ਮੰਗਲਵਾਰ, ਮਈ 20, 2025 07:59 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

CM ਮਾਨ ਵੱਲੋਂ ਮਿਲਕਫੈੱਡ ਨੂੰ ਪਿੰਡਾਂ ’ਚੋਂ ਦੁੱਧ ਖਰੀਦਣ ਲਈ ਆਧੁਨਿਕ ਬੁਨਿਆਦੀ ਢਾਂਚਾ ਵਿਕਸਤ ਕਰਨ ਦੇ ਆਦੇਸ਼

CM ਮਾਨ ਵੱਲੋਂ ਮਿਲਕਫੈੱਡ ਨੂੰ ਪਿੰਡਾਂ ’ਚੋਂ ਦੁੱਧ ਖਰੀਦਣ ਲਈ ਆਧੁਨਿਕ ਬੁਨਿਆਦੀ ਢਾਂਚਾ ਵਿਕਸਤ ਕਰਨ ਦੇ ਆਦੇਸ਼

by Gurjeet Kaur
ਸਤੰਬਰ 1, 2022
in Featured, Featured News, ਪੰਜਾਬ
0

ਸੂਬੇ ਵਿਚ ਸਹਿਕਾਰੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮਿਲਕਫੈੱਡ ਨੂੰ ਚੰਗੀ ਗੁਣਵੱਤਾ ਵਾਲਾ ਦੁੱਧ ਖਰੀਦਣ ਤੇ ਸਪਲਾਈ ਕਰਨ ਲਈ ਪਿੰਡਾਂ ਵਿਚ ਆਲ੍ਹਾ ਦਰਜੇ ਦਾ ਬੁਨਿਆਦੀ ਢਾਂਚਾ ਵਿਕਸਤ ਕਰਨ ਦੇ ਹੁਕਮ ਦਿੱਤੇ ਹਨ। ‘ਦਾ ਪੰਜਾਬ ਸਟੇਟ ਕੋਆਪ੍ਰੇਟਿਵ ਮਿਲਕ ਪ੍ਰੋਡਿਊਸਰਜ਼ ਫੈਡਰੇਸ਼ਨ ਜਿਸ ਨੂੰ ਮਿਲਕਫੈੱਡ ਦੇ ਤੌਰ ਉਤੇ ਜਾਣਿਆ ਜਾਂਦਾ ਹੈ, ਦੇ ਕੰਮਕਾਜ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਪਿੰਡਾਂ ਤੋਂ ਗੁਣਵੱਤਾ ਭਰਪੂਰ ਦੁੱਧ ਇਕੱਤਰ ਕਰਨ ਲਈ ਅਤੇ ਇਸ ਨੂੰ ਪ੍ਰੋਸੈਸ ਕਰਨ ਤੋਂ ਬਾਅਦ ਗਾਹਕਾਂ ਨੂੰ ਸਪਲਾਈ ਕਰਨ ਲਈ ਦੁੱਧ ਦੀ ਖਰੀਦ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਦੀ ਲੋੜ ਉਤੇ ਜ਼ੋਰ ਦਿੱਤਾ।

ਇਹ ਵੀ ਪੜ੍ਹੋ- Sonali Phogat Murder Case: ਸੋਨਾਲੀ ਫੋਗਾਟ ਨੂੰ ਦਿੱਤੀ MDMA ਡਰੱਗ ਕਿੰਨੀ ਖਤਰਨਾਕ ਹੈ ?

