ਮੰਗਲਵਾਰ, ਅਗਸਤ 11, 2026 04:11 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

CM ਮਾਨ ਨੇ ਕੀਤੀ ‘ਮਿਸ਼ਨ ਚੜ੍ਹਦੀਕਲਾ’ ਦੀ ਸ਼ੁਰੂਆਤ ਕਿਹਾ, ਪੰਜਾਬ ਨੂੰ ਮੁੜ ਕਰਾਂਗੇ ਖੜ੍ਹਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਮਿਸ਼ਨ ਚੜ੍ਹਦੀ ਕਲਾ’ ਦੀ ਸ਼ੁਰੂਆਤ ਕੀਤੀ ਹੈ। ਇਸ ਮਿਸ਼ਨ ਦੇ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ

by Pro Punjab Tv
ਸਤੰਬਰ 17, 2025
in Featured, Featured News, ਪੰਜਾਬ
0
CM mann mission chardikla: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਮਿਸ਼ਨ ਚੜ੍ਹਦੀ ਕਲਾ’ ਦੀ ਸ਼ੁਰੂਆਤ ਕੀਤੀ ਹੈ। ਇਸ ਮਿਸ਼ਨ ਦੇ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁੜ ਆਪਣੇ ਪੈਰਾਂ ’ਤੇ ਖੜ੍ਹਾ ਕਰਨ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਵਾਸਤੇ ਫੰਡ ਜੁਟਾਉਣ ਲਈ ਆਲਮੀ ਪੱਧਰ ’ਤੇ ਮੁਹਿੰਮ ਚਲਾਈ ਜਾਵੇਗੀ।
CM mann mission chardikla
CM mann mission chardikla
ਸੀਐਮ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਆਇਆ ਹੜ੍ਹ ਹੁਣ ਤੱਕ ਦਾ ਸਭ ਤੋਂ ਵੱਧ ਭਿਆਨਕ ਹੜ੍ਹ ਹੈ। ਉਨ੍ਹਾਂ ਕਿਹਾ ਕਿ ਕਰੀਬ 2300 ਪਿੰਡ ਹੜ੍ਹਾਂ ਦੀ ਲਪੇਟ ਵਿੱਚ ਆ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਪਾਣੀ ਨੇ ਸਿਰਫ ਕਹਿਰ ਨਹੀਂ ਢਾਹਿਆ, ਲੱਖਾਂ ਸੁਪਨੇ ਵੀ ਨਾਲ ਰੋੜ ਕੇ ਲੈ ਗਿਆ।  ਹਸਪਤਾਲ, ਸਕੂਲ, ਕਾਲਜ ਅਤੇ ਲੋਕਾਂ ਦੇ ਘਰ ਢਹਿ-ਢੇਰੀ ਹੋ ਗਏ ਹਨ।  ਪੰਜਾਬ ਦੇ ਲੋਕ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੇ ਨਾਲ ਖੜ੍ਹੇ ਹੋ ਗਏ। ਉਨ੍ਹਾਂ ਕਿਹਾ ਕਿ ਹੁਣ ਰਾਹਤ ਦੇ ਕੰਮਾਂ ਤੋਂ ਅੱਗੇ ਵੱਧਣ ਦਾ ਸਮਾਂ ਆ ਗਿਆ ਹੈ। ਕਿਸਾਨਾਂ ਨੇ ਖੇਤੀ ਕਰਨੀ ਹੈ, ਬੱਚਿਆਂ ਨੇ ਸਕੂਲ ਜਾਣਾ, ਘਰਾਂ ਨੇ ਵਸਣਾ ਹੈ। ਉਨ੍ਹਾਂ ਕਿਹਾ ਕਿ ਇਸ ਲਈ ਅਸੀਂ ‘ਮਿਸ਼ਨ ਚੜ੍ਹਦੀਕਲਾ’ ਸ਼ੁਰੂ ਕਰ ਰਹੇ ਹਾਂ। ਉਨ੍ਹਾਂ ਪੰਜਾਬ ਦੇ ਨਾਗਰਿਕਾਂ, ਦੇਸ਼ ਦੇ ਨਾਗਰਿਕਾਂ, ਉਦਯੋਗਪਤੀਆਂ, ਕਲਾਕਾਰਾਂ ਅਪੀਲ ਕੀਤੀ ਕਿ ਆਓ ਪੰਜਾਬ ਨਾਲ ਖੜ੍ਹੀਏ, ਮੁੜ ਪੰਜਾਬ ਨੂੰ ਦੁਬਾਰਾ ਪੰਜਾਬ ਬਣਾਈਏ। ਉਨ੍ਹਾਂ ਕਿਹਾ ਕਿ ਮੈਂ ਵਚਨ ਦਿੰਦਾ ਹਾਂ ਕਿ ਪੂਰੀ ਇਮਾਨਦਾਰ ਤੇ ਪਾਰਦਰਸ਼ਤਾ ਨਾਲ ਪੈਸੇ ਨੂੰ ਖਰਚ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ www.rangla.punjab.gov.in. ਰਾਹੀਂ ਹੜ੍ਹ ਪੀੜਤਾਂ ਲਈ ਯੋਗਦਾਨ ਪਾਇਆ ਜਾ ਸਕਦਾ ਹੈ। ਉਨ੍ਹਾਂ ਨੇ ਉਮੀਦ ਪ੍ਰਗਟ ਕੀਤੀ ਕਿ ਅਸੀਂ ਸਾਰੇ ਇਕੱਠੇ ਮਿਲ ਕੇ ਮੁੜ ਸਾਬਤ ਕਰਾਂਗੇ ਕਿ ਪੰਜਾਬ ਕਦੇ ਹਾਰ ਨਹੀਂ ਮੰਨਦਾ। ਪੰਜਾਬ ਹਮੇਸ਼ਾ ਚੜ੍ਹਦੀ ਕਲਾ ਵਿੱਚ ਰਹਿੰਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੇ ਦਫ਼ਤਰ ਵਿੱਚ ਵਾਰ ਰੂਮ ਵੀ ਸਥਾਪਤ ਕੀਤਾ ਗਿਆ ਹੈ ਜੋ ‘ਮਿਸ਼ਨ ਚੜ੍ਹਦੀ ਕਲਾ’ ਨਾਲ ਸਬੰਧਤ ਸਾਰੀਆਂ ਗਤੀਵਿਧੀਆਂ ਦੀ ਸਿੱਧੇ ਤੌਰ ’ਤੇ ਨਿਗਰਾਨੀ ਕਰੇਗਾ। ਉਨ੍ਹਾਂ ਕਿਹਾ ਕਿ ਉਹ ਖੁਦ ਰੋਜ਼ਾਨਾ ਇਨ੍ਹਾਂ ਯਤਨਾਂ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨਗੇ। ਇਸ ਦੌਰਾਨ ਮੁੱਖ ਮੰਤਰੀ ਨੇ ਹੜ੍ਹ ਰਾਹਤ ਕਾਰਜਾਂ ਦਾ ਜਾਇਜ਼ਾ ਲੈਣ ਲਈ ਵੀਡੀਓ ਕਾਨਫਰੰਸ ਰਾਹੀਂ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਹੜ੍ਹ ਰਾਹਤ ਕੈਂਪਾਂ ਅਤੇ ਹੋਰ ਪ੍ਰਭਾਵਿਤ ਖੇਤਰਾਂ ਦਾ ਰੋਜ਼ਾਨਾ ਦੌਰਾ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ‘ਮਿਸ਼ਨ ਚੜ੍ਹਦੀ ਕਲਾ’ ਬਾਰੇ ਜਾਣੂੰ ਕਰਵਾਉਂਦਿਆਂ ਕਿਹਾ ਕਿ ਇਸ ਮਿਸ਼ਨ ਤਹਿਤ ਇਕੱਠਾ ਕੀਤਾ ਗਿਆ ਇੱਕ-ਇੱਕ ਪੈਸਾ ਹੜ੍ਹ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ‘ਤੇ ਖਰਚ ਕੀਤਾ ਜਾਵੇਗਾ।

Tags: 'mission Chardi KalaBhagwant MannCM mann mission chardiklapro punjab tvpropunjabnewspunjab newspunjabi news
Share208Tweet130Share52

