ਮੰਗਲਵਾਰ, ਅਕਤੂਬਰ 6, 2026 07:47 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

CM ਮਾਨ ਨੇ ਕੀਤੀ ਪੰਜਾਬ ਸਿਵਲ ਸਰਵਿਸ ਦੇ ਅਫਸਰਾਂ ਨਾਲ ਮੁਲਾਕਾਤ, ਕੀਤੀਆਂ ਇਹ ਖਾਸ ਗੱਲਾਂ, ਪੜ੍ਹੋ ਪੂਰੀ ਖ਼ਬਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਨਵ-ਨਿਯੁਕਤ ਪੰਜਾਬ ਸਿਵਲ ਸਰਵਿਸ (ਪੀ.ਸੀ.ਐਸ.) ਅਫ਼ਸਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੇ ਸਮਰਪਣ, ਵਚਨਬੱਧਤਾ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਕਿਹਾ ਤਾਂ ਕਿ ਸੂਬਾ ਸਰਕਾਰ ਦੀਆਂ ਫਲੈਗਸ਼ਿਪ ਸਕੀਮਾਂ ਦਾ ਲਾਭ ਜ਼ਮੀਨ ਪੱਧਰ ਉਤੇ ਲੋਕਾਂ ਤੱਕ ਪੁੱਜੇ।

by Gurjeet Kaur
ਫਰਵਰੀ 17, 2025
in Featured News, ਪੰਜਾਬ
0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਨਵ-ਨਿਯੁਕਤ ਪੰਜਾਬ ਸਿਵਲ ਸਰਵਿਸ (ਪੀ.ਸੀ.ਐਸ.) ਅਫ਼ਸਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੇ ਸਮਰਪਣ, ਵਚਨਬੱਧਤਾ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਕਿਹਾ ਤਾਂ ਕਿ ਸੂਬਾ ਸਰਕਾਰ ਦੀਆਂ ਫਲੈਗਸ਼ਿਪ ਸਕੀਮਾਂ ਦਾ ਲਾਭ ਜ਼ਮੀਨ ਪੱਧਰ ਉਤੇ ਲੋਕਾਂ ਤੱਕ ਪੁੱਜੇ।

ਇਨ੍ਹਾਂ ਏ-2 ਤੇ ਸੀ ਰਜਿਸਟਰ ਦੇ ਨਵੇਂ ਪ੍ਰਮੋਟ ਹੋਏ ਪੀ.ਸੀ.ਐਸ. ਅਫ਼ਸਰਾਂ ਨੇ ਅੱਜ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਉਤੇ ਮੁਲਾਕਾਤ ਕੀਤੀ।

ਮੁੱਖ ਮੰਤਰੀ ਨੇ ਇਨ੍ਹਾਂ ਅਧਿਕਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਵੱਡੇ ਮਾਣ ਵਾਲੀ ਗੱਲ ਹੈ ਕਿ ਤੁਹਾਡੀ ਨਿਯੁਕਤੀ ਇਸ ਅਹਿਮ ਅਹੁਦੇ ਉਤੇ ਹੋਈ ਹੈ ਅਤੇ ਤੁਹਾਨੂੰ ਪੂਰੇ ਉਤਸ਼ਾਹ ਨਾਲ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ।

ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਇਹ ਪੀ.ਸੀ.ਐਸ. ਅਧਿਕਾਰੀ ਆਪਣੀ ਕਲਮ ਦੀ ਵਰਤੋਂ ਲੋੜਵੰਦਾਂ ਤੇ ਸਮਾਜ ਦੇ ਦਬੇ-ਕੁਚਲੇ ਵਰਗਾਂ ਦੀ ਭਲਾਈ ਲਈ ਕਰਨਗੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਲੋਕਾਂ ਦੀ ਵੱਧ ਤੋਂ ਵੱਧ ਮਦਦ ਯਕੀਨੀ ਬਣਾਉਣ ਤਾਂ ਕਿ ਸਮਾਜ ਦੇ ਹਰੇਕ ਵਰਗ ਨੂੰ ਇਸ ਦਾ ਫਾਇਦਾ ਮਿਲੇ।

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਸੀਹਤ ਦਿੱਤੀ ਕਿ ਉਹ ਆਪਣੀ ਕਾਬਲੀਅਤ ਦੀ ਵਰਤੋਂ ਚੰਗੇ ਸ਼ਾਸਨ, ਨਾਗਰਿਕ ਸੇਵਾਵਾਂ ਦੀ ਚੰਗੇ ਤਰੀਕੇ ਨਾਲ ਡਿਲੀਵਰੀ ਅਤੇ ਭਲਾਈ ਸਕੀਮਾਂ ਨੂੰ ਲਾਗੂ ਕਰਨ ਲਈ ਕਰਨ।

ਉਨ੍ਹਾਂ ਉਮੀਦ ਜਤਾਈ ਕਿ ਜਨਤਕ ਸੇਵਾ ਦਾ ਚੰਗਾ ਤਜਰਬਾ ਰੱਖਣ ਵਾਲੇ ਇਹ ਅਧਿਕਾਰੀ ਸੂਬੇ ਦੀ ਸ਼ਾਨ ਵਧਾਉਣ ਵਿੱਚ ਅਹਿਮ ਭੂਮਿਕਾ ਅਦਾ ਕਰਨਗੇ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਇਹ ਅਧਿਕਾਰੀ ਆਪਣੀ ਸਖ਼ਤ ਮਿਹਨਤ, ਸੰਜੀਦਗੀ, ਸਮਰੱਥਾ ਤੇ ਪੇਸ਼ੇਵਰ ਪਹੁੰਚ ਨਾਲ ਆਪਣਾ ਵੱਖਰਾ ਮੁਕਾਮ ਸਥਾਪਤ ਕਰਨਗੇ।

