ਸ਼ਹੀਦ ਕੁਲਦੀਪ ਸਿੰਘ ਬਾਜਵਾ ਬੀਤੇ ਦਿਨ ਫਗਵਾੜਾ ਵਿਖੇ ਬਦਮਾਸ਼ਾਂ ਨਾਲ ਲੋਹਾ ਲੈਂਦਿਆਂ ਸ਼ਹੀਦੀ ਪ੍ਰਾਪਤ ਕਰ ਗਿਆ ਸੀ। ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬੁੱਧਵਾਰ ਦੁਪਹਿਰ ਕਰੀਬ ਢਾਈ ਵਜੇ ਸ਼ਹੀਦ ਕੁਲਦੀਪ ਸਿੰਘ ਬਾਜਵਾ ਦੇ ਜੱਦੀ ਪਿੰਡ ਸ਼ਾਹਪੁਰ ਅਮਰਗੜ੍ਹ ਪੁੱਜੇ। ਉਨ੍ਹਾਂ ਸ਼ਹੀਦ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਤੇ ਇੱਥੇ ਸ਼ਹੀਦ ਦੇ ਨਾਂ ‘ਤੇ ਪਿੰਡ ‘ਚ ਖੇਡ ਸਟੇਡੀਅਮ ਬਣਾਉਣ ਦਾ ਐਲਾਨ ਵੀ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸ਼ਾਹਪੁਰ ਅਮਰਗੜ੍ਹ ਤੋਂ ਵਡਾਲਾ ਬਾਂਗਰ ਤਕ ਸੜਕ ਦਾ ਨਾਂ ਸ਼ਹੀਦ ਕੁਲਦੀਪ ਸਿੰਘ ਮਾਰਗ ਰੱਖਿਆ ਜਾਵੇਗਾ।
ਇਸ ਤੋਂ ਪਹਿਲਾਂ ਹੀ ਸ਼ਹੀਦ ਦੇ ਪਿੰਡ ਨੂੰ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਆਮਦ ਨੂੰ ਲੈ ਕੇ ਕਲਾਨੌਰ-ਬਟਾਲਾ ਮਾਰਗ ‘ਤੇ ਵਡਾਲਾ ਬਾਂਗਰ ਤੋਂ ਸ਼ਹੀਦ ਕੁਲਦੀਪ ਸਿੰਘ ਬਾਜਵਾ ਦੇ ਜੱਦੀ ਪਿੰਡ ਸ਼ਾਹਪੁਰ ਅਮਰਗੜ੍ਹ ਨੂੰ ਜਾਣ ਵਾਲੀ ਸੜਕ ‘ਤੇ ਚੱਪੇ-ਚੱਪੇ ‘ਤੇ ਪੁਲਿਸ ਤਾਇਨਾਤ ਕਰ ਦਿੱਤੀ ਗਈ।
ਇਸ ਮੌਕੇ ਪਿੰਡ ਵਾਸੀ ਦਲਜੀਤ ਸਿੰਘ, ਰਾਜਿੰਦਰ ਸਿੰਘ ਰਾਜੂ, ਨਿਰਮਲ ਸਿੰਘ, ਦਲੇਰ ਸਿੰਘ ਪਿੰਡ ਵਾਸੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਆਮਦ ਨੂੰ ਲੈ ਕੇ ਪਿੰਡ ਵਾਸੀਆਂ ਨੂੰ ਵੀ ਸ਼ਹੀਦ ਦੇ ਘਰ ਜਾਣ ਤੋਂ ਰੋਕ ਦਿੱਤ ਗਿਆ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਸਰਕਾਰ ਦਾ ਦਾਅਵਾ ਕਰਨ ਵਾਲੀ ਸਰਕਾਰ ਦੌਰਾਨ ਸ਼ਹੀਦ ਦੇ ਘਰ ਦੁੱਖ ਸਾਂਝਾ ਕਰਨ ਲਈ ਆ ਰਹੀ ਮੁੱਖ ਮੰਤਰੀ ਦੀ ਆਮਦ ਤੇ ਵੀਆਈਪੀ ਕਲਚਰ ਵੇਖਣ ਨੂੰ ਮਿਲਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h