Related Posts

ਪੰਜਾਬ ਵਿਧਾਨ ਸਭਾ ਨੇ ਵੱਖ-ਵੱਖ ਖੇਤਰਾਂ ਨਾਲ ਸਬੰਧਤ 9 ਅਹਿਮ ਬਿੱਲ ਕੀਤੇ ਪਾਸ

ਅਗਸਤ 10, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਅਗਸਤ 10, 2026

ਸਿਰਫ਼ ਰਾਸ਼ਨ ਕਾਰਡਾਂ ਨਾਲ ਨਹੀਂ, ਸਿੱਖਿਆ ਰਾਹੀਂ ਹੀ ਖ਼ਤਮ ਹੋਵੇਗੀ ਗਰੀਬੀ: CM ਭਗਵੰਤ ਮਾਨ

ਅਗਸਤ 10, 2026

ਮੌਨਸੂਨ ਸੈਸ਼ਨ: ਪੰਜਾਬ ਵਿਧਾਨ ਸਭਾ ‘ਚ ਅੱਜ ਪੇਸ਼ ਹੋਣਗੇ ਨਿੱਜੀ ਸਕੂਲਾਂ ਦੀਆਂ ਫ਼ੀਸਾਂ ਤੇ ਠੇਕਾ ਮੁਲਾਜ਼ਮਾਂ ਬਾਰੇ ਜ਼ਰੂਰੀ ਬਿੱਲ

ਅਗਸਤ 10, 2026

ਟਲਿਆ ਵੱਡਾ ਜਹਾਜ਼ ਹਾਦਸਾ! ਪਾਇਲਟ ਦੀਆਂ ਅੱਖਾਂ ਵਿੱਚ ਲੇਜ਼ਰ ਲਾਈਟ ਪੈਣ ਕਾਰਨ ਭਟਕਿਆ ਧਿਆਨ

ਅਗਸਤ 9, 2026

ਜਿੱਥੇ ਅਜੀਤ ਪਵਾਰ ਦਾ ਜਹਾਜ਼ ਹੋਇਆ ਸੀ ਹਾਦਸਾਗ੍ਰਸਤ, ਉਥੇ ਹੀ ਵਾਪਰਿਆ ਇੱਕ ਹੋਰ ਹਾਦਸਾ

ਅਗਸਤ 9, 2026
Load More

Recent News

ਪੰਜਾਬ ਵਿਧਾਨ ਸਭਾ ਨੇ ਵੱਖ-ਵੱਖ ਖੇਤਰਾਂ ਨਾਲ ਸਬੰਧਤ 9 ਅਹਿਮ ਬਿੱਲ ਕੀਤੇ ਪਾਸ

ਅਗਸਤ 10, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਅਗਸਤ 10, 2026

ਸਿਰਫ਼ ਰਾਸ਼ਨ ਕਾਰਡਾਂ ਨਾਲ ਨਹੀਂ, ਸਿੱਖਿਆ ਰਾਹੀਂ ਹੀ ਖ਼ਤਮ ਹੋਵੇਗੀ ਗਰੀਬੀ: CM ਭਗਵੰਤ ਮਾਨ

ਅਗਸਤ 10, 2026

ਮੌਨਸੂਨ ਸੈਸ਼ਨ: ਪੰਜਾਬ ਵਿਧਾਨ ਸਭਾ ‘ਚ ਅੱਜ ਪੇਸ਼ ਹੋਣਗੇ ਨਿੱਜੀ ਸਕੂਲਾਂ ਦੀਆਂ ਫ਼ੀਸਾਂ ਤੇ ਠੇਕਾ ਮੁਲਾਜ਼ਮਾਂ ਬਾਰੇ ਜ਼ਰੂਰੀ ਬਿੱਲ

ਅਗਸਤ 10, 2026

ਟਲਿਆ ਵੱਡਾ ਜਹਾਜ਼ ਹਾਦਸਾ! ਪਾਇਲਟ ਦੀਆਂ ਅੱਖਾਂ ਵਿੱਚ ਲੇਜ਼ਰ ਲਾਈਟ ਪੈਣ ਕਾਰਨ ਭਟਕਿਆ ਧਿਆਨ

ਅਗਸਤ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.