ਭਗਵੰਤ ਮਾਨ ਨੇ ਉਮੀਦ ਪ੍ਰਗਟਾਈ ਕਿ ਮਿਲਕਫੈੱਡ ਆਪਣੇ ਪ੍ਰਸਿੱਧ ਬਰਾਂਡ ‘ਵੇਰਕਾ’ ਲਈ ਨਵੇਂ ਮੌਕੇ ਸਿਰਜੇਗਾ ਜਿਸ ਦਾ ਇਕੋ-ਇਕ ਉਦੇਸ਼ ਸਾਰਿਆਂ ਦੇ ਸਮੂਹਿਕ ਵਿਕਾਸ ਨੂੰ ਯਕੀਨੀ ਬਣਾਉਣਾ ਹੈ। ਮਿਲਕਫੈੱਡ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਪੰਜਾਬ ਦੇ ਸਾਰੇ ਸੰਭਾਵੀ ਪਿੰਡਾਂ ਨੂੰ ਵੀ ਆਪਣੇ ਨਾਲ ਜੋੜਿਆ ਜਾਵੇ ਅਤੇ ਇਨ੍ਹਾਂ ਪਿੰਡਾਂ ਤੋਂ ਵੱਧ ਤੋਂ ਵੱਧ ਮਿਕਦਾਰ ਵਿਚ ਦੁੱਧ ਖਰੀਦਿਆ ਜਾਵੇ। ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਇਕਮਾਤਰ ਉਦੇਸ਼ ਸਹਿਕਾਰਤਾ ਦੀ ਅਸਲ ਭਾਵਨਾ ਨੂੰ ਅਪਣਾਉਂਦੇ ਹੋਏ ਪੰਜਾਬ ਦੇ ਦੁੱਧ ਉਤਪਾਦਕਾਂ ਨੂੰ ਵੱਧ ਤੋਂ ਵੱਧ ਸਹਿਯੋਗ ਕਰਨਾ ਤੇ ਦੁੱਧ ਦੀ ਚੰਗੀ ਕੀਮਤ ਮੁਹੱਈਆ ਕਰਵਾਉਣਾ ਹੈ।

ਅੱਜ ਮਿਲਕਫੈੱਡ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ..ਵੇਰਕਾ ਦੇ Products ਨੂੰ ਬਾਕੀ ਸੂਬਿਆਂ ਤੇ ਬਾਹਰਲੇ ਦੇਸ਼ਾਂ ਤੱਕ ਪਹੁੰਚਾਉਣ ਲਈ ਨੀਤੀ ‘ਤੇ ਵਿਚਾਰਾਂ ਹੋਈਆਂ…

ਪੰਜਾਬ ਦੇ ਦੁੱਧ ਅਤੇ ਦੁੱਧ ਤੋਂ ਬਣੀਆਂ ਵਸਤੂਆਂ ਨੂੰ ਦੇਸ਼-ਦੁਨੀਆ ਦੇ ਲੋਕਾਂ ਤੱਕ ਪਹੁੰਚਾਉਣ, ਕਿਸਾਨਾਂ ਦੀ ਆਮਦਨ ਵਧਾਉਣ ਦੇ ਟੀਚੇ ਨੂੰ ਲੈ ਕੇ ਕੰਮ ਕਰ ਰਹੇ ਹਾਂ… pic.twitter.com/L0LV3OrqH5

