ਚੰਡੀਗੜ੍ਹ : ਪੰਜਾਬ ‘ਚ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੇਨਈ ਅਤੇ ਹੈਦਰਾਬਾਦ ਦਾ ਦੌਰਾ ਸ਼ੁਰੂ ਕੀਤਾ ਤਾਂ ਜੋ ਸੂਬੇ ਵਿੱਚ ਨਿਵੇਸ਼ ਲਈ ਵੱਡੇ ਸਨਅਤਕਾਰਾਂ ਨੂੰ ਤਿਆਰ ਕੀਤਾ ਜਾ ਸਕੇ।
ਮੁੱਖ ਮੰਤਰੀ ਐਤਵਾਰ ਸ਼ਾਮ ਨੂੰ ਚੇਨਈ ਪਹੁੰਚੇ, ਜਿੱਥੇ ਉਹ 19 ਦਸੰਬਰ (ਸੋਮਵਾਰ) ਨੂੰ ਪ੍ਰਮੁੱਖ ਖੇਤਰਾਂ ਵਿੱਚ ਨਿਵੇਸ਼ ਅਤੇ ਰਣਨੀਤਕ ਗਠਜੋੜ ਲਈ ਵਪਾਰਕ ਵਫ਼ਦਾਂ ਅਤੇ ਪ੍ਰਮੁੱਖ ਕੰਪਨੀਆਂ ਨਾਲ ਮੁਲਾਕਾਤ ਕਰਨਗੇ। ਇਸੇ ਤਰ੍ਹਾਂ ਉਹ 20 ਦਸੰਬਰ (ਮੰਗਲਵਾਰ) ਨੂੰ ਹੈਦਰਾਬਾਦ ਵਿਖੇ ਉਦਯੋਗਪਤੀਆਂ ਨਾਲ ਗੱਲਬਾਤ ਕਰਨਗੇ।
We’re holding a summit ‘Invest Punjab’ on 23rd & 24th of February,we’re meeting industrialists for that. Punjab must become a hub for industries, our youth will get more jobs,they won’t go on the wrong path. Also,they must be job providers,not job seekers: Punjab CM Bhagwant Mann pic.twitter.com/lppQf95tgh
— ANI (@ANI) December 19, 2022
ਮੁੱਖ ਮੰਤਰੀ ਦੀ ਇਸ ਦੋ ਰੋਜ਼ਾ ਅਹਿਮ ਫੇਰੀ ਨਾਲ ਸੂਬੇ ਨੂੰ ਵੱਡੇ ਨਿਵੇਸ਼, ਤਕਨੀਕੀ ਜਾਣਕਾਰੀ ਅਤੇ ਵੱਡੀਆਂ ਕੰਪਨੀਆਂ ਤੋਂ ਮੁਹਾਰਤ ਹਾਸਲ ਕਰਨ ਸਬੰਧੀ ਵੱਡਾ ਲਾਭ ਹੋਣ ਦੀ ਸੰਭਾਵਨਾ ਹੈ। ਸੀਐਮ ਪੰਜਾਬ ਸਰਕਾਰ ਵੱਲੋਂ 23-24 ਫਰਵਰੀ ਨੂੰ ਐਸ.ਏ.ਐਸ., ਨਗਰ, ਮੁਹਾਲੀ ਵਿਖੇ ਕਰਵਾਏ ਜਾ ਰਹੇ ਨਿਵੇਸ਼ ਸੰਮੇਲਨ ਲਈ ਸਨਅਤਕਾਰਾਂ ਨੂੰ ਸੱਦਾ ਦੇਣਗੇ। ਇਸ ਦੌਰਾਨ ਭਗਵੰਤ ਮਾਨ ਨੇ ਸੂਬੇ ਨੂੰ ਉਦਯੋਗਿਕ ਹੱਬ ਵਜੋਂ ਉਭਰਨ ਲਈ ਆਪਣੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਸੂਬਾ ਸਰਕਾਰ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।
ਉਨ੍ਹਾਂ ਕਿਹਾ ਕਿ ਸੂਬੇ ਨੂੰ ਉਦਯੋਗਿਕ ਵਿਕਾਸ ਦੇ ਉੱਚੇ ਪੱਧਰ ‘ਤੇ ਪਹੁੰਚਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਦੇਸ਼ ਦੀਆਂ ਵੱਡੀਆਂ ਉਦਯੋਗਿਕ ਥਾਂਵਾਂ ਦਾ ਦੌਰਾ ਇਕ ਪਾਸੇ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੋਰ ਤੇਜ਼ ਕਰੇਗਾ, ਉੱਥੇ ਦੂਜੇ ਪਾਸੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ।
ਭਗਵੰਤ ਮਾਨ ਨੇ ਕਿਹਾ ਕਿ ਉਹ ਨਿੱਜੀ ਤੌਰ ‘ਤੇ ਪੰਜਾਬ ਨੂੰ ਉੱਦਮੀਆਂ ਲਈ ਮੌਕਿਆਂ ਅਤੇ ਵਿਕਾਸ ਦੀ ਧਰਤੀ ਵਜੋਂ ਦਰਸਾਉਣਗੇ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਦੌਰਾ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਮੀਲ ਪੱਥਰ ਸਾਬਤ ਹੋਵੇਗਾ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h