ਸੂਬੇ ਭਰ ਵਿੱਚ ਅੱਜ ਅੰਬੇਡਕਰ ਜਯੰਤੀ ਮਨਾਈ ਜਾ ਰਹੀ ਹੈ। ਉਥੇ ਹੀ ਪੰਜਾਬ ਵਿੱਚ ਵੀ ਪਟਿਆਲਾ ਦੀ ਪੰਜਾਬੀ ਯੂਨੀਵਰਸਟੀ ਵਿਖੇ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅੱਜ (ਸੋਮਵਾਰ) ਪਟਿਆਲਾ ਪਹੁੰਚੇ ਹਨ।
ਜਾਣਕਾਰੀ ਅਨੁਸਾਰ ਉਹ ਪੰਜਾਬੀ ਯੂਨੀਵਰਸਿਟੀ ਵਿਖੇ ਆਯੋਜਿਤ ਸਮਾਗਮ ਵਿੱਚ ਸ਼ਾਮਲ ਹੋ ਰਹੇ ਹਨ। ਇਸ ਦੌਰਾਨ ਉਹ ਅਨੁਸੂਚਿਤ ਜਾਤੀ ਭਾਈਚਾਰੇ ਦੇ ਵਿਦਿਆਰਥੀਆਂ ਨੂੰ ਪੋਸਟ-ਮੈਟ੍ਰਿਕ ਸਕਾਲਰਸ਼ਿਪ ਵੰਡਣਗੇ।
ਦੱਸ ਦੇਈਏ ਕਿ ਸਰਕਾਰ ਨੇ ਸਕਾਲਰਸ਼ਿਪ ਦੀ ਰਕਮ 429.24 ਕਰੋੜ ਰੁਪਏ ਨਿਰਧਾਰਤ ਕੀਤੀ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਦੇ ਸਮਾਗਮ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।
ਦੂਜੇ ਪਾਸੇ, ਅੱਜ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ। ਇਸ ਵਿੱਚ ਆਮ ਆਦਮੀ ਪਾਰਟੀ ਸਮੇਤ ਵੱਖ-ਵੱਖ ਰਾਜਨੀਤਿਕ ਪਾਰਟੀਆਂ ਸ਼ਾਮਲ ਹੋਣਗੀਆਂ।