ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਗਈ। ਮੁਲਾਕਾਤ ‘ਚ ਪੰਜਾਬ ਦੇ ਮੁੱਦਿਆ ‘ਤੇ ਚਰਚਾ ਕੀਤੀ ਗਈ। ਚਰਚਾ ਦਾ ਜਾਣਕਾਰੀ ਸਾਂਝੀ ਕਰਦਿਆ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਇਕ ਬਾਡਰ ਸਟੇਟ ਹੈ ਇਥੇ ਕਈ ਮੁਸ਼ਕਿਲਾਂ ਹਨ ਇਸ ਲਈ ਗ੍ਰਹਿ ਮੰਤਰੀ ਨਾਲ ਮੁਲਾਕਾਤ ਤੇ ਮੀਟਿੰਗਾਂ ਹੁੰਦੀਆਂ ਰਹਿੰਦੀਆਂ ਹਨ। ਇਹ ਮੀਟਿੰਗ ਦੇ ਵੀ ਚੰਗੇ ਨਤੀਜ਼ੇ ਨਿਕਲਣਗੇ। ਇਸਦੇ ਨਾਲ ਹੀ ਉਨ੍ਹਾਂ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਲਈ ਕਾਨੂੰਨ ‘ਚ ਬਦਲਾਅ ਦੀ ਵੀ ਮੰਗ ਕੀਤੀ ਹੈ।
ਉਨ੍ਹਾਂ ਕਿਹਾ ਕਿ ਪਾਕਿ ਤੋਂ ਨਸ਼ਾ ਆਉਂਦਾ ਹੈ ਇਸ ਲਈ ਪੁਲਿਸ ਤੇ ਮਿਲਟਰੀ ਨੂੰ ਮਿਲ ਕੇ ਕੰਮ ਕਰਨਾ ਪਵੇਗਾ। ਇਸ ਬਾਰੇ ਮੇਰੀ ਉਨ੍ਹਾਂ ਨਾਲ ਗੱਲ ਹੋਈ ਹੈ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h