— Bhagwant Mann (@BhagwantMann) September 1, 2022

ਉਨ੍ਹਾਂ ਨੇ ਇਸ ਗੱਲ ਉਤੇ ਵੀ ਜ਼ੋਰ ਦਿੱਤਾ ਕਿ ਨੌਜਵਾਨਾਂ ਵਿੱਚ ਡੇਅਰੀ ਦੇ ਧੰਦੇ ਨੂੰ ਉਤਸ਼ਾਹਿਤ ਕਰਨ ਲਈ ਕਿਸਾਨ ਪੱਖੀ ਸਕੀਮਾਂ ਨੂੰ ਲਾਗੂ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਨੂੰ ਆਰਥਿਕ ਤੌਰ ‘ਤੇ ਆਤਮ ਨਿਰਭਰ ਬਣਾਇਆ ਜਾ ਸਕੇ। ਭਗਵੰਤ ਮਾਨ ਨੇ ਆਧੁਨਿਕ ਤਕਨਾਲੋਜੀ ਦੀ ਵਿਧੀ ਵਿਕਸਤ ਕਰਨ ਉਤੇ ਵੀ ਜ਼ੋਰ ਦਿੱਤਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਮੁੱਚੀ ਪ੍ਰਣਾਲੀ ਪਾਰਦਰਸ਼ੀ ਅਤੇ ਖਪਤਕਾਰ ਪੱਖੀ ਬਣੀ ਰਹੇ। ਮੁੱਖ ਮੰਤਰੀ ਨੇ ਮਿਲਕਫੈੱਡ ਨੂੰ ਨਾ ਸਿਰਫ਼ ਸੂਬੇ ਵਿੱਚ ਸਗੋਂ ਦੇਸ਼ ਭਰ ਵਿੱਚ ਤੇ ਇੱਥੋਂ ਤੱਕ ਕਿ ਵਿਦੇਸ਼ਾਂ ਵਿੱਚ ਵੀ ਖਪਤਕਾਰ ਮੰਡੀ ਦੇ ਵੱਡੇ ਹਿੱਸੇ ਨੂੰ ਹਾਸਲ ਕਰਨ ਲਈ ਮਾਰਕੀਟਿੰਗ ਵਾਸਤੇ ਜ਼ੋਰਦਾਰ ਮੁਹਿੰਮ ਸ਼ੁਰੂ ਕਰਨ ਦੇ ਹੁਕਮ ਦਿੱਤੇ ਹਨ। ਇਸ ਮੋਹਰੀ ਸਹਿਕਾਰੀ ਅਦਾਰੇ ਦੀ ਘਰੇਲੂ ਬਜ਼ਾਰ ਵਿੱਚ ਪ੍ਰਤੱਖ ਮੌਜੂਦਗੀ ਹੈ, ਕਿਉਂਕਿ ਇਸ ਖੇਤਰ ਦੇ ਘਰ-ਘਰ ਵਿਚ ‘ਵੇਰਕਾ’ ਜਾਣਿਆ-ਪਛਾਣਿਆ ਨਾਮ ਹੈ।

ਇਹ ਵੀ ਪੜ੍ਹੋ- ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ਸਬੰਧੀ ਗੱਲਬਾਤ ਕਰਨ ਲਈ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ PM ਨਰਿੰਦਰ ਮੋਦੀ ਤੋਂ ਮੰਗਿਆ ਸਮਾਂ

ਉਨ੍ਹਾਂ ਕਿਹਾ ਕਿ ਵੇਰਕਾ ਉਤਪਾਦਾਂ ਜਿਵੇਂ ਘਿਓ, ਦੁੱਧ, ਮੱਖਣ, ਲੱਸੀ, ਖੀਰ, ਦਹੀਂ, ਆਈਸ ਕਰੀਮ, ਮਠਿਆਈਆਂ ਅਤੇ ਹੋਰਾਂ ਨੇ ਪਹਿਲਾਂ ਦੇਸ਼ ਭਰ ਦੀ ਮਾਰਕੀਟ ਵਿੱਚ ਆਪਣਾ ਸਥਾਨ ਬਣਾ ਲਿਆ ਹੈ, ਜਿਸ ਨੂੰ ਠੋਸ ਯਤਨਾਂ ਰਾਹੀਂ ਹੋਰ ਅੱਗੇ ਵਧਾਇਆ ਜਾ ਸਕਦਾ ਹੈ। ਮੁੱਖ ਮੰਤਰੀ ਨੇ ਮਿਲਕਫੈੱਡ ਨੂੰ ਵਿੱਤੀ ਸਾਲ 2021-2022 ਦੀ 4869 ਕਰੋੜ ਰੁਪਏ ਦੀ ਕੁੱਲ ਕਮਾਈ ਨੂੰ ਦੁੱਗਣਾ ਕਰਕੇ ਵਿੱਤੀ ਸਾਲ 2026-2027 ਤੱਕ 10,000 ਕਰੋੜ ਰੁਪਏ ਕਰਨ ਲਈ ਵੀ ਆਖਿਆ। ਉਨ੍ਹਾਂ ਨੇ ਇਸ ਨੇਕ ਕਾਰਜ ਲਈ ਮਿਲਕਫੈੱਡ ਨੂੰ ਪੂਰਨ ਸਹਿਯੋਗ ਦੇਣ ਦਾ ਵੀ ਭਰੋਸਾ ਦਿੱਤਾ।

 

Tags: cm manndevelop modernMilkfed
Share202Tweet127Share51

Related Posts

Instagram ‘ਤੇ ਕੁੜੀ ਨਾਲ ਦੋਸਤੀ ਕਰ ਲਗਜਰੀ ਹੋਟਲ ‘ਚ ਮਿਲਣ ਗਿਆ ਪਤੀ, ਅੱਗੋਂ ਹੋਇਆ ਕੁਝ ਅਜਿਹਾ ਦੇਖ ਉੱਡੇ ਹੋਸ਼