ਮੁੱਖ ਮੰਤਰੀ ਨੇ ਇਨ੍ਹਾਂ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਲੋਕਾਂ ਨਾਲ ਦੋਸਤਾਨਾ ਸਲੂਕ ਕਰਦਿਆਂ ਆਪਣੇ ਤਜਰਬੇ, ਸਿੱਖਿਆ ਤੇ ਸਿਖਲਾਈ ਦੀ ਵਰਤੋਂ ਕਰ ਕੇ ਲੋਕਾਂ ਦੀ ਭਲਾਈ ਕਰਨ। ਉਨ੍ਹਾਂ ਉਮੀਦ ਜਤਾਈ ਕਿ ਇਹ ਅਧਿਕਾਰੀ ਲੋਕਾਂ ਨਾਲ ਸੁਹਿਰਦਤਾ ਨਾਲ ਪੇਸ਼ ਆਉਂਦਿਆਂ ਜਨਤਕ ਸੇਵਾਵਾਂ ਦੀ ਡਿਲਵਰੀ ਵਿੱਚ ਨਵੇਂ ਦਿਸਹੱਦੇ ਸਿਰਜਣਗੇ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਰੰਗਲਾ ਪੰਜਾਬ ਬਣਾਉਣ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ ਅਤੇ ਨਵੇਂ ਅਫ਼ਸਰਾਂ ਦਾ ਇਸ ਮਿਸ਼ਨ ਨੂੰ ਪੂਰਾ ਕਰਨ ਲਈ ਕੰਮ ਕਰ ਰਹੀ ਟੀਮ ਦਾ ਹਿੱਸਾ ਬਣਨ ਉਤੇ ਸਵਾਗਤ ਹੈ।

Tags: cm maaanlatest Updatepropunjabnewspropunjabtvpunjab govtpunjab newspunjabi news
Share216Tweet135Share54

Related Posts

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

ਅਕਤੂਬਰ 5, 2026

ਸੂਬੇ ਦੀਆਂ ਮੰਡੀਆਂ ਵਿੱਚ 3.83 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ: 3.83 ਲੱਖ ਮੀਟ੍ਰਿਕ ਟਨ ਦੀ ਖਰੀਦ, ਕਿਸਾਨਾਂ ਨੂੰ 188 ਕਰੋੜ ਰੁਪਏ ਦੀ ਅਦਾਇਗੀ

ਅਕਤੂਬਰ 5, 2026

180 ਈ.ਟੀ.ਟੀ. ਅਧਿਆਪਕਾਂ ਨੂੰ ਜੂਨੀਅਰਾਂ ਦੇ ਮੁਕਾਬਲੇ ਤਨਖਾਹ ਅਸਮਾਨਤਾ ਤੋਂ ਮਿਲੇਗੀ ਰਾਹਤ: ਹਰਪਾਲ ਚੀਮਾ

ਅਕਤੂਬਰ 5, 2026

‘ਆਪ’ ਸਰਕਾਰ ਨੇ ਪਨਬੱਸ/ਪੀ.ਆਰ.ਟੀ.ਸੀ. ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਸਮਾਂ-ਸੀਮਾ ਕੀਤੀ ਤੈਅ

ਅਕਤੂਬਰ 5, 2026

‘ਆਪ’ ਨੇ 10 ਅਕਤੂਬਰ ਦੇ ਵਿਰੋਧ ਪ੍ਰਦਰਸ਼ਨ ਲਈ ਬੈਕ-ਅੱਪ ਲੀਡਰਸ਼ਿਪ ਤਿਆਰ ਕੀਤੀ – ਸੌਰਭ ਭਾਰਦਵਾਜ

ਅਕਤੂਬਰ 5, 2026

ਹਰੇਕ ਮਾਂ ਤੇ ਭੈਣ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 5, 2026
Load More

Recent News

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

ਅਕਤੂਬਰ 5, 2026

ਸੂਬੇ ਦੀਆਂ ਮੰਡੀਆਂ ਵਿੱਚ 3.83 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ: 3.83 ਲੱਖ ਮੀਟ੍ਰਿਕ ਟਨ ਦੀ ਖਰੀਦ, ਕਿਸਾਨਾਂ ਨੂੰ 188 ਕਰੋੜ ਰੁਪਏ ਦੀ ਅਦਾਇਗੀ

ਅਕਤੂਬਰ 5, 2026

180 ਈ.ਟੀ.ਟੀ. ਅਧਿਆਪਕਾਂ ਨੂੰ ਜੂਨੀਅਰਾਂ ਦੇ ਮੁਕਾਬਲੇ ਤਨਖਾਹ ਅਸਮਾਨਤਾ ਤੋਂ ਮਿਲੇਗੀ ਰਾਹਤ: ਹਰਪਾਲ ਚੀਮਾ

ਅਕਤੂਬਰ 5, 2026

‘ਆਪ’ ਸਰਕਾਰ ਨੇ ਪਨਬੱਸ/ਪੀ.ਆਰ.ਟੀ.ਸੀ. ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਸਮਾਂ-ਸੀਮਾ ਕੀਤੀ ਤੈਅ

ਅਕਤੂਬਰ 5, 2026

‘ਆਪ’ ਨੇ 10 ਅਕਤੂਬਰ ਦੇ ਵਿਰੋਧ ਪ੍ਰਦਰਸ਼ਨ ਲਈ ਬੈਕ-ਅੱਪ ਲੀਡਰਸ਼ਿਪ ਤਿਆਰ ਕੀਤੀ – ਸੌਰਭ ਭਾਰਦਵਾਜ

ਅਕਤੂਬਰ 5, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result