊਰਜਾ ਦਾ ਟੀਚਾ… ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੋਂ ਕੀਤੇ ਵੱਡੇ ਐਲਾਨ

ਅਗਸਤ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.