ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹ ਪੀੜਤਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਦੱਸ ਦੇਈਏ ਕਿ CM ਮਾਨ ਨੇ ਐਲਾਨ ਕੀਤਾ ਹੈ ਕਿ CM ਮਾਨ ਸਮੇਤ ਪੰਜਾਬ ਸਰਕਾਰ ਦੇ ਸਾਰੇ ਮੰਤਰੀ, ਵਿਧਾਇਕ ਆਪਣੀ ਇੱਕ ਮਹੀਨੇ ਦੀ ਤਨਖਾਹ ਹੜ੍ਹ ਪੀੜਤਾਂ ਨੂੰ ਦੇਣਗੇ।
ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਦੀ ਇਹ ਰਾਸ਼ੀ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਤੇ ਰਾਹਤ ਕਾਰਜਾਂ ਲਈ ਖਰਚੀ ਜਾਏਗੀ।
ਉਨ੍ਹਾਂ ਨੇ ਇਹ ਐਲਾਨ ਕਰਦਿਆਂ ਕਿਹਾ ਕਿ ਕੁਦਰਤ ਦੀ ਮਾਰ ਅੱਗੇ ਕਿਸੇ ਦਾ ਕੋਈ ਜ਼ੋਰ ਨਹੀਂ ਹੈ, ਆਪਾਂ ਰਲ਼ ਮਿਲ ਕੇ ਇਸ ਔਖੀ ਘੜੀ ਵਿੱਚ ਇੱਕ ਦੂਜੇ ਦੇ ਨਾਲ ਖੜ੍ਹੀਏ, ਪਰਮਾਤਮਾ ਅੱਗੇ ਅਰਦਾਸ, ਜਲਦ ਸਾਰੇ ਹਾਲਾਤ ਠੀਕ ਹੋਣਗੇ।