ਮਈ 18, 2025

ਬਿਨ੍ਹਾਂ ਕੱਪੜਿਆਂ ਤੋਂ ਚੋਰੀ ਕਰਨ ਪਹੁੰਚਿਆ ਚੋਰ, ਕਾਰਨ ਜਾਣ ਹੋ ਜਾਓਗੇ ਹੈਰਾਨ

ਮਈ 18, 2025

Summer Health Routine: ਗਰਮੀਆਂ ‘ਚ ਹੀਟ ਵੇਵ ਤੋਂ ਬਚਾਉਣਗੇ ਇਹ ਫਲ, ਅੱਜ ਹੀ ਕਰੋ ਆਪਣੇ ਰੁਟੀਨ ‘ਚ ਸ਼ਾਮਿਲ

ਮਈ 18, 2025

ਭਾਰਤ ਨੇ ਪਾਕਿਸਤਾਨ ਤੋਂ ਬਾਅਦ ਹੁਣ ਇਸ ਦੇਸ਼ ਦੀ ਪੋਰਟ ਐਂਟਰੀ ਕੀਤੀ ਬੈਨ

ਮਈ 18, 2025

ਵਧਦੀ ਗਰਮੀ ਨੂੰ ਦੇਖਦੇ ਸਕੂਲਾਂ ਦੀਆਂ ਛੁੱਟੀਆਂ ਲਈ ਇੱਥੇ ਹੋਇਆ ਵੱਡਾ ਐਲਾਨ

ਮਈ 18, 2025

US Citizenship: ਅਮਰੀਕਾ ਦੀ ਨਾਗਰਿਕਤਾ ਪਾਉਣ ਦਾ ਸੁਨਹਿਰੀ ਮੌਕਾ, ਟਰੰਪ ਨੇ ਜਾਰੀ ਕੀਤੀ ਨਵੀਂ ਸਕੀਮ, ਪੜੋ ਪੂਰੀ ਖਬਰ

ਮਈ 18, 2025
Load More

Recent News

Instagram ‘ਤੇ ਕੁੜੀ ਨਾਲ ਦੋਸਤੀ ਕਰ ਲਗਜਰੀ ਹੋਟਲ ‘ਚ ਮਿਲਣ ਗਿਆ ਪਤੀ, ਅੱਗੋਂ ਹੋਇਆ ਕੁਝ ਅਜਿਹਾ ਦੇਖ ਉੱਡੇ ਹੋਸ਼

ਮਈ 18, 2025

ਬਿਨ੍ਹਾਂ ਕੱਪੜਿਆਂ ਤੋਂ ਚੋਰੀ ਕਰਨ ਪਹੁੰਚਿਆ ਚੋਰ, ਕਾਰਨ ਜਾਣ ਹੋ ਜਾਓਗੇ ਹੈਰਾਨ

ਮਈ 18, 2025

Summer Health Routine: ਗਰਮੀਆਂ ‘ਚ ਹੀਟ ਵੇਵ ਤੋਂ ਬਚਾਉਣਗੇ ਇਹ ਫਲ, ਅੱਜ ਹੀ ਕਰੋ ਆਪਣੇ ਰੁਟੀਨ ‘ਚ ਸ਼ਾਮਿਲ

ਮਈ 18, 2025

ਭਾਰਤ ਨੇ ਪਾਕਿਸਤਾਨ ਤੋਂ ਬਾਅਦ ਹੁਣ ਇਸ ਦੇਸ਼ ਦੀ ਪੋਰਟ ਐਂਟਰੀ ਕੀਤੀ ਬੈਨ

ਮਈ 18, 2025

ਵਧਦੀ ਗਰਮੀ ਨੂੰ ਦੇਖਦੇ ਸਕੂਲਾਂ ਦੀਆਂ ਛੁੱਟੀਆਂ ਲਈ ਇੱਥੇ ਹੋਇਆ ਵੱਡਾ ਐਲਾਨ

ਮਈ 